Wednesday, June 24, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਬੈਕਫਿੰਕੋ ਨੇ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ

ਪੰਜਾਬ ਨਿਊਜ਼ ਐਕਸਪ੍ਰੈੱਸ | June 24, 2026 06:58 PM

ਚੰਡੀਗੜ੍ਹ, 24 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਬੋਰਡ ਆਫ ਡਾਇਰੈਕਟਰਜ ਦੀ 142ਵੀਂ ਮੀਟਿੰਗ ਚੇਅਰਮੈਨ ਬੈਕਫਿੰਕੋ ਸ਼੍ਰੀ ਸੰਦੀਪ ਸੈਣੀ ਦੀ ਪ੍ਰਧਾਨਗੀ ਹੇਠ ਹੋਈ।

ਇਸ ਮੀਟਿੰਗ ਦੌਰਾਨ ਪੰਜਾਬ ਰਾਜ ਦੇ ਪੱਛੜ੍ਹੀਆਂ ਸ੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕੰਮਜੋਰ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਸੂਬੇ ਦੇ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਅਹਿਮ ਫੈਸਲੇ ਲਏ ਗਏ। ਵਧੇਰੇ ਜਾਣਕਾਰੀ ਦਿੰਦੇ ਹੋਏ ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਘੱਟ ਗਿਣਤੀ ਵਰਗ(ਸਿੱਖਾਂ, ਮੁਸਲਮਾਨ, ਬੋਧੀ, ਪਾਰਸੀ) ਲਈ ਚਲਾਈ ਜਾ ਰਹੀ ਐਨ.ਐਮ.ਡੀ. ਸਕੀਮ ਅਧੀਨ ਲਾਭਪਾਤਰੀਆਂ ਦੀ ਸਾਲਾਨਾਂ ਪਰਿਵਾਰਕ ਆਮਦਨ ਨੂੰ ਕਰੈਡਿਟ ਲਾਈਨ-1 ਅਧੀਨ 98, 000/- ਰੁਪਏ ਤੋਂ ਵਧਾ ਕੇ 3 ਲੱਖ ਰੁਪਏ ਕੀਤਾ ਗਿਆ ਅਤੇ ਕਰੈਡਿਟ ਲਾਈਨ-2 ਅਧੀਨ 6 ਲੱਖ ਰੁਪਏ ਤੋਂ ਵਧਾ ਕੇ 8 ਲੱਖ ਰੁਪਏ ਕੀਤਾ ਗਿਆ ਹੈ, ਛੋਟੇ ਕਾਰੋਬਾਰੀਆਂ ਨੂੰ ਉਤਸਾਹਿਤ ਕਰਨ ਲਈ ਨਵੀਂ ਸਮਾਲ ਬਿਜ਼ਨਸ ਸਕੀਮ ਨੂੰ ਪ੍ਰਵਾਨਗੀ ਦਿੱਤੀ ਗਈ ਅਤੇ ਬੈਕਫਿੰਕੋ ਦੀ ਕਰਜ਼ਾ ਪ੍ਰਣਾਲੀ ਨੂੰ ਸੁਖਾਲਾ ਕਰਨ ਲਈ ਫੈਸਲੇ ਲਏ ਗਏ ਹਨ। ਇਸ ਨਾਲ ਪੰਜਾਬ ਰਾਜ ਦੇ ਪੜ੍ਹੇ ਲਿਖੇ ਨੋਜਵਾਨਾਂ ਨੂੰ ਰੋਜਗਾਰ ਸਥਾਪਿਤ ਕਰਨ ਦੇ ਵੱਧ ਤੋਂ ਵੱਧ ਮੌਕੇ ਦਿੱਤੇ ਜਾ ਸਕਣਗੇ।

ਸ਼੍ਰੀ ਸ਼ੈਣੀ ਨੇ ਦੱਸਿਆ ਕਿ ਮੀਟਿੰਗ ਵਿੱਚ ਲਾਭਪਾਤਰੀਆਂ ਅਤੇ ਨਿਗਮ ਦੇ ਹਿੱਤਾਂ ਨੂੰ ਦੇਖਦੇ ਹੋਏ ਹੋਰ ਵੀ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਮੀਟਿੰਗ ਵਿੱਚ ਬੈਕਫਿੰਕੋ ਦੇ ਵਾਈਸ ਚੇਅਰਮੈਨ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ, ਕਾਰਜਕਾਰੀ ਡਾਇਰੈਕਟਰ ਸ਼੍ਰੀ ਜੀ.ਐਸ. ਸਹੋਤਾ, ਆਈ.ਏ.ਐਸ. , ਬੋਰਡ ਦੇ ਡਾਇਰੈਕਟਰ ਸ਼੍ਰੀ ਜਸਵੀਰ ਸਿੰਘ, ਸ਼੍ਰੀ ਦਿਨੇਸ਼ ਕਸ਼ਯਪ, ਸਹਾਇਕ ਜਨਰਲ ਮੈਨੇਜਰ(ਅਮਲਾ) ਸ੍ਰੀ ਸ਼ੁਖਵਿੰਦਰ ਸਿੰਘ ਅਤੇ ਬੋਰਡ ਆਫ ਡਾਇਰੈਕਟਰਜ ਦੇ ਨੁਮਾਇੰਦੇ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

SIR ਅਧੀਨ ਪੰਜਾਬ ਰਾਜ ਵਿੱਚ ਭਲਕ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ

NRI ਪੰਜਾਬੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਰਵਨੀਤ ਬਿੱਟੂ ਨੇ SC ਭਾਈਚਾਰੇ ਖ਼ਿਲਾਫ਼ ਕਥਿਤ ਤੌਰ 'ਤੇ ਅਪਮਾਨਜਨਕ ਸ਼ਬਦ ਬੋਲਣ ਦੇ ਮਾਮਲੇ 'ਚ ਲਿਖਤੀ ਤੌਰ ‘ਤੇ ਮੰਗੀ ਮਾਫੀ

BJP ਪੰਜਾਬ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

ਪੰਜਾਬ ਵਿੱਚ ਯੂਰੀਆ ਅਤੇ ਡੀਏਪੀ ਖਾਦ ਦੀ ਕੋਈ ਕਮੀ ਨਹੀਂ: ਕੇਂਦਰ ਨੇ ਜਾਰੀ ਕੀਤੇ ਅੰਕੜੇ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਵਿਵਾਦਤ ਵੀਡੀਓ ਸਬੰਧੀ ਜਾਅਲੀ ਰਿਪੋਰਟ ਦਾ ਸੱਚ ਸਾਹਮਣੇ ਆਉਣ ਮਗਰੋਂ CM ਭਗਵੰਤ ਸਿੰਘ ਮਾਨ ਤੁਰੰਤ ਅਸਤੀਫ਼ਾ ਦੇਣ - SGPC ਪ੍ਰਧਾਨ

ਏਅਰ ਇੰਡੀਆ ਦਾ ਜਹਾਜ਼ ਪਾਕਿਸਤਾਨੀ ਹਵਾਈ ਖੇਤਰ ਵਿੱਚ ਹੋਇਆ ਦਾਖਲ

ਜ਼ਮੀਨੀ ਵਿਵਾਦ ਨੂੰ ਲੈ ਕੇ ਪਹਿਲਾਂ ਕੀਤੇ ਤਿੰਨ ਕਤਲ, ਫੇਰ ਖੁਦ ਨੂੰ ਵੀ ਮਾਰੀ ਗੋਲੀ