Monday, October 19, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ - ਡਾ.ਬਲਜੀਤ ਕੌਰ

ਪੰਜਾਬ ਨਿਊਜ਼ ਐਕਸਪ੍ਰੈੱਸ | October 19, 2026 03:33 PM

- ਮਲੋਟ ਵਿਖੇ ‘ਸਾਡਾ ਬਜ਼ੁਰਗ, ਸਾਡਾ ਮਾਣ’ ਤਹਿਤ ਕਰਵਾਇਆ ਰਾਜ ਪੱਧਰੀ ਸਮਾਗਮ
- ਕੈਬਨਟ ਮੰਤਰੀ ਡਾ। ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
- 250 ਲਾਭਪਾਤਰੀਆਂ ਨੂੰ ਵੰਡੇ 1250 ਸਹਾਇਕ ਉਪਕਰਨ

ਮਲੋਟ / ਸ੍ਰੀ ਮੁਕਤਸਰ ਸਾਹਿਬ: ਬਜੁ਼ਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਇਹ ਪ੍ਰਗਟਾਵਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਭਲਾਈ ਲਈ ਸਟੇਟ ਐਕਸ਼ਨ ਪਲਾਨ ‘ਸਾਡਾ ਬਜ਼ੁਰਗ, ਸਾਡਾ ਮਾਣ’ ਤਹਿਤ ਮਲੋਟ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਜੁਰਗਾਂ ਨੂੰ ਮਾਣ ਸਨਮਾਨ ਦੇਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਅਤੇ ਇਹਨਾਂ ਨੂੰ ਕਦੇ ਵੀ ਆਪਣਾ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਸਾਨੂੰ ਸਾਂਝਾ ਪਰਿਵਾਰ ਨੂੰ ਕਾਮਯਾਬ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਬਜੁਰਗਾਂ ਵਿੱਚ ਆਪਸੀ ਸਬੰਧ ਮਜ਼ਬੂਰ ਕਰਨ ਵਿੱਚ ਇਹ ਕੈਂਪ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਇਸ ਮੌਕੇ ਸਿਹਤ ਵਿਭਾਗ ਵਲੋ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿੱਚ ਅੱਖਾਂ ਦੇ ਮਾਹਿਰ, ਨੱਕ—ਕੰਨ—ਗਲੇ ਮਾਹਿਰ ਡਾਕਟਰ, ਹੱਡੀਆਂ ਦੇ ਮਾਹਿਰ ਡਾਕਟਰ, ਚਮੜੀ ਰੋਗ ਡਾਕਟਰ ਅਤੇ ਜਰਨਲ ਮੈਡੀਸਨ ਦੇ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਸਮਾਗਮ ਮੌਕੇ ਬਜੁਰਗਾਂ ਦੇ ਪੈਨਸ਼ਨ ਕਾਰਡ, ਸੀਨੀਅਰ ਸਿਟੀਜ਼ਨ ਕਾਰਡ, ਲਾਭਪਾਤਰੀ ਕਾਪੀਆਂ, ਸਿਹਤ ਬੀਮਾ ਕਾਰਡਾਂ ਦੇ ਫਾਰਮ ਭਰੇ ਗਏ ਅਤੇ

ਇਸ ਮੌਕੇ ਅਲਿਮਕੋ ਦੇ ਸਹਿਯੋਗ ਨਾਲ 250 ਦੇ ਕਰੀਬ ਜ਼ਰੂਰਤਮੰਦ ਬਜ਼ੁਰਗਾਂ ਅਤੇ ਦਿਵਿਆਂਗ ਲਾਭਪਾਤਰੀਆਂ ਨੂੰ 1250 ਸਹਾਇਕ ਉਪਕਰਨ, ਮੁਫ਼ਤ ਵ੍ਹੀਲ ਚੇਅਰਾਂ ਅਤੇ ਟ੍ਰਾਈਸਾਈਕਲਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ *ਤੇ ਕੈਬਨਿਟ ਮੰਤਰੀ ਨੇ ਸਮਾਗਮ ਵਿੱਚ ਬਜਰੁਗਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ।

ਇਸ ਮੌਕੇ ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਸ੍ਰੀ ਜਗਦੇਵ ਸਿੰਘ ਬਾਂਮ, ਚੇਅਰਮੈਨ ਸਿਮਰਜੀਤ ਸਿੰਘ ਲੱਖੇਵਾਲੀ, ਵਨੀਤ ਜਿੰਦਲ ਚੇਅਰਮੈਨ ਜਿ਼ਲ੍ਹਾ ਟਰੇਡ ਕਮਿਸ਼ਨ,
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਐਸ.ਡੀ.ਐੱਮ. ਸ੍ਰੀ ਪੰਕਜ ਕੁਮਾਰ, ਕਾਰਜਕਾਰੀ ਇੰਜੀਨੀਅਰ ਸ੍ਰੀ ਦਲਜੀਤ ਸਿੰਘ, ਜ਼ਿਲ੍ਹਾ ਮਹਿਲਾ ਪ੍ਰਧਾਨ (ਇਸਤਰੀ ਵਿੰਗ) ਪਰਮਿੰਦਰ ਕੌਰ, ਪ੍ਰਧਾਨ ਨਗਰ ਕੌਸਲ ਜ਼ੋਨੀ ਗਰਗ, ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਿਰਦੀ, ਸੀਨੀਅਰ ਵਾਇਸ ਪ੍ਰਧਾਨ ਨਗਰ ਕੌਸਲ ਜਸਮੀਤ ਸਿੰਘ ਬਰਾੜ, ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਸੰਧੂ, ਜਿ਼ਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ ਜਗਮੋਹਨ ਸਿੰਘ ਮਾਨ, ਨਿੱਜੀ ਸਹਾਇਕ ਸ੍ਰੀ ਅਰਸ਼ਦੀਪ ਸਿੰਘ, ਸ੍ਰੀ ਸ਼ਿੰਦਰਪਾਲ ਸਿੰਘ, ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ

ਚੌਕੀ ਇੰਚਾਰਜ ਸਮੇਤ ਇੱਕ ਸਹਾਇਕ ਥਾਣੇਦਾਰ ਮੁਅੱਤਲ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਝੋਟਾ ਦੇ ਕਤਲ ਕੇਸ ਦੀ CBI ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ

ਅਲੀਸ਼ੇਰ ਸੜਕ ਹਾਦਸਾ: ਅੱਠ ਵਿਅਕਤੀਆਂ ਦੀ ਮੌਤ ’ਤੇ ਗੋਇਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਹਸਪਤਾਲਾਂ ਵਿੱਚ ਜਾ ਕੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਿਆ

ਅਧਿਕਾਰੀਆਂ ਨੂੰ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਅਤੇ ਸਥਾਨਕ ਸਰਕਾਰਾਂ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਚੀਮਾ

ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ 'ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਲੀਸ਼ੇਰ ਸੜਕ ਹਾਦਸਾ: 8 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; CM ਮਾਨ ਨੇ SIAL ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਆਉਣਗੇ