Tuesday, May 26, 2026
ਤਾਜਾ ਖਬਰਾਂ
ਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ "ਆਪ" ਚ' ਸ਼ਾਮਿਲ, ਵਿਰੋਧੀ ਪਸਤ

Punjab

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | May 26, 2026 02:49 PM

*— ਸਰਹੱਦ ਪਾਰੋਂ ਚੈਨਲਾਂ ਰਾਹੀਂ ਭਾਰਤ ਵਿੱਚ ਤਸਕਰੀ ਕੀਤੇ ਹਥਿਆਰ ਬਰਾਮਦ: ਡੀਜੀਪੀ ਗੌਰਵ ਯਾਦਵ*
*— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਇੱਕ ਮਹੀਨਾ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਹੋਇਆ ਸੀ: ਏਆਈਜੀ ਸੀਆਈ ਗੁਰਸੇਵਕ ਸਿੰਘ*

ਚੰਡੀਗੜ੍ਹ/ਫਿਰੋਜ਼ਪੁਰ, 26 ਮਈ:ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਇੱਕ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਪੰਜ .30 ਬੋਰ ਗਲੌਕ ਪਿਸਤੌਲ ਨਾਲ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਖੇੜਾ ਕੇ ਉੱਤਰ, ਫਿਰੋਜ਼ਪੁਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਇੱਕ ਮਹੀਨਾ ਹੀ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਇਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਕਥਿਤ ਤੌਰ 'ਤੇ ਸਰਹੱਦ ਪਾਰੋਂ ਚੈਨਲਾਂ ਰਾਹੀਂ ਭਾਰਤ ਵਿੱਚ ਤਸਕਰੀ ਕੀਤੇ ਗਏ ਸਨ ਅਤੇ ਇਨ੍ਹਾਂ ਹਥਿਆਰਾਂ ਨੂੰ ਨੈੱਟਵਰਕ ਰਾਹੀਂ ਅੱਗੇ ਭੇਜਣ ਦਾ ਇਰਾਦਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮਾਡਿਊਲ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।

ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਸ਼ੱਕੀ ਲਖਵਿੰਦਰ ਸਿੰਘ ਦੇ ਖੇਤਰ ਵਿੱਚ ਹਥਿਆਰ ਸਪਲਾਈ ਕਰਨ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ।

ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਦੇ ਕੁਲਗੜ੍ਹੀ ਖੇਤਰ ਵਿੱਚ ਗੁਪਤ ਕਾਰਵਾਈ ਕਰਕੇ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਉਸਦੀ ਤਲਾਸ਼ੀ ਦੌਰਾਨ ਪੁਲਿਸ ਪਾਰਟੀ ਨੇ ਪੰਜ ਆਧੁਨਿਕ ਹਥਿਆਰਾਂ ਦੀ ਖੇਪ ਬਰਾਮਦ ਕੀਤੀ।

ਏਆਈਜੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਇਹ ਹਥਿਆਰ ਆਪਣੇ ਹੈਂਡਲਰ ਦੇ ਨਿਰਦੇਸ਼ਾਂ 'ਤੇ ਅਪਰਾਧਿਕ ਸਮੂਹਾਂ ਦੇ ਕਾਰਕੁੰਨਾਂ ਨੂੰ ਸਪਲਾਈ ਕਰਨੇ ਸਨ। ਉਨ੍ਹਾਂ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਕੇਸ ਥਾਣਾ ਕੁਲਗੜ੍ਹੀ, ਫਿਰੋਜ਼ਪੁਰ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 103 ਮਿਤੀ 25-05-2026 ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

328 ਪਾਵਨ ਸਰੂਪਾਂ ਦੇ ਮਾਮਲੇ ’ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ- ਐਡਵੋਕੇਟ ਧਾਮੀ

ਸੜਕ ਹਾਦਸੇ 'ਚ ਮਹਿਲਾ ASP ਦੀ ਮੌਤ

Breaking: ਪੰਜਾਬ ਦੀਆਂ ਚਾਰ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਤਰੀਕ ਦਾ ਐਲਾਨ

SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ, SSP ਮੁਕਤਸਰ ਨੂੰ ਕੀਤਾ ਤਲਬ

ਰਾਮ ਰਹੀਮ ਨੂੰ 16ਵੀਂ ਵਾਰ ਮਿਲੀ ਪੈਰੋਲ: ਡੇਰਾ ਮੁਖੀ ਨੂੰ 5 ਮਹੀਨਿਆਂ ਵਿੱਚ ਦੂਜੀ ਵਾਰ ਆਇਆ ਬਾਹਰ

ਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

ਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀ

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, CM ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਸਨਮਾਨ