Friday, May 17, 2024

Punjab

'ਬੇਟੀ ਬਚਾਓ' ਦੇ ਨਾਅਰੇ ਦੇਣ ਵਾਲੇ ਮੋਦੀ ਪਹਿਲਵਾਨ ਬੇਟੀਆਂ ਦੀ 'ਮਨ ਕੀ ਬਾਤ' ਵੀ ਸੁਣਨ : ਬੀਬਾ ਰਾਜੂ

PUNJAB NEWS EXPRESS | May 01, 2023 07:19 AM

·        ਪੀ.ਟੀ. ਊਸ਼ਾ ਤੇ ਅਨੁਰਾਗ ਠਾਕੁਰ ਪਹਿਲਵਾਨ ਧੀਆਂ ਨੂੰ ਇਨਸਾਫ਼ ਦੇਣ 'ਚ ਬੁਰੀ ਤਰਾਂ ਫੇਲ ਸਾਬਤ ਹੋਏ - ਮਹਿਲਾ ਕਿਸਾਨ ਯੂਨੀਅਨ

·        ਮਹਿਲਾ ਕਿਸਾਨ ਯੂਨੀਅਨ ਵੱਲੋਂ ਜੰਤਰ ਮੰਤਰ ਧਰਨੇ ਤੇ ਬੈਠੇ ਪਹਿਲਵਾਨਾਂ ਦੀ ਠੋਕਵੀਂ ਹਮਾਇਤ

 ਜਲੰਧਰ:  ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸਿੰਘ ਖਿਲਾਫ ਦੇਸ਼ ਦੀਆਂ ਮਹਿਲਾ ਪਹਿਲਵਾਨਾਂ ਵੱਲੋਂ ਜੰਤਰ ਮੰਤਰ ਦਿੱਲੀ ਵਿਖੇ ਜਾਰੀ ਸੰਘਰਸ਼ ਦੀ ਹਮਾਇਤ ਵਿੱਚ ਪਹੁੰਚੀ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਮੰਗ ਕੀਤੀ ਹੈ ਕਿ ਅਪਰਾਧਿਕ ਪਿਛੋਕੜ ਵਾਲੇ ਇਸ ਬਾਹੂਬਲੀ ਬਰਖਿਲਾਫ ਬੀਤੇ ਦਿਨ ਦਰਜ ਹੋਏ ਦੋਵੇਂ ਮੁਕੱਦਮਿਆਂ ਵਿੱਚ ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਉਸ ਨੂੰ ਸਾਰੇ ਸੰਵਿਧਾਨਕ ਅਹੁਦਿਆਂ ਤੋਂ ਲਾਂਭੇ ਕਰੇ।

            ਇੱਥੇ ਭੁੱਖ ਹੜਤਾਲ ਵਿੱਚ ਪਹੁੰਚ ਕੇ ਬੀਬਾ ਰਾਜੂ ਨੇ ਮਹਿਲਾ ਕਿਸਾਨ ਯੂਨੀਅਨ ਵੱਲੋਂ ਪੂਰੀ ਹਮਾਇਤ ਦਿੰਦਿਆਂ ਕਿਹਾ ਕਿ ਇਹ ਲੜਾਈ ਦੇਸ਼ ਦੀਆਂ ਧੀਆਂ ਲਈ ਹੈ। ਇੰਨਾਂ ਧੀਆਂ ਨੇ ਉਲੰਪਿਕ ਮੈਡਲ ਜਿੱਤ ਕੇ ਵਿਦੇਸ਼ਾਂ ਵਿੱਚ ਭਾਰਤ ਦਾ ਨਾਮ ਅਤੇ ਤਿਰੰਗੇ ਝੰਡੇ ਦਾ ਮਾਣ ਵਧਾਇਆ ਹੈ ਜਦਕਿ ਇੰਨਾਂ ਧੀਆਂ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਇਸ ਬਾਹੂਬਲੀ ਦੇ ਖਿਲਾਫ ਡੇਢ ਦਰਜਨ ਅਪਰਾਧਿਕ ਮੁਕੱਦਮੇ ਦਰਜ ਹੋਣ ਦੇ ਬਾਵਜੂਦ ਇਸ ਨੇਤਾ ਨੂੰ ਭਾਜਪਾ ਸਰਕਾਰ ਬਚਾਉਣ ਉਤੇ ਤੁਲੀ ਹੋਈ ਹੈ।

            ਬੀਬਾ ਰਾਜੂ ਨੇ ਯਾਦ ਕਰਾਇਆ ਕਿ ਤਗਮੇ ਜਿੱਤ ਕੇ ਦੇਸ਼ ਨੂੰ ਵਾਰ-ਵਾਰ ਮਾਣ ਦਿਵਉਣ ਵਾਲੀਆਂ ਧੀਆਂ ਨੂੰ ਇਨਸਾਫ਼ ਮੰਗਣ ਲਈ ਵਾਰ-ਵਾਰ ਸੜਕਾਂ 'ਤੇ ਬੈਠਣਾ ਪਿਆ ਹੈ ਪਰ 'ਬੇਟੀ ਬਚਾਓਦਾ ਨਾਅਰਾ ਦੇਣ ਵਾਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਰਾਜਧਾਨੀ ਵਿੱਚ ਪਹਿਲਵਾਨ ਬੇਟੀਆਂ ਦੀ 'ਮਨ ਕੀ ਬਾਤਸੁਣਨ ਕਿਉਂ ਤੋਂ ਇਨਕਾਰੀ ਹਨ।

            ਮਹਿਲਾ ਕਿਸਾਨ ਨੇਤਾ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਜਨਵਰੀ ਮਹੀਨੇ ਇਨਸਾਫ ਦਾ ਪੱਕਾ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਭਾਜਪਾ ਦੀ ਰਾਜ ਸਭਾ ਮੈਂਬਰ ਤੇ ਭਾਰਤੀ ਉਲੰਪਿਕ ਐਸੋਸੀਏਸ਼ਨ ਦੀ ਪ੍ਰਧਾਨ ਪੀ.ਟੀ. ਊਸ਼ਾ ਅਤੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਆਪਣੀ ਪਾਰਟੀ ਦੇ ਉਕਤ ਬਾਹੂਬਲੀ ਨੇਤਾ ਨੂੰ ਬਚਾਉਂਦੇ ਰਹੇ ਅਤੇ ਅੰਤਰਰਾਸ਼ਟਰੀ ਪਹਿਲਵਾਨਾਂ ਨੂੰ ਇਨਸਾਫ਼ ਦੇਣ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਏ ਹਨ।

            ਕਿਸਾਨ ਨੇਤਾ ਨੇ ਕਿਹਾ ਭਗਵਾਂ ਪਾਰਟੀ ਦਾ ਹਰਿਆਣੇ ਦਾ ਮੰਤਰੀ ਸੰਦੀਪ ਸਿੰਘ ਵੀ ਮਹਿਲਾ ਖਿਡਾਰਨ ਦਾ ਕਥਿਤ ਜਿਣਸੀ ਸ਼ੋਸ਼ਣ ਕਰਨ ਦੇ ਮਾਮਲੇ ਵਿੱਚ ਫਸਿਆ ਹੋਇਆ ਹੈ। ਉਨਾਂ ਮੰਗ ਕੀਤੀ ਕਿ ਕੇਂਦਰ ਤੇ ਰਾਜ ਸਰਕਾਰਾਂ ਖੇਡਾਂ ਤੇ ਖੇਡ ਮੈਦਾਨਾਂ ਵਿੱਚ ਲੜਕੀਆਂ ਲਈ ਮਹਿਫੂਜ ਅਤੇ ਸੁਰੱਖਿਅਤ ਮਾਹੌਲ ਨੂੰ ਯਕੀਨੀ ਬਣਾਉਣ ਅਤੇ ਜੰਤਰ-ਮੰਤਰ ਵਿਖੇ ਵਿਰੋਧ ਪ੍ਰਦਰਸ਼ਨਤੇ ਬੈਠੇ ਸਮੂਹ ਪਹਿਲਵਾਨਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ