Wednesday, October 07, 2026
ਤਾਜਾ ਖਬਰਾਂ
• ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ

Punjab

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ*

ਪੰਜਾਬ ਨਿਊਜ਼ ਐਕਸਪ੍ਰੈੱਸ | October 07, 2026 05:40 PM

- *ਸੂਬਾ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਲਈ ਕਿਸਾਨਾਂ ਦੀ ਹਰ ਜਾਇਜ਼ ਮੰਗ ਦਾ ਹੱਲ ਕਰਨ ਲਈ ਵਚਨਬੱਧ*

ਚੰਡੀਗੜ੍ਹ, 7 ਅਕਤੂਬਰ: ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਕੋਲਡ ਸਟੋਰੇਜ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਐਸੋਸੀਏਸ਼ਨ ਵੱਲੋਂ ਰੱਖੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਜਾਇਜ਼ ਮੰਗ ਦਾ ਹੱਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਲਈ ਕੋਲਡ ਸਟੋਰੇਜਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਯੂਨਿਟਾਂ ਨਾਲ ਸਬੰਧਤ ਵੱਖ-ਵੱਖ ਮੁੱਦੇ ਬਾਗ਼ਬਾਨੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ।

ਮੋਹਿੰਦਰ ਭਗਤ ਨੇ ਕਿਹਾ ਕਿ ਕੋਲਡ ਸਟੋਰੇਜ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸਹੂਲਤਾਂ ਕਿਸਾਨਾਂ ਦੀ ਉਪਜ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਫਸਲਾਂ ਦੇ ਕਟਾਈ ਉਪਰੰਤ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਵਿੱਚ ਵੀ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਬਾਗ਼ਬਾਨੀ ਨਾਲ ਜੁੜੇ ਕੋਲਡ ਸਟੋਰੇਜ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਸਬੰਧਤ ਵਿਭਾਗਾਂ ਨਾਲ ਵਿਚਾਰਿਆ ਜਾਵੇਗਾ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਅਤੇ ਬਾਗ਼ਬਾਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਗ਼ਬਾਨੀ ਖੇਤਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਧੀਕ ਸਕੱਤਰ ਲਤੀਫ ਅਹਿਮਦ, ਡਾਇਰੈਕਟਰ ਮਨੀਸ਼ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ, 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ: ਕਟਾਰੂਚੱਕ

ਸ਼੍ਰੋਮਣੀ ਕਮੇਟੀ ਦੇ ਸਭ ਤੋਂ ਬਜ਼ੁਰਗ ਮੈਂਬਰ ਜਥੇਦਾਰ ਸੂਬਾ ਸਿੰਘ ਦਾ ਦੇਹਾਂਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਮਸ਼ੀਨਰੀ ਤੇ ਟਿੱਪਰਾਂ ਦੀ ਹੋਈ ਪਛਾਣ

ਪੁਸ਼ਤਾਂ ਤੋਂ ਵਸਦੇ ਘਰਾਂ ਨੂੰ ਮਿਲੀ ਮਾਲਕੀ ਦੀ ਦਸਤਾਵੇਜ਼ੀ ਪਛਾਣ; 367 ਪਰਿਵਾਰਾਂ ਨੂੰ ਸੌਂਪੇ ਪ੍ਰਾਪਰਟੀ ਕਾਰਡ

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ