Thursday, September 03, 2026
ਤਾਜਾ ਖਬਰਾਂ
ਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

Punjab

ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ: 5 ਬਾਲ ਵਿਆਹ ਸਮੇਂ ਸਿਰ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ

ਪੰਜਾਬ ਨਿਊਜ਼ ਐਕਸਪ੍ਰੈੱਸ | September 03, 2026 05:32 PM

- *ਸੂਬੇ ਨੂੰ ਬਾਲ ਵਿਆਹ ਮੁਕਤ ਬਣਾਉਣ ਲਈ ਨਤੀਜਾ-ਕੇਂਦਰਿਤ ਮੁਹਿੰਮ ਜਾਰੀ, 172 ਜਾਗਰੂਕਤਾ ਕੈਂਪਾਂ ਰਾਹੀਂ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ*
- *ਬਾਲ ਵਿਆਹ ਦੀ ਸੂਚਨਾ ਮਿਲਦਿਆਂ ਹੀ 1098 ਚਾਈਲਡ ਹੈਲਪਲਾਈਨ ਜਾਂ ਬਾਲ ਵਿਆਹ ਰੋਕਥਾਮ ਅਧਿਕਾਰੀ ਨਾਲ ਤੁਰੰਤ ਸੰਪਰਕ ਕਰਨ ਦੀ ਲੋਕਾਂ ਨੂੰ ਅਪੀਲ*

ਚੰਡੀਗੜ੍ਹ, 3 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਦਾ ਪੂਰਨ ਖਾਤਮਾ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਨਤੀਜਾ-ਕੇਂਦਰਿਤ ਕਦਮ ਚੁੱਕ ਰਹੀ ਹੈ। ਇਸੇ ਲੜੀ ਤਹਿਤ ਸਮੇਂ ਸਿਰ ਕੀਤੀ ਗਈ ਪ੍ਰਭਾਵਸ਼ਾਲੀ ਕਾਰਵਾਈ ਸਦਕਾ ਸੂਬੇ ਵਿੱਚ 5 ਬਾਲ ਵਿਆਹਾਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸਫਲਤਾ ਸੂਬਾ ਸਰਕਾਰ ਦੀ ਬਾਲ ਅਧਿਕਾਰਾਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਅਤੇ ਤੁਰੰਤ ਕਾਰਵਾਈ ਪ੍ਰਣਾਲੀ ਦਾ ਸਪੱਸ਼ਟ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਾਲ ਵਿਆਹ ਵਰਗੀ ਗੈਰ-ਕਾਨੂੰਨੀ ਪ੍ਰਥਾ ਨੂੰ ਕਿਸੇ ਵੀ ਕੀਮਤ 'ਤੇ ਪਨਪਣ ਨਹੀਂ ਦਿੱਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹਾਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਤਹਿਤ ਹੁਣ ਤੱਕ 172 ਜਾਗਰੂਕਤਾ ਮੁਹਿੰਮਾਂ ਆਯੋਜਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਰਾਹੀਂ ਮਾਪਿਆਂ, ਪੰਚਾਇਤਾਂ, ਸਕੂਲਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਬਾਲ ਵਿਆਹ ਦੇ ਸਮਾਜਿਕ ਅਤੇ ਸਿਹਤ ਸੰਬੰਧੀ ਮਾੜੇ ਪ੍ਰਭਾਵਾਂ ਦੇ ਨਾਲ-ਨਾਲ ਇਸ ਸਬੰਧੀ ਕਾਨੂੰਨੀ ਪ੍ਰਾਵਧਾਨਾਂ ਬਾਰੇ ਵੀ ਜਾਣੂ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਨਾਲ ਸਬੰਧਤ ਹਰ ਮਾਮਲੇ ਵਿੱਚ ਜ਼ੀਰੋ ਟੋਲਰੈਂਸ ਨੀਤੀ 'ਤੇ ਅਮਲ ਕਰ ਰਹੀ ਹੈ। ਇਸ ਮੰਤਵ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਚਾਈਲਡ ਵੈਲਫੇਅਰ ਕਮੇਟੀਆਂ, ਬਾਲ ਵਿਆਹ ਰੋਕਥਾਮ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਵਿਚਾਲੇ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਸ਼ਿਕਾਇਤ 'ਤੇ ਤੁਰੰਤ, ਪ੍ਰਭਾਵਸ਼ਾਲੀ ਅਤੇ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾ ਸਕੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਨੂੰ ਰੋਕਣਾ ਕੇਵਲ ਸਰਕਾਰ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕਿਤੇ ਵੀ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਚਾਈਲਡ ਹੈਲਪਲਾਈਨ 1098 'ਤੇ ਸੂਚਨਾ ਦੇਣ ਜਾਂ ਆਪਣੇ ਨੇੜਲੇ ਬਾਲ ਵਿਆਹ ਰੋਕਥਾਮ ਅਫਸਰ ਨਾਲ ਸੰਪਰਕ ਕਰਨ, ਤਾਂ ਜੋ ਸਮੇਂ ਸਿਰ ਦਖ਼ਲ ਦੇ ਕੇ ਕਿਸੇ ਬੱਚੇ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ 2076 ਅਫਸਰ ਬਾਲ ਵਿਆਹ ਰੋਕਥਾਮ ਅਫਸਰ ਵੱਜੋਂ ਨਾਮਜ਼ਦ ਹਨ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ, ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀ.ਡੀ.ਪੀ.ਓਜ਼) ਬਤੌਰ ਬਾਲ ਵਿਆਹ ਰੋਕਥਾਮ ਅਫਸਰ ਵਜੋਂ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੇ ਸੁਰੱਖਿਅਤ, ਸਨਮਾਨਜਨਕ ਅਤੇ ਅਧਿਕਾਰ-ਅਧਾਰਿਤ ਬਚਪਨ ਨੂੰ ਯਕੀਨੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਨੂੰ ਬਾਲ ਵਿਆਹ ਮੁਕਤ ਪੰਜਾਬ ਬਣਾਉਣ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ

ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ, ਨੌਜਵਾਨ ਗ੍ਰਿਫ਼ਤਾਰ, SGPC ਵੱਲੋਂ ਨਿੰਦਾ

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ 7 ਸਤੰਬਰ ਨੂੰ ਕਰਵਾਏ ਜਾਣਗੇ ਪੀਡੀਐਸ ਸੁਧਾਰਾਂ ਅਤੇ ਪੋਸ਼ਣ ’ਤੇ ਦੋ ਸੈਮੀਨਾਰ

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਲਈ ਹੋਇਆ ਰਵਾਨਾ

ਨਿਹੰਗ ਹਰਜੀਤ ਸਿੰਘ ਰਸੂਲਪੁਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਪੰਜਾਬ ਸਰਕਾਰ ਨੇ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ 'ਤੇ ਲਾਈ ਮੁਕੰਮਲ ਰੋਕ

ਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗ

ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ