Wednesday, August 05, 2026
ਤਾਜਾ ਖਬਰਾਂ
ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਲੋੜ-ਅਧਾਰਤ ਨੀਤੀ ਦਾ ਮੁੱਦਾ ਉਠਾਇਆਵਾਰ-ਵਾਰ ਹੋ ਰਹੀਆਂ ਹੜਤਾਲਾਂ ਨੇ ਠੇਕਾ ਰੁਜ਼ਗਾਰ ਖਤਮ ਕਰਨ ਵਿੱਚ ਪੰਜਾਬ ਸਰਕਾਰ ਦੀ ਅਸਫਲਤਾ ਨੂੰ ਉਜਾਗਰ ਕੀਤਾNAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸ

Punjab

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ ਵਿਖੇ 12 ਵਾਟਰ ਕੂਲਰ ਭੇਟ ਕੀਤੇ

ਪੰਜਾਬ ਨਿਊਜ਼ ਐਕਸਪ੍ਰੈੱਸ | August 05, 2026 02:53 PM

- ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 5 ਅਗਸਤ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਬੈਂਕ ਆਫ਼ ਇੰਡੀਆ ਵੱਲੋਂ ਅੱਜ 12 ਵਾਟਰ ਕੂਲਰ ਭੇਟ ਕੀਤੇ ਗਏ। ਇਸ ਮੌਕੇ ਬੈਂਕ ਆਫ਼ ਇੰਡੀਆ ਦੇ ਜੋਨਲ ਮੈਨੇਜਰ ਸ੍ਰੀ ਰਾਜੇਸ਼ ਕੁਮਾਰ ਬੈਂਸ, ਮਾਰਕੀਟਿੰਗ ਮੈਨੇਜਰ ਅਭੀਜੀਤ ਰੰਜਨ, ਬ੍ਰਾਚ ਮੈਨੇਜਰ ਸ. ਵਿਕਰਮਜੀਤ ਸਿੰਘ, ਬ੍ਰਾਚ ਆਫੀਸਰ ਕੇਸ਼ਵ ਸਿੰਘ ਸਿੰਗਲਾ, ਗੁਰਮੁੱਖ ਸਿੰਘ ਅਤੇ ਹੋਰ ਬੈਂਕ ਅਧਿਕਾਰੀਆਂ ਨੂੰ ਓਐਸਡੀ ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਆਪਣੀ ਸਮਰਥਾ ਅਨੁਸਾਰ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਂਦੀਆਂ ਹਨ। ਇਸੇ ਤਹਿਤ ਹੀ ਅੱਜ ਬੈਂਕ ਆਫ਼ ਇੰਡੀਆ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਸੰਗਤਾਂ ਦੀ ਸਹੂਲਤ ਲਈ 12 ਵਾਟਰ ਕੂਲਰ ਭੇਟ ਕੀਤੇ ਹਨ। ਇਸ ਮੌਕੇ ਸਕੱਤਰ ਸ. ਮਥਰੇਵਾਲ ਨੇ ਬੈਂਕ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਅੱਗੇ ਵੀ ਆਸ ਪ੍ਰਗਟਾਈ ਕਿ ਉਹ ਗੁਰੂ ਘਰ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।

ਇਸੇ ਦੌਰਾਨ ਬੈਂਕ ਆਫ਼ ਇੰਡੀਆ ਦੇ ਜੋਨਲ ਮੈਨੇਜਰ ਸ੍ਰੀ ਰਾਜੇਸ਼ ਕੁਮਾਰ ਬੈਂਸ ਨੇ ਕਿਹਾ ਕਿ ਬੈਂਕ ਆਫ਼ ਇੰਡੀਆਂ ਦੇ ਅਧਿਕਾਰੀਆਂ ਵੱਲੋਂ ਅੱਜ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਬੈਂਕ ਕਰਮਚਾਰੀਆਂ ’ਤੇ ਇਸੇ ਤਰ੍ਹਾਂ ਆਪਣੀ ਰਹਿਮਤ ਬਣਾਈ ਰੱਖਣ ਅਤੇ ਸੰਗਤਾਂ ਦੀ ਸੇਵਾ ਕਰਨ ਦਾ ਬਲ ਪ੍ਰਦਾਨ ਕਰਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦ ਦੀਪ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੋਂ ਇਲਾਵਾ ਬੈਂਕ ਆਫ਼ ਇੰਡੀਆ ਦੇ ਅਧਿਕਾਰੀ ਤੇ ਹੋਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬਿਜਲੀ ਨੈੱਟਵਰਕ ਦੀ ਹੋਰ ਮਜ਼ਬੂਤੀ ਲਈ 1,296 ਨਵੇਂ ਫੀਡਰ ਅਤੇ 1.12 ਲੱਖ ਟ੍ਰਾਂਸਫਾਰਮਰ ਲਗਾਏ ਗਏ: ਬਿਜਲੀ ਮੰਤਰੀ

ਪੰਜਾਬ ਵਜ਼ਾਰਤ ਵੱਲੋਂ ਲਏ ਗਏ ਕਿਹੜੇ-ਕਿਹੜੇ ਵੱਡੇ ਫੈਸਲੇ, ਪੜ੍ਹੋ ਪੂਰਾ ਵੇਰਵਾ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਵੱਡੀ ਖ਼ਬਰ: ਅੰਮ੍ਰਿਤਸਰ ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਰਕਾਰ ਦੀ ਸ਼ਲਾਘਾ ਵਿੱਚ ਮਤਾ ਪਾਸ

ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ, ਜਲਦ ਸ਼ੁਰੂ ਹੋਵੇਗਾ ਕੰਮ

‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ - ਡਾ. ਬਲਬੀਰ ਸਿੰਘ

ਵਿਦੇਸ਼ ਜਾਣ ਦੀ ਪਿਰਤ ਨੂੰ ਤੋੜ ਕੇ ਨੌਜਵਾਨਾਂ ਲਈ ਆਪਣੇ ਹੀ ਸੂਬੇ ਵਿੱਚ ਸਨਮਾਨਜਨਕ ਰੁਜ਼ਗਾਰ ਦੇ ਨਵੇਂ ਮੌਕੇ ਸਿਰਜੇ - ਬਲਜੀਤ ਕੌਰ

ਟਰੈਵਲ ਏਜੰਟ ਦੀ ਠੱਗੀ ਤੋਂ ਤੰਗ ਆ ਕੇ 26 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ

ਵੱਡੀ ਲਾਪਰਵਾਹੀ ! ਆਰੋਗਿਆ ਕੇਂਦਰ ਦੇ ਵਾਸ਼ਰੂਮ ਵਿੱਚ ਰਾਤਭਰ ਬੰਦ ਰਹੀ ਬਜ਼ੁਰਗ ਮਹਿਲਾ, ਸਟਾਫ ਤਾਲਾ ਲਗਾ ਕੇ ਚਲਾ ਗਿਆ ਘਰ