Monday, October 19, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ

ਪੰਜਾਬ ਨਿਊਜ਼ ਐਕਸਪ੍ਰੈੱਸ | October 19, 2026 04:23 PM

- *ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਬੱਚੇ ਦੇ ਸੁਰੱਖਿਅਤ ਬਚਪਨ, ਸਿੱਖਿਆ ਅਤੇ ਸੁਨਹਿਰੇ ਭਵਿੱਖ ਦੀ ਰੱਖਿਆ ਲਈ ਵਚਨਬੱਧ ਪੰਜਾਬ ਸਰਕਾਰ*
- *ਸਾਲ 2025 ਵਿੱਚ 64 ਅਤੇ ਜਨਵਰੀ–ਜੁਲਾਈ 2026 ਦੌਰਾਨ 73 ਬਾਲ ਵਿਆਹ ਸਮੇਂ ਸਿਰ ਦਖ਼ਲ ਨਾਲ ਰੋਕੇ ਗਏ*
- *ਸੂਬੇ ਭਰ ਵਿੱਚ 2, 076 ਬਾਲ ਵਿਆਹ ਰੋਕਥਾਮ ਅਫ਼ਸਰ ਅਤੇ 23 ਜ਼ਿਲ੍ਹਿਆਂ ਵਿੱਚ ਬਾਲ ਵਿਆਹ ਰੋਕਥਾਮ ਯੂਨਿਟਾਂ ਸਰਗਰਮ; ਡਾ. ਬਲਜੀਤ ਕੌਰ ਵੱਲੋਂ ਲੋਕਾਂ ਨੂੰ ਇਸ ਸਮਾਜਿਕ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ*

ਚੰਡੀਗੜ੍ਹ, 19 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਵਿਆਹ ਵਰਗੀ ਘਿਨਾਉਣੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਮਿਆਰੀ ਸਿੱਖਿਆ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਦੇਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਦੇ ਪ੍ਰਭਾਵਸ਼ਾਲੀ ਦਖ਼ਲ ਅਤੇ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਸਦਕਾ ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ ਕੁੱਲ 137 ਬਾਲ ਵਿਆਹ ਸਫਲਤਾਪੂਰਵਕ ਰੋਕੇ ਗਏ ਹਨ।

ਉਨ੍ਹਾਂ ਸਾਲ-ਵਾਰ ਅੰਕੜਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2025 ਦੌਰਾਨ 64 ਬਾਲ ਵਿਆਹ ਰੋਕੇ ਗਏ, ਜਦਕਿ ਜਨਵਰੀ ਤੋਂ ਜੁਲਾਈ 2026 ਤੱਕ 73 ਹੋਰ ਬਾਲ ਵਿਆਹ ਰੋਕ ਕੇ ਅਨੇਕਾਂ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਅੰਕੜੇ ਸਰਕਾਰ ਦੀ ਸਰਗਰਮ ਕਾਰਜ-ਪ੍ਰਣਾਲੀ, ਕਾਨੂੰਨ ਦੇ ਪ੍ਰਭਾਵਸ਼ਾਲੀ ਲਾਗੂਕਰਨ ਅਤੇ ਲੋਕਾਂ ਵਿੱਚ ਵੱਧ ਰਹੀ ਜਾਗਰੂਕਤਾ ਦਾ ਪ੍ਰਮਾਣ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਵਿਆਹ ਦੀ ਰੋਕਥਾਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ 2, 076 ਬਾਲ ਵਿਆਹ ਰੋਕਥਾਮ ਅਫ਼ਸਰ (ਸੀ.ਐੱਮ.ਪੀ.ਓਜ਼) ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸੂਬੇ ਦੇ ਸਾਰੇ ਸੀ.ਡੀ.ਪੀ.ਓਜ਼ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਸ਼ਾਮਲ ਹਨ। ਇਹ ਅਫ਼ਸਰ ਪਿੰਡ ਅਤੇ ਸ਼ਹਿਰੀ ਪੱਧਰ 'ਤੇ ਜਾਗਰੂਕਤਾ ਫੈਲਾਉਣ, ਸ਼ੱਕੀ ਮਾਮਲਿਆਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ 10 ਫ਼ਰਵਰੀ 2025 ਨੂੰ ਜਾਰੀ ਨੋਟੀਫਿਕੇਸ਼ਨ ਰਾਹੀਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਬਾਲ ਵਿਆਹ ਰੋਕਥਾਮ ਯੂਨਿਟਾਂ ਦਾ ਗਠਨ ਕੀਤਾ ਹੈ। ਇਹ ਯੂਨਿਟਾਂ ਬਾਲ ਵਿਆਹ ਦੇ ਸੰਭਾਵਿਤ ਮਾਮਲਿਆਂ ਵਿੱਚ ਤੁਰੰਤ ਦਖ਼ਲ, ਪੀੜਤ ਬੱਚਿਆਂ ਦੇ ਬਚਾਅ ਅਤੇ ਮੁੜ ਵਸੇਬੇ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਯਕੀਨੀ ਬਣਾ ਰਹੀਆਂ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਕਿਸੇ ਵੀ ਬੱਚੇ ਤੋਂ ਉਸ ਦਾ ਬਚਪਨ, ਸਿੱਖਿਆ, ਸਿਹਤ ਅਤੇ ਬਿਹਤਰ ਭਵਿੱਖ ਖੋਹ ਲੈਂਦਾ ਹੈ, ਇਸ ਲਈ ਇਸ ਕੁਰੀਤੀ ਨੂੰ ਖ਼ਤਮ ਕਰਨਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਾਲ-ਨਾਲ ਸਮਾਜਿਕ ਜਾਗਰੂਕਤਾ ਰਾਹੀਂ ਵੀ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ।

ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਪੇ, ਅਧਿਆਪਕ, ਪੰਚਾਇਤੀ ਰਾਜ ਸੰਸਥਾਵਾਂ, ਧਾਰਮਿਕ ਆਗੂ, ਸਮਾਜ ਸੇਵੀ ਸੰਸਥਾਵਾਂ ਅਤੇ ਨੌਜਵਾਨ ਇਸ ਮੁਹਿੰਮ ਵਿੱਚ ਸਰਕਾਰ ਦੇ ਭਾਈਵਾਲ ਬਣਨ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਬਾਲ ਵਿਆਹ ਹੋਣ ਦੀ ਸੂਚਨਾ ਮਿਲੇ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਕਿਸੇ ਵੀ ਬੱਚੇ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ।

ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ, ਸਮਾਜਿਕ ਬੁਰਾਈਆਂ ਦੇ ਖ਼ਾਤਮੇ ਅਤੇ ਇੱਕ ਸੁਰੱਖਿਅਤ, ਸੰਵੇਦਨਸ਼ੀਲ ਅਤੇ ਬਾਲ-ਪੱਖੀ ਪੰਜਾਬ ਦੀ ਸਿਰਜਣਾ ਲਈ ਇਸੇ ਤਰ੍ਹਾਂ ਦ੍ਰਿੜ੍ਹਤਾ ਨਾਲ ਕੰਮ ਕਰਦੀ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਚੌਕੀ ਇੰਚਾਰਜ ਸਮੇਤ ਇੱਕ ਸਹਾਇਕ ਥਾਣੇਦਾਰ ਮੁਅੱਤਲ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਝੋਟਾ ਦੇ ਕਤਲ ਕੇਸ ਦੀ CBI ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ

ਅਲੀਸ਼ੇਰ ਸੜਕ ਹਾਦਸਾ: ਅੱਠ ਵਿਅਕਤੀਆਂ ਦੀ ਮੌਤ ’ਤੇ ਗੋਇਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਹਸਪਤਾਲਾਂ ਵਿੱਚ ਜਾ ਕੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਿਆ

ਅਧਿਕਾਰੀਆਂ ਨੂੰ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਅਤੇ ਸਥਾਨਕ ਸਰਕਾਰਾਂ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਚੀਮਾ

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ - ਡਾ.ਬਲਜੀਤ ਕੌਰ

ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ 'ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਲੀਸ਼ੇਰ ਸੜਕ ਹਾਦਸਾ: 8 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; CM ਮਾਨ ਨੇ SIAL ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਆਉਣਗੇ