Friday, October 30, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ - ਡਾ.ਬਲਜੀਤ ਕੌਰ

ਪੰਜਾਬ ਨਿਊਜ਼ ਐਕਸਪ੍ਰੈੱਸ | October 30, 2026 04:24 PM

- ਕੈਬਨਿਟ ਮੰਤਰੀ ਡਾ.ਬਲਜੀਤ ਕੌਰ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕੀਤੀ ਸ਼ਿਰਕਤ
- ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਹੈਲਥ ਚੈਕਅੱਪ ਕੈਂਪ ਦਾ ਕੀਤਾ ਗਿਆ ਆਯੋਜਨ

ਫ਼ਰੀਦਕੋਟ 30 ਅਕਤੂਬਰ: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਹੈਲਥ ਚੈਕਅੱਪ ਕੈਂਪ ਮੌੜ ਫਾਰਮ ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ਲਗਾਇਆ ਗਿਆ। ਜਿਸ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਇਸ ਮੌਕੇ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਇਸ ਕੈਂਪ ਵਿੱਚ ਅੱਖਾਂ ਦੇ ਮਾਹਿਰ, ਨੱਕ-ਕੰਨ-ਗਲਾ, ਹੱਡੀਆਂ ਦੇ ਮਾਹਿਰ, ਚਮੜੀ ਰੋਗ ਅਤੇ ਮੈਡੀਸਨ ਦੇ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫਤ ਚੈਕਅੱਪ ਕੀਤਾ ਗਿਆ ਅਤੇ ਮੁਫਤ ਦਵਾਈਆਂ ਵੀ ਵੰਡੀਆਂ ਗਈਆ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਅਤੇ ਬਜ਼ੁਰਗਾਂ ਵਿੱਚ ਆਪਸੀ ਸਬੰਧ ਮਜ਼ਬੂਤ ਕਰਨ ਵਿੱਚ ਇਹ ਕੈਂਪ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ, ਜਿਸ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ, ਕਾਨੂੰਨੀ ਸਹਾਇਤਾ ਬਾਰੇ ਵਿਸ਼ੇਸ਼ ਤੌਰ ‘ਤੇ ਜਾਗਰੂਕ ਵੀ ਕੀਤਾ ਗਿਆ।

ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬਜ਼ੁਰਗਾਂ ਦੀਆਂ ਸਰੀਰਕ, ਮਾਨਸਿਕ ਸਮੱਸਿਆਵਾਂ ਲਈ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਕੀਮਤੀ ਧਰੋਹਰ ਹਨ ਅਤੇ ਉਨ੍ਹਾਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਤਰ੍ਹਾਂ ਦੇ ਕੈਂਪ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਆਸਾਨ ਬਣਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਬਜੁਰਗਾਂ ਨੂੰ ਮਾਣ ਸਨਮਾਨ ਦੇਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ।

ਚੇਅਰਮੈਨ ਪਲਾਨਿੰਗ ਬੋਰਡ ਤੇ ਜਿਲ੍ਹਾ ਪ੍ਰਧਾਨ ਸ. ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਇਸ ਕੈਂਪ ਰਾਹੀਂ ਬਜ਼ੁਰਗਾਂ ਦੇ ਮਾਣ-ਸਨਮਾਨ ਦੇ ਨਾਲ ਨਾਲ ਉਨ੍ਹਾਂ ਨੂੰ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਮੁੱਖ ਉਦੇਸ਼ ਬੁਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਸਮਾਜ ਵਿੱਚ ਉਨ੍ਹਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।

ਗਗਨਦੀਪ ਸਿੰਘ ਧਾਲੀਵਾਲ ਨੇ ਚੇਅਰਮੈਨ ਨਗਰ ਸੁਧਾਰ ਟਰਸਟ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।

ਇਸ ਮੌਕੇ ਸਾਬਕਾ ਐੱਮ.ਪੀ.ਸ.ਸਾਧੂ ਸਿੰਘ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ, ਜਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ, ਅਮਨਦੀਪ ਸਿੰਘ ਸੰਧੂ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਅਮਨਦੀਪ ਸੋਢੀ ਚਾਈਲਡ ਪ੍ਰੋਟੈਕਸ਼ਨ ਅਫ਼ਸਰ, ਰਵਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ ਯੂਥ, ਅਮਰ ਸਿੰਘ ਪਰਮਾਰ ਸਿੱਖਿਆ ਕ੍ਰਾਂਤੀ ਕੋਆਰਡੀਨੇਟਰ, ਤੋਂ ਇਲਾਵਾ ਲੋਕ ਗਾਇਕ ਪਾਲ ਰਸੀਲਾ ਦੋ ਗਾਣਾ ਜੋੜੀ ਕੁਲਵਿੰਦਰ ਕਮਲ, ਸਪਨਾ ਕਮਲ, ਅੰਤਰ ਰਾਸ਼ਟਰੀ

Have something to say? Post your comment

google.com, pub-6021921192250288, DIRECT, f08c47fec0942fa0

Punjab

ਅਕਾਲੀ ਦਲ ਸਰਕਾਰ ਆਉਣ 'ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ: ਸੁਖਬੀਰ ਬਾਦਲ

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕੀਤਾ: ਵਿਜੇ ਇੰਦਰ ਸਿੰਗਲਾ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ - ਐਡਵੋਕੇਟ ਧਾਮੀ

ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਯੂਥ ਰਨ-2026 ਮੈਰਾਥਨ ਦੌੜ - ਸਪੀਕਰ ਸੰਧਵਾਂ

ਸੂਬੇ ’ਚ ਬਦਲਿਆ ਮੌਸਮ ਦਾ ਮਿਜ਼ਾਜ, ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਮਾਨ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ