Sunday, April 19, 2026

Punjab

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ SGPC ਪ੍ਰਧਾਨ ਵੱਲੋਂ ਸਵਾਗਤ

ਪੰਜਾਬ ਨਿਊਜ਼ ਐਕਸਪ੍ਰੈੱਸ | April 19, 2026 07:00 PM

ਸ੍ਰੀ ਅੰਮ੍ਰਿਤਸਰ, 19 ਅਪ੍ਰੈਲ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣ ਲਈ ਬਿੱਲ ਨੂੰ ਪੰਜਾਬ ਦੇ ਗਵਰਨਰ ਵੱਲੋਂ ਮਿਲੀ ਪ੍ਰਵਾਨਗੀ ਦਾ ਸਵਾਗਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਸਥਾ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰੱਖਿਆ ਲਈ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦਾ ਮੁਕੰਮਲ ਖਾਤਮਾ ਹੋਣਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਕਾਨੂੰਨ ਆਪਣੀ ਥਾਂ ਠੀਕ ਹੈ, ਪਰ ਇਸ ਤੋਂ ਵੀ ਵੱਧ ਜਰੂਰੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਬੇਪਰਦ ਕਰਕੇ ਇਸ ਮੰਦਭਾਗੇ ਵਰਤਾਰੇ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇ। ਇਸ ਲਈ ਸਿੱਖ ਸਮਾਜ ਨੂੰ ਜਾਗਰੂਕਤਾ ਅਤੇ ਅਹਿਤਿਆਤ ਦੇ ਧਾਰਨੀ ਬਣ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੋਣਾ ਪਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਕਾਨੂੰਨ ਸਰਕਾਰ ਦੀ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਹੀ ਅਮਲ ਵਿਚ ਲਿਆ ਕੇ ਸਿੱਟਾਮੁੱਖੀ ਬਣ ਸਕਦਾ ਹੈ, ਕਿਉਂਕਿ ਕਾਨੂੰਨ ਪਹਿਲਾਂ ਵੀ ਮੌਜੂਦ ਹਨ, ਪਰ ਫਿਰ ਵੀ ਬੇਅਦਬੀਆਂ ਦੇ ਦੋਸ਼ੀ ਬਚ ਨਿਕਲਦੇ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਗ ਦੀਆਂ ਘਟਨਾਵਾਂ ਨਾਲ ਨੁਕਸਾਨੀ ਫਸਲਾਂ ਦਾ ਲਿਆ ਜਾਇਜ਼ਾ

*ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ - ਹਰਪਾਲ ਚੀਮਾ*

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸੰਧਵਾਂ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਇਟਲੀ ’ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਮਾਓਰੀ ਭਾਈਚਾਰੇ ਵੱਲੋਂ ਜਥੇਦਾਰ ਗੜਗੱਜ ਦਾ ਨਿਊਜ਼ੀਲੈਂਡ 'ਚ ਨਿੱਘਾ ਸੁਆਗਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕੀਤੀ, ਸਿੱਖ ਭਾਈਚਾਰੇ ਦੇ ਯੋਗਦਾਨ ਤੇ ਆਪਸੀ ਸਾਂਝ ’ਤੇ ਕੀਤੀ ਚਰਚਾ

ਇਟਲੀ 'ਚ ਗੁਰਦੁਆਰੇ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਗੋਲੀਆਂ ਮਾਰ ਕੇ ਕਤਲ