Monday, August 24, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

ਪੰਜਾਬ ਨਿਊਜ਼ ਐਕਸਪ੍ਰੈੱਸ | August 24, 2026 03:08 PM

- ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਆਪਣੇ ਪੱਧਰ ’ਤੇ ਅਰਦਾਸ ਕਰਨ ਦੀ ਅਪੀਲ

ਅੰਮ੍ਰਿਤਸਰ, 24 ਅਗਸਤ – ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਗੁਰੂ ਚਰਨਾਂ ਵਿੱਚ ਅਰਦਾਸ ਕਰਦਿਆਂ ਸਰਕਾਰਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਅਪੀਲ ਕੀਤੀ ਜਾਵੇਗੀ। ਇਸ ਮੰਤਵ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਅਤੇ ਅਤੇ ਵਿੱਦਿਅਕ ਅਦਾਰਿਆਂ ਵਿਚ ਸੁਖਮਨੀ ਸਾਹਿਬ ਦੇ ਜਾਪ ਕਰਕੇ ਅਰਦਾਸ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਲੰਘੇ ਦਿਨੀ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਸਮੂਹ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ 27 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਸਵੇਰੇ 10:00 ਵਜੇ ਪਾਏ ਜਾਣਗੇ।

ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਮੂਹ ਵਿੱਦਿਅਕ ਅਦਾਰਿਆਂ, ਸਕੂਲਾਂ ਅਤੇ ਕਾਲਜਾਂ ਵਿੱਚ 29 ਅਗਸਤ ਨੂੰ ਸਵੇਰੇ 10:00 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਮੂਹਿਕ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਦੇਸ਼-ਵਿਦੇਸ਼ ਦੀ ਸਮੂਹ ਸਿੱਖ ਸੰਗਤ, ਸਿੱਖ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ 29 ਅਗਸਤ ਅਰਦਾਸ ਸਮਾਗਮ ਕਰਵਾਉਣ।

ਕਾਹਲਵਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿਰਫ਼ ਕੁਝ ਵਿਅਕਤੀਆਂ ਦੀ ਰਿਹਾਈ ਦਾ ਮਸਲਾ ਨਹੀਂ, ਸਗੋਂ ਨਿਆਂ, ਮਨੁੱਖੀ ਅਧਿਕਾਰਾਂ ਅਤੇ ਕਾਨੂੰਨ ਦੀ ਬਰਾਬਰ ਲਾਗੂ ਹੋਣ ਦੀ ਮਰਯਾਦਾ ਨਾਲ ਜੁੜਿਆ ਹੋਇਆ ਗੰਭੀਰ ਮਾਮਲਾ ਹੈ। ਜਿਹੜੇ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਦਹਾਕਿਆਂ ਤੱਕ ਜੇਲ੍ਹਾਂ ਵਿੱਚ ਬੰਦ ਰੱਖਣਾ ਉਨ੍ਹਾਂ ਦੇ ਪਰਿਵਾਰਾਂ ਲਈ ਵੀ ਅਸਹਿਣਯੋਗ ਪੀੜਾ ਦਾ ਕਾਰਨ ਬਣ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਵਿਧਾਨਕ ਅਤੇ ਲੋਕਤੰਤਰੀ ਢੰਗ ਨਾਲ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਬਲਵਿੰਦਰ ਸਿੰਘ ਕਾਹਲਵਾਂ ਨੇ ਖਾਸ ਤੌਰ ’ਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਅਤੇ ਗੰਭੀਰ ਬਿਮਾਰ ਮਾਤਾ ਦੀ ਦੇਖਭਾਲ ਲਈ ਉਨ੍ਹਾਂ ਦੀ ਪੈਰੋਲ ਦੀ ਕੀਤੀ ਜਾ ਰਹੀ ਪੈਰਵੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਨੁੱਖੀ ਸੰਵੇਦਨਾਵਾਂ ਨਾਲ ਜੁੜੇ ਇਸ ਮਾਮਲੇ ਵਿੱਚ ਵੀ ਸਰਕਾਰ ਵੱਲੋਂ ਅਜੇ ਤੱਕ ਕੋਈ ਅਮਲੀ ਕਦਮ ਨਾ ਚੁੱਕਣਾ ਚਿੰਤਾ ਦਾ ਵਿਸ਼ਾ ਹੈ। ਇਸੇ ਤਰ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਵੀ ਸਰਕਾਰਾਂ ਦੀ ਅਣਮਨੁੱਖੀ ਪਹੁੰਚ ਦੁਖਦਾਈ ਹੈ। ਸਰਕਾਰਾਂ ਨੂੰ ਅੜੀ ਛੱਡਣੀ ਚਾਹੀਦੀ ਹੈ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।

ਇਸ ਮੌਕੇ ਓਐਸਡੀ ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਅਜ਼ਾਦ ਦੀਪ ਸਿੰਘ ਤੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ - ਗਿਆਨੀ ਕੁਲਦੀਪ ਸਿੰਘ ਗੜਗੱਜ

ਫੀਸਾਂ ’ਚ ਵਾਧੇ ਦੇ ਵਿਰੋਧ ’ਚ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਸਾਰੇ ਗੇਟ ਕੀਤੇ ਬੰਦ

ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਵਕੀਲ ਦੀ ਮੌਤ

ਰਵਨੀਤ ਬਿੱਟੂ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਵੀਡੀਓ 'ਤੇ ਲੁਧਿਆਣਾ ਪੁਲਿਸ ਦਾ ਵੱਡਾ ਦਾਅਵਾ

ਜਗਤਾਰ ਸਿੰਘ ਹਵਾਰਾ ਦਿੱਤੀ ਜਾਵੇ ਪੈਰੋਲ : ਰਾਜਾ ਵੜਿੰਗ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂ

ਗੈਂਗਸਟਰਾਂ 'ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ