Monday, May 25, 2026
ਤਾਜਾ ਖਬਰਾਂ
ਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ "ਆਪ" ਚ' ਸ਼ਾਮਿਲ, ਵਿਰੋਧੀ ਪਸਤ

Punjab

ਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

PUNJAB NEWS EXPRESS | May 25, 2026 06:07 PM

ਐਸ ਏ ਐਸ ਨਗਰ: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਮੋਹਾਲੀ ਨਗਰ ਨਿਗਮ ਚੋਣਾਂ ਦੌਰਾਨ ਚੋਣ ਜਾਬਤੇ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ਹੇਠ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਝਾਂਸਲ ਖ਼ਿਲਾਫ਼ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਰਾਜ ਚੋਣ ਕਮਿਸ਼ਨਰ ਕੋਲ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ।

ਸ਼੍ਰੀ ਸਿੱਧੂ ਨੇ ਦੱਸਿਆ ਕਿ ਇਸ ਸ਼ਿਕਾਇਤ ਰਾਹੀਂ ਚੋਣ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਅਧਿਕਾਰੀ ਬਲਵਿੰਦਰ ਸਿੰਘ ਝਾਂਸਲ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਅਤੇ ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਕਾਹਲੋਂ ਦੇ ਪੱਖ ਵਿੱਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ। ਉਹਨਾਂ ਖੁਲਾਸਾ ਕੀਤਾ ਕਿ ਉਕਤ ਅਧਿਕਾਰੀ ਵੱਲੋਂ ਗੱਡੀਆਂ (ਨੰਬਰ PB 65 BJ 9908, PB 12 M 2031, ਅਤੇ T0426CH 8403A) ਰਾਹੀਂ ਹਲਕੇ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਵੰਡੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਹਨਾਂ ਵਿੱਚੋਂ ਕਾਲੇ ਰੰਗ ਦੀ ਸਕਾਰਪੀਓ ਗੱਡੀ ਨੰ. PB 65 BJ 9908, ਜੋ ਪੁਲਿਸ ਕਰਮਚਾਰੀ ਬਲਵਿੰਦਰ ਸਿੰਘ ਦੀ ਦੱਸੀ ਜਾ ਰਹੀ ਹੈ, ਵਿੱਚੋਂ ਤੇਜ਼ਧਾਰ ਹਥਿਆਰ, ਪੁਲਿਸ ਅਧਿਕਾਰੀ ਦੀ ਵਰਦੀ ਅਤੇ ਵੱਡੀ ਗਿਣਤੀ ਵਿੱਚ ਨਜ਼ਾਇਜ਼ ਸ਼ਰਾਬ ਫੜੀ ਗਈ ਹੈ।

ਸ਼੍ਰੀ ਸਿੱਧੂ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਨਾਲ ਚੋਣ ਕਮਿਸ਼ਨਰ ਨੂੰ ਤਸਵੀਰਾਂ, ਵੀਡੀਓ ਕਲਿਪਾਂ ਅਤੇ ਸੀ ਸੀ ਟੀ ਵੀ ਦੀ ਫੁਟੇਜ ਵੀ ਮੁਹੱਈਆ ਕਰਵਾਈ ਗਈ ਹੈ ਜਿਸ ਵਿੱਚ ਪੁਲਿਸ ਦੇ ਸਟਿੱਕਰ ਲੱਗੀ ਗੱਡੀ ਦੀ ਵਰਤੋਂ ਚੋਣਾਂ ਲਈ ਸ਼ਰਾਬ ਦੀ ਸਪਲਾਈ ਵਾਸਤੇ ਹੁੰਦੀ ਦਿਖਾਈ ਦੇ ਰਹੀ ਹੈ। ਉਹਨਾਂ ਨੇ ਇਸ ਨੂੰ ਪੁਲਿਸ ਤੰਤਰ ਅਤੇ ਸਰਕਾਰੀ ਰਸੂਖ ਦੀ ਸ਼ਰੇਆਮ ਦੁਰਵਰਤੋਂ ਦੱਸਿਆ ਹੈ। ਉਨ੍ਹਾਂ ਨੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਬਹਾਲ ਰੱਖਣ ਲਈ ਤੁਰੰਤ ਸੁਤੰਤਰ ਜਾਂਚ, ਗੱਡੀਆਂ ਤੇ ਵੀਡੀਓ ਜ਼ਬਤ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਵਿਭਾਗੀ ਤੇ ਅਪਰਾਧਿਕ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਪ੍ਰਦੀਪ ਸਿੰਘ ਤੰਗੋਰੀ ਬਲਾਕ ਪ੍ਰਧਾਨ ਮੋਹਾਲੀ ਦਿਹਾਤੀ ਅਤੇ ਯੂਥ ਕਾਂਗਰਸ ਬਲਾਕ ਪ੍ਰਧਾਨ ਮੁਕੁਲ ਸ਼ਰਮਾਂ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

ਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀ

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, CM ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਸਨਮਾਨ

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: SGPC ਪ੍ਰਧਾਨ ਨੇ ਕੀਤਾ ਦੁੱਖ ਪ੍ਰਗਟ

5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਖੁੱਡੀਆਂ

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਸੌਂਦ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਗ੍ਰਿਫਤਾਰ, 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਬਰਾਮਦ

ਦਾਤਰ ਦੀ ਨੋਕ 'ਤੇ ਨਾਬਾਲਗ ਨਾਲ ਬਲਾਤਕਾਰ

ਪੰਜਾਬ ਪੁਲਿਸ ਦੇ ਏਐਸਆਈ ਦਾ ਦਿਨ ਦਿਹਾੜੇ ਕਤਲ