Friday, October 16, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਪੰਜਾਬ ਨਿਊਜ਼ ਐਕਸਪ੍ਰੈੱਸ | October 16, 2026 06:18 PM

ਚੰਡੀਗੜ੍ਹ/ਪਟਿਆਲਾ, 16 ਅਕਤੂਬਰ: ਪੰਜਾਬ ਭਰ ਦੇ ਸਰਫੇਸ ਵਾਟਰ ਟ੍ਰੀਟਮੈਂਟ ਪਲਾਂਟਾਂ ਵਿਖੇ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ, ਐਮਰਜੈਂਸੀ ਨਾਲ ਨਜਿੱਠਣ ਦੀ ਤਿਆਰੀ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ ਦੇ ਬਿਹਤਰ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੱਬਰਾ ਸਰਫੇਸ ਵਾਟਰ ਪ੍ਰੋਜੈਕਟ, ਘਨੌਰ, ਪਟਿਆਲਾ ਵਿਖੇ ਕਲੋਰੀਨ ਅਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਕਰਵਾਈ ਗਈ।

ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਕਾਰਜਕਾਰੀ ਇੰਜੀਨੀਅਰ ਅਤੇ ਸੀਨੀਅਰ ਵਾਤਾਵਰਣ ਮਾਹਿਰ ਸਰਬਜੀਤ ਸਿੰਘ ਨੇ ਵਾਟਰ ਟ੍ਰੀਟਮੈਂਟ ਪਲਾਂਟਾਂ ਵਿਖੇ ਕੰਮਕਾਜੀ ਸੁਰੱਖਿਆ, ਰੋਕਥਾਮ ਦੇ ਉਪਾਵਾਂ ਅਤੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਅਗਾਊਂ ਤਿਆਰੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਪ੍ਰੋਗਰਾਮ ਵਿੱਚ ਪੰਜਾਬ ਭਰ ਦੇ ਸਰਫੇਸ ਵਾਟਰ ਪ੍ਰੋਜੈਕਟਾਂ ਨਾਲ ਸਬੰਧਤ ਉਪ-ਮੰਡਲ ਇੰਜੀਨੀਅਰਾਂ, ਜੂਨੀਅਰ ਇੰਜੀਨੀਅਰਾਂ ਅਤੇ ਪ੍ਰੋਜੈਕਟ ਮੈਨੇਜਰਾਂ ਨੇ ਸ਼ਮੂਲੀਅਤ ਕੀਤੀ।

ਅੱਗ ਤੋਂ ਸੁਰੱਖਿਆ ਸਬੰਧੀ ਮੌਕ ਡਰਿੱਲ ਪੰਜਾਬ ਦੇ ਫਾਇਰ ਸਰਵਿਸਿਜ਼ ਵਿਭਾਗ ਦੇ ਰਮਨ ਕੁਮਾਰ ਵੱਲੋਂ ਕਰਵਾਈ ਗਈ। ਉਨ੍ਹਾਂ ਨੇ ਅੱਗ ਲੱਗਣ ਦੀ ਸਥਿਤੀ ਵਿੱਚ ਕੀਤੀ ਜਾਣ ਵਾਲੀ ਕਾਰਵਾਈ ਅਤੇ ਅੱਗ ਬੁਝਾਊ ਉਪਕਰਨਾਂ ਦੀ ਸੁਰੱਖਿਅਤ ਵਰਤੋਂ ਬਾਰੇ ਵਿਹਾਰਕ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ, ਕਲੋਰੀਨ ਸੁਰੱਖਿਆ ਸਬੰਧੀ ਸੈਸ਼ਨ ਦੌਰਾਨ ਬੋਡਲ ਕੈਮੀਕਲਜ਼ ਲਿਮਟਿਡ ਦੇ ਇੱਕ ਮਾਹਿਰ ਨੇ ਕਲੋਰੀਨ ਦੀ ਸੁਰੱਖਿਅਤ ਵਰਤੋਂ ਅਤੇ ਭੰਡਾਰਨ, ਰੋਕਥਾਮ ਦੇ ਉਪਾਵਾਂ, ਕਲੋਰੀਨ ਲੀਕ ਹੋਣ ਤੋਂ ਬਚਾਅ ਅਤੇ ਐਮਰਜੈਂਸੀ ਦੌਰਾਨ ਅਪਣਾਈ ਜਾਣ ਵਾਲੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਨ੍ਹਾਂ ਵਿਹਾਰਕ ਪ੍ਰਦਰਸ਼ਨਾਂ ਰਾਹੀਂ ਭਾਗੀਦਾਰਾਂ ਨੂੰ ਅਮਲੀ ਤਜਰਬਾ ਹਾਸਲ ਹੋਇਆ ਅਤੇ ਵਾਟਰ ਟ੍ਰੀਟਮੈਂਟ ਪਲਾਂਟਾਂ ਵਿਖੇ ਅੱਗ ਤੋਂ ਬਚਾਅ, ਕਲੋਰੀਨ ਲੀਕ ਹੋਣ ਦੀ ਸਥਿਤੀ ਨਾਲ ਨਜਿੱਠਣ, ਕੰਮਕਾਜੀ ਸੁਰੱਖਿਆ ਅਤੇ ਐਮਰਜੈਂਸੀ ਪ੍ਰਤੀਕਿਰਿਆ ਸਬੰਧੀ ਉਨ੍ਹਾਂ ਦੀ ਸਮਝ ਹੋਰ ਬਿਹਤਰ ਹੋਈ।

ਇਹ ਪ੍ਰੋਗਰਾਮ ਡਿਵੀਜ਼ਨ ਪੱਧਰ ਦੇ ਅਧਿਕਾਰੀਆਂ ਅਤੇ ਐਮ/ਐਸ ਕੇ.ਐਨ.ਕੇ. ਪ੍ਰਾਈਵੇਟ ਲਿਮਟਿਡ ਦੀ ਟੀਮ ਦੇ ਸਮਰਪਿਤ ਯਤਨਾਂ ਅਤੇ ਪ੍ਰਭਾਵਸ਼ਾਲੀ ਤਾਲਮੇਲ ਸਦਕਾ ਸਫਲਤਾਪੂਰਵਕ ਨੇਪਰੇ ਚੜ੍ਹਿਆ। ਲੋੜੀਂਦੇ ਪ੍ਰਬੰਧ ਕਰਨ ਅਤੇ ਵਿਹਾਰਕ ਸੈਸ਼ਨਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਰਿਹਾ।

ਇਹ ਪਹਿਲਕਦਮੀ ਪੰਜਾਬ ਭਰ ਦੇ ਸਰਫੇਸ ਵਾਟਰ ਟ੍ਰੀਟਮੈਂਟ ਪਲਾਂਟਾਂ ਵਿਖੇ ਵਾਤਾਵਰਣਕ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ, ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਸੁਰੱਖਿਆ ਤੇ ਐਮਰਜੈਂਸੀ ਲਈ ਤਿਆਰ ਰਹਿਣ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

'ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਦਿਲਜੀਤ ਦੋਸਾਂਝ ਦੇ ਪਿੰਡ ’ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ’ਚ 3 ਗ੍ਰਿਫ਼ਤਾਰ

MLA ਗਿਆਸਪੁਰਾ ਮਾਮਲਾ: ‘ਆਪ’ ਵਿਧਾਇਕਾਂ ਤੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਮੰਗੀ ਮੁਆਫ਼ੀ

ਗਲੀ ਵਿੱਚ ਖੇਡ ਰਹੇ ਦੋ ਸਾਲ ਦੇ ਬੱਚੇ ਨੂੰ ਥਾਰ ਨੇ ਕੁਚਲਿਆ