Thursday, May 28, 2026
ਤਾਜਾ ਖਬਰਾਂ
ਪੀ.ਏ.ਯੂ. ਨੇ ਸਤੰਬਰ ਕਿਸਾਨ ਮੇਲੇ ਤੇ ਸਨਮਾਨ ਦੇਣ ਲਈ ਅਗਾਂਹਵਧੂ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂਅਮ੍ਰਿਤ ਮਾਨ ਨੇ ਪਾਵਰ-ਪੈਕਡ ਈਪੀ ‘Maan Made’ ਕੀਤਾ ਰਿਲੀਜ਼ – ‘Black Bull’ ਦਾ ਵੀਡੀਓ ਆਉਟਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab

ਫਰੀਦਕੋਟ ਦੇ NRI ਪੰਜਾਬੀ ਅਜੈਪਾਲ ਸਿੰਘ ਧਾਲੀਵਾਲ ਨੇ ਮਾਊਂਟ ਐਵਰੇਸਟ ਕੀਤਾ ਸਰ

ਪੰਜਾਬ ਨਿਊਜ਼ ਐਕਸਪ੍ਰੈੱਸ | May 28, 2026 08:18 PM

ਫਰੀਦਕੋਟ, 28 ਮਈ : ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਕੱਸਮ ਭੱਟੀ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਅਜੈਪਾਲ ਸਿੰਘ ਧਾਲੀਵਾਲ ਵੱਲੋਂ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੇਸਟ ਫਤਿਹ ਕਰਨ ਤੇ ਖੁਸ਼ੀ ਅਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਉਹਨਾਂ ਦੇ ਨਾਲ ਸ਼੍ਰੀ ਅਜੈਪਾਲ ਸਿੰਘ ਧਾਲੀਵਾਲ ਅਤੇ ਇਕਬਾਲ ਸਿੰਘ ਧਾਲੀਵਾਲ ਸੁਪਰਡੈਂਟ ਜੇਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼੍ਰੀ ਅਜੈਪਾਲ ਸਿੰਘ ਧਾਲੀਵਾਲ ਨੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬੀ ਦੁਨੀਆ ਦੇ ਹਰ ਖੇਤਰ ਵਿੱਚ ਨਵੀਆਂ ਉੱਚਾਈਆਂ ਛੂਹ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਸਿਰਫ਼ ਫਰੀਦਕੋਟ ਹੀ ਨਹੀਂ, ਸਗੋਂ ਪੂਰੇ ਪੰਜਾਬ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ।

ਅਜੈਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਹ ਮੌਜੂਦਾ ਸਮੇਂ ਸਰੀ ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਵਿਖੇ ਰਹਿ ਰਹੇ ਹਨ ਅਤੇ ਪੇਸ਼ੇ ਵਜੋਂ ਬੈਰਿਸਟਰ (ਵਕੀਲ) ਹਨ ਅਤੇ ਕਈ ਸਾਲਾਂ ਤੋਂ ਮਾਊਂਟ ਐਵਰੇਸਟ ਫਤਿਹ ਕਰਨ ਲਈ ਲਗਾਤਾਰ ਸਖ਼ਤ ਮਿਹਨਤ ਕਰ ਰਹੇ ਸਨ। ਪਿਛਲੇ ਸਾਲ ਵੀ ਉਨ੍ਹਾਂ ਨੇ ਇਸ ਦੀ ਕੋਸ਼ਿਸ਼ ਕੀਤੀ ਸੀ, ਪਰ ਸਫਲ ਨਹੀਂ ਹੋਏ ਸਨ। ਇਸ ਸਾਲ 20 ਮਈ 2026 ਨੂੰ ਉਨ੍ਹਾਂ ਨੇ ਸਫਲਤਾਪੂਰਵਕ ਮਾਊਂਟ ਐਵਰੇਸਟ ਦੀ ਚੋਟੀ ਸਰ ਕਰਕੇ ਇਤਿਹਾਸ ਰਚ ਦਿੱਤਾ।

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਸ਼੍ਰੀ ਅਜੈਪਾਲ ਸਿੰਘ ਧਾਲੀਵਾਲ ਮਾਊਂਟ ਐਵਰੇਸਟ ਫਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਬਣੇ ਹਨ, ਜੋ ਕਿ ਪੂਰੇ ਪੰਜਾਬੀ ਭਾਈਚਾਰੇ ਲਈ ਵੀ ਮਾਣ ਦੀ ਗੱਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੀ ਧਾਲੀਵਾਲ ਇਸ ਤੋਂ ਪਹਿਲਾਂ ਵੀ ਦੁਨੀਆ ਦੇ ਕਈ ਪ੍ਰਸਿੱਧ ਪਹਾੜ ਸਫਲਤਾਪੂਰਵਕ ਸਰ ਕਰ ਚੁੱਕੇ ਹਨ ਅਤੇ ਉਹ ਇੱਕ ਸ਼ਾਨਦਾਰ ਮੈਰਾਥਨ ਦੌੜਾਕ ਹੋਣ ਦੇ ਨਾਲ ‘ਆਇਰਨ ਮੈਨ’ ਦਾ ਖਿਤਾਬ ਵੀ ਹਾਸਲ ਕਰ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਧਾਲੀਵਾਲ ਦੀ ਇਹ ਪ੍ਰਾਪਤੀ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਇਹ ਸੰਦੇਸ਼ ਦਿੰਦੀ ਹੈ ਕਿ ਮਿਹਨਤ ਅਤੇ ਹੌਸਲੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ

ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ

ਨਸ਼ੇ ਦੀ ਹਾਲਤ 'ਚ ਨੌਜਵਾਨ ਅਤੇ ਇੱਕ ਜਵਾਨ ਕੁੜੀ ਦੀ ਵੀਡੀਓ ਵਾਇਰਲ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਪੀ.ਏ.ਯੂ. ਨੇ ਸਤੰਬਰ ਕਿਸਾਨ ਮੇਲੇ ਤੇ ਸਨਮਾਨ ਦੇਣ ਲਈ ਅਗਾਂਹਵਧੂ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂ

14,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ