Monday, August 24, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

ਫੀਸਾਂ ’ਚ ਵਾਧੇ ਦੇ ਵਿਰੋਧ ’ਚ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਸਾਰੇ ਗੇਟ ਕੀਤੇ ਬੰਦ

ਪੰਜਾਬ ਨਿਊਜ਼ ਐਕਸਪ੍ਰੈੱਸ | August 24, 2026 03:55 PM

ਪਟਿਆਲਾ, 24 ਅਗਸਤ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਫੀਸਾਂ ’ਚ ਕੀਤੇ ਗਏ ਭਾਰੀ ਵਾਧੇ ਦੇ ਵਿਰੋਧ ਵਿੱਚ ਯੂਨਾਈਟਡ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਗੇਟ ਬੰਦ ਹੋਣ ਕਾਰਨ ਵਿਦਿਆਰਥੀਆਂ, ਅਧਿਕਾਰੀਆਂ ਅਤੇ ਹੋਰ ਲੋਕਾਂ ਨੂੰ ਯੂਨੀਵਰਸਿਟੀ ਅੰਦਰ ਦਾਖਲ ਹੋਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਦਿਆਰਥੀ ਆਗੂਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਾਲੇ ਮਾਮਲੇ ਨੂੰ ਲੈ ਕੇ ਲਗਾਤਾਰ ਗੱਲਬਾਤ ਚੱਲ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਫੀਸਾਂ ਵਿੱਚ ਕੀਤਾ ਗਿਆ ਵਾਧਾ ਵਾਪਸ ਨਹੀਂ ਲਿਆ ਜਾਂਦਾ ਅਤੇ ਹੋਸਟਲਾਂ ਦੇ ਹਾਲਾਤ ਨਹੀਂ ਸੁਧਾਰੇ ਜਾਂਦੇ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।

ਦੱਸਿਆ ਜਾ ਰਿਹਾ ਹੈ ਕਿ ਕੋਰਸਾਂ ਦੀਆਂ ਫੀਸਾਂ ਵਿੱਚ ਹੋਏ ਵਾਧੇ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 12 ਅਗਸਤ ਤੋਂ ਵਾਈਸ ਚਾਂਸਲਰ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਬੀਤੀ ਰਾਤ ਵਿਦਿਆਰਥੀਆਂ ਵੱਲੋਂ ਵਾਈਸ ਚਾਂਸਲਰ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਗਿਆ ਸੀ। ਅੱਜ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਗੇਟ ਬੰਦ ਕਰਕੇ ਆਪਣਾ ਰੋਸ ਹੋਰ ਤੇਜ਼ ਕਰ ਦਿੱਤਾ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਫੀਸਾਂ ਵਿੱਚ ਕੀਤਾ ਗਿਆ ਵਾਧਾ ਹਜ਼ਾਰਾਂ ਵਿਦਿਆਰਥੀਆਂ ’ਤੇ ਵਾਧੂ ਵਿੱਤੀ ਬੋਝ ਪਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੇਂਡੂ ਅਤੇ ਮਾਲਵਾ ਖੇਤਰ ਦੇ ਵਿਦਿਆਰਥੀਆਂ ਲਈ ਬਹੁਤ ਮਹੱਤਵਪੂਰਨ ਸੰਸਥਾ ਹੈ, ਜਿੱਥੇ ਵੱਡੀ ਗਿਣਤੀ ਵਿੱਚ ਪਿੰਡਾਂ ਤੋਂ ਆਉਣ ਵਾਲੇ ਵਿਦਿਆਰਥੀ ਪੜ੍ਹਦੇ ਹਨ।

ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਫੀਸਾਂ ਵਿੱਚ ਕੀਤਾ ਗਿਆ ਵਾਧਾ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੇਟ ਬੰਦ ਕਰਕੇ ਪ੍ਰਸ਼ਾਸਨ ਨੂੰ ਵਿਦਿਆਰਥੀਆਂ ਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਮਜਬੂਰ ਕਰਨਾ ਹੀ ਉਨ੍ਹਾਂ ਦਾ ਮਕਸਦ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ - ਗਿਆਨੀ ਕੁਲਦੀਪ ਸਿੰਘ ਗੜਗੱਜ

ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਵਕੀਲ ਦੀ ਮੌਤ

ਰਵਨੀਤ ਬਿੱਟੂ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਵੀਡੀਓ 'ਤੇ ਲੁਧਿਆਣਾ ਪੁਲਿਸ ਦਾ ਵੱਡਾ ਦਾਅਵਾ

ਜਗਤਾਰ ਸਿੰਘ ਹਵਾਰਾ ਦਿੱਤੀ ਜਾਵੇ ਪੈਰੋਲ : ਰਾਜਾ ਵੜਿੰਗ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂ

ਗੈਂਗਸਟਰਾਂ 'ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ