Friday, April 26, 2024

Punjab

ਬੇਰੁਜ਼ਗਾਰਾਂ ਦੀ ਹਮਾਇਤ 'ਚ ਪਹੁੰਚੀ 'ਆਪ': ਦੋ ਮਹੀਨਿਆਂ ਤੋਂ ਸੰਗਰੂਰ ਵਿਖੇ ਟੈਂਕੀ ਤੇ ਡਟੇ ਮਨੀਸ਼ ਨੂੰ ਦਿੱਤਾ ਹੌਂਸਲਾ

ਦਲਜੀਤ ਕੌਰ ਭਵਾਨੀਗੜ੍ਹ | October 24, 2021 01:27 PM

ਸੰਗਰੂਰ: ਪਿਛਲੇ ਸਾਢ਼ੇ ਚਾਰ ਸਾਲਾਂ ਤੋਂ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਅਤੇ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਦੋ ਮਹੀਨਿਆਂ ਤੋਂ ਸੰਗਰੂਰ ਵਿਖੇ ਟੈਂਕੀ ਤੇ ਚੜ੍ਹੇ ਬੇਰੋਜ਼ਗਾਰ ਅਧਿਆਪਕ ਮਨੀਸ਼ ਕੁਮਾਰ ਨੂੰ ਹੌਸਲਾ ਦੇਣ ਲਈ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਆਪਣੇ ਸਾਥੀਆਂ ਸਮੇਤ ਸਥਾਨਕ ਸਿਵਲ ਹਸਪਤਾਲ ਦੀ ਟੈਂਕੀ ਉੱਪਰ ਪਹੁੰਚੇ।

ਉਹਨਾਂ ਟੈਂਕੀ ਉਪਰ ਮਨੀਸ਼ ਦਾ ਹਾਲ ਚਾਲ ਜਾਨਣ ਉਪਰੰਤ ਸੂਬਾ ਸਰਕਾਰ ਉਪਰ ‌ਵਰਦਿਆਂ ਕਿਹਾ ਕਿ ਕਾਂਗਰਸ ਦਾ ਘਰ-ਘਰ ਰੁਜ਼ਗਾਰ ਦਾ ਚੋਣ ਵਾਅਦਾ ਦਰ-ਦਰ ਠੋਕਰਾਂ ਸਾਬਿਤ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਜਿਸ ਸੂਬੇ ਦਾ ਅਧਿਆਪਕ ਵਰਗ ਸੜਕਾਂ ਉਤੇ ਰੁਲ ਰਿਹਾ ਹੋਵੇ, ਉਥੋਂ ਦੀ ਸਰਕਾਰ ਦੇ ਕਿਰਦਾਰ ਦਾ ਸਹਿਜੇ ਹੀ ਪਤਾ ਲੱਗ ਸਕਦਾ ਹੈ।

ਉਹਨਾਂ 'ਆਪ' ਦੀ ਸਰਕਾਰ ਬਨਣ ਉਪਰੰਤ ਬੇਰੋਜ਼ਗਾਰ ਅਧਿਆਪਕਾਂ ਨੂੰ ਬਨਣਾ ਮਾਨ ਸਤਿਕਾਰ ਦੇਣ ਦੀ ਗੱਲ ਵੀ ਕਹੀ। ਉਹਨਾਂ ਪਾਣੀ ਵਾਲੀ ਟੈਂਕੀ ਤੋਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਿਆਂ ਬੇਰੋਜ਼ਗਾਰ ਅਧਿਆਪਕਾਂ ਦੇ ਸੰਘਰਸ਼ ਵਿੱਚ ਸਾਥ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਉਹਨਾਂ ਨਾਲ ਜਲਾਲਾਬਾਦ ਤੋਂ ਪਹੁੰਚੇ 'ਆਪ' ਦੇ ਹਲਕਾ ਇਚਾਰਜ ਗੋਲਡੀ ਕੰਬੋਜ ਨੇ ਆਪਣੇ ਹਲਕੇ ਦੇ ਬੇਰੋਜ਼ਗਾਰ ਮਨੀਸ਼ ਦੀ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਸਰਪੰਚ ਗੁਰਮੇਲ ਸਿੰਘ ਘਰਾਚੋਂ, ਬੇਰੋਜ਼ਗਾਰ ਵਰਕਰਾਂ ਵਿੱਚੋੰ ਕਿਰਨ ਈਸੜਾ, ਮਲਿਕਪ੍ਰੀਤ ਕੌਰ, ਗੁਰਪ੍ਰੀਤ ਕੌਰ, ਹਰਦੀਪ ਕੌਰ, ਹਰਪ੍ਰੀਤ ਸੰਗਰੂਰ, ਸੁਨੀਲ ਫ਼ਾਜਲਿਕਾ, ਦਵਿੰਦਰ ਫ਼ਾਜਲਿਕਾ, ਗੁਰਵੀਰ ਮੰਗਵਾਲ, ਹਰਮੇਸ ਥਲੇਸਾਂ, ਸੰਦੀਪ, ਸੁਖਵੀਰ, ਹਰਪ੍ਰੀਤ ਫਿਰੋਜਪੁਰ ਆਦਿ ਹਾਜ਼ਰ ਸਨ।

ਫੋਟੋਆਂ: ਬੇਰੁਜ਼ਗਾਰਾਂ ਦੀ ਹਮਾਇਤ 'ਚ ਪਹੁੰਚੇ 'ਆਪ' ਦੇ ਵਿਧਾਇਕ ਮੀਤ ਹੇਅਰ ਸੰਗਰੂਰ ਵਿਖੇ ਟੈਂਕੀ ਤੇ ਡਟੇ ਮਨੀਸ਼ ਨੂੰ ਦਿੱਤਾ ਹੌਂਸਲਾ ਦਿੰਦੇ ਹੋਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ