Wednesday, May 15, 2024

Punjab

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਚਲਾਣੇ ਤੇ ਦੁਖ ਪ੍ਰਗਟਾਇਆ

ਅਮਰੀਕ ਸਿੰਘ | April 26, 2023 06:36 PM

ਅੰਮ੍ਰਿਤਸਰ: ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਸ਼੍ਰੋਮਣੀ ਅਕਾਲੀ ਦਲ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਕ ਸਦੀ ਦੇ ਰਾਜਨੀਤਕ ਜੀਵਨ ਦੇ ਧਾਰਨੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਸਦੀਵੀ ਵਿਛੋੜਾ ਸਿੱਖ ਪੰਥ ਤੇ ਦੇਸ ਵਾਸੀਆਂ ਲਈ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਾਰਤੀ ਲੀਡਰਸ਼ਿਪ ਨਾਲ ਉਹ ਬਵਾਸਤਾ ਰਹੇ ਸਨ। ਨਿਹੰਗ ਮੁਖੀ ਨੇ ਸ. ਬਾਦਲ ਦੇ ਪ੍ਰਵਾਰ ਨਾਲ ਦੁਖ ਸਾਂਝਾ ਕਰਦਿਆਂ ਕਿਹਾ ਕਿ ਬਹੁਤ ਹੀ ਸਤਿਕਾਰਤ ਤੇ ਨਿੱਘੇ ਸੁਭਾ ਵਾਲੇ ਦੂਰ ਅਦੇਸ਼ ਰਾਜਨੀਤਕ ਆਗੂ ਤੋਂ ਸ਼੍ਰੋਮਣੀ ਅਕਾਲੀ ਦਲ ਵਿਰਵਾ ਹੋ ਗਿਆ ਹੈ। ਉਨ੍ਹਾਂ ਦਾ ਯਾਦਗਾਰੀ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ ਪੰਜਾਬ ਦੇ ਰਾਜਨੀਤਕ ਇਤਿਹਾਸ ਦਾ ਇਹ ਸੁਨਿਹਰੀ ਅਧਿਆਏ ਹੈ। ਪਰ ਅਕਾਲ ਪੁਰਖ ਦੇ ਹੁਕਮ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ। ਉਨ੍ਹਾਂ ਅਰਦਾਸ ਕੀਤੀ ਕਿ ਪਿੱਛੇ ਪ੍ਰੀਵਾਰ ਤੇ ਸਾਕ ਸਬੰਧੀਆਂ ਅਤੇ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ