Saturday, September 12, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਬਿਜਲੀ ਸੈਕਟਰ ਨੂੰ ਤਬਾਹ ਕੀਤਾ ਮਾਨ ਸਰਕਾਰ ਨੇ - ਸੁਨੀਲ ਜਾਖੜ

ਪੰਜਾਬ ਨਿਊਜ਼ ਐਕਸਪ੍ਰੈੱਸ | September 12, 2026 05:51 PM

- ਮਾੜੇ ਪ੍ਰਬੰਧਨ ਤੇ ਸਿਆਸੀ ਹਿੱਤਾਂ ਲਈ ਨਿਗਮ ਦੇ ਵਿੱਤੀ ਘਾਣ ਕਾਰਨ ਉਪਜੀ ਇਹ ਸਥਿਤੀ

ਚੰਡੀਗੜ੍ਹ, 12 ਸਤੰਬਰ : ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਰਾਜ ਦੇ ਬਿਜਲੀ ਸੈਕਟਰ ਦੀ ਤਬਾਹੀ ਦਾ ਜਿੰਮੇਵਾਰ ਦੱਸਦਿਆਂ ਕਿਹਾ ਹੈ ਕਿ ਇਸ ਸਰਕਾਰ ਵੱਲੋਂ ਆਪਣੇ ਸਿਆਸੀ ਹਿੱਤਾਂ ਲਈ ਬਿਜਲੀ ਨਿਗਮ ਦੇ ਕੀਤੇ ਵਿੱਤੀ ਘਾਣ ਅਤੇ ਮਾੜੇ ਪ੍ਰਬੰਧਨ ਕਾਰਨ ਪੰਜਾਬ ਨੂੰ ਬਲੈਕ ਆਉਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅੱਜ ਇੱਥੋਂ ਜਾਰੀ ਸੋਸ਼ਲ ਮੀਡੀਆ ਸੁਨੇਹੇ ਵਿਚ ਸੁਨੀਲ ਜਾਖੜ ਨੇ ਲਿਖਿਆ ਹੈ, ਅਖੌਤੀ "ਇਸ਼ਤਿਹਾਰੀ" ਸਿੱਖਿਆ ਅਤੇ ਸਿਹਤ ਕ੍ਰਾਂਤੀ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਝੂਠੀ ਬਿਜਲੀ ਕ੍ਰਾਂਤੀ ਦਾ ਸੱਚ ਵੀ ਉਜਾਗਰ ਹੋ ਗਿਆ ਹੈ। ਨਾ ਕੇਵਲ ਉਦਯੋਗਾਂ ਨੂੰ ਸਗੋਂ ਘਰੇਲੂ ਸਪਲਾਈ ਵਿੱਚ ਵੀ ਲੰਬੇ ਲੰਬੇ ਬਿਜਲੀ ਕੱਟ ਲੱਗ ਰਹੇ ਹਨ ਜੋ ਇਸ ਸਰਕਾਰ ਦੇ ਮਾੜੇ ਪ੍ਰਬੰਧਨ ਅਤੇ ਇਸ ਵੱਲੋਂ ਆਪਣੇ ਸਿਆਸੀ ਹਿੱਤਾਂ ਲਈ ਬਿਜਲੀ ਨਿਗਮ ਦੇ ਕੀਤੇ ਵਿੱਤੀ ਘਾਣ ਦਾ ਪ੍ਰਮਾਣ ਹਨ। ਬਿਜਲੀ ਦੀ ਕਮੀ ਦਾ ਪ੍ਰਭਾਵ ਸੂਬੇ ਦੀ ਪੂਰੀ ਅਰਥ ਵਿਵਸਥਾ ਤੇ ਪੈ ਰਿਹਾ ਹੈ ਤੇ ਕਿਸਾਨਾਂ ਨੂੰ ਦਿਨ ਨੂੰ ਤਾਂ ਕੀ ਰਾਤ ਨੂੰ ਵੀ ਬਿਜਲੀ ਨਹੀਂ ਮਿਲ ਰਹੀ ਜਦ ਕਿ ਕਮਜੋਰ ਮਾਨਸੂਨ ਕਾਰਨ ਸਿੰਚਾਈ ਲਈ ਬਿਜਲੀ ਦੀ ਜਰੂਰਤ ਵਧੇਰੇ ਹੈ। ਜਦਕਿ ਆਉਣ ਵਾਲਾ ਸਮਾਂ ਪੰਜਾਬ ਦੇ ਬਿਜਲੀ ਖੇਤਰ ਲਈ ਹੋਰ ਵੀ ਮੁਸ਼ਕਿਲਾਂ ਭਰਿਆ ਹੋ ਸਕਦਾ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਤੇ ਧਿਆਨ ਦੇਣ ਦੀ ਬਜਾਏ ਆਪਣੀ ਕੁਰਸੀ ਬਚਾਉਣ ਵਿੱਚ ਲੱਗੇ ਹੋਏ ਹਨ।

ਸੁਨੀਲ ਜਾਖੜ ਨੇ ਕਿਹਾ ਕਿ ਸਰਕਾਰ ਚੁਟਕਲਿਆਂ ਨਾਲ ਨਹੀਂ ਚੱਲਿਆ ਕਰਦੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਅਸਲ ਸਰਕਾਰੀ ਕੰਮਾਂ ਵੱਲ ਧਿਆਨ ਨਾ ਦੇਣ ਕਾਰਨ ਅਤੇ ਬਿਜਲੀ ਨਿਗਮ ਦੇ ਵਿੱਤੀ ਢਾਂਚੇ ਨੂੰ ਆਪਣੀ ਸਰਕਾਰ ਦੀਆਂ ਸਿਆਸੀ ਜਰੂਰਤਾਂ ਅਨੁਸਾਰ ਢਾਲਣ ਦੀ ਕੋਸ਼ਿਸ ਕਾਰਨ ਹੀ ਇਹ ਸਥਿਤੀ ਉਪਜੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦ ਪੰਜਾਬ ਦੇ ਲੋਕਾਂ ਨੇ ਇਸ ਸਰਕਾਰ ਤੋਂ ਹਿਸਾਬ ਲੈਣਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

ਰੋਪੜ ਦੇ MLA ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼

ਵੜਿੰਗ ਨੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ 12 ਘੰਟੇ ਦੇ ਬਿਜਲੀ ਕੱਟਾਂ ਦਾ ਚੁੱਕਿਆ ਮੁੱਦਾ ; ਕਿਹਾ ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ

ਗੈਂਗਸਟਰਾਂ 'ਤੇ ਵਾਰ ਦਾ 235ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 325 ਕਾਬੂ

ਵੜਿੰਗ ਨੇ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਤੋਂ ਧਿਆਨ ਭਟਕਾਉਣ ਲਈ 'ਆਪ' ਵੱਲੋਂ ਸੀਜੇਪੀ ਦੀ ਵਰਤੋਂ ਕਰਨ 'ਤੇ ਵਿੰਨ੍ਹਿਆ ਨਿਸ਼ਾਨਾ

ਯੂਰਪ ਤੋਂ ਪਹਿਲੀ ਹਵਾਲਗੀ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਭਗੌੜੇ ਅਪਰਾਧੀ ਨੂੰ ਮੋਲਦੋਵਾ ਤੋਂ ਵਾਪਸ ਲਿਆਂਦਾ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ ਰੋਗਨ ਦੀ ਸੇਵਾ ਹੋਈ ਆਰੰਭ

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਟ੍ਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ