Saturday, August 29, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਪੰਜਾਬ ਨਿਊਜ਼ ਐਕਸਪ੍ਰੈੱਸ | August 29, 2026 03:34 PM

- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਰਹਾਲੀ ਅਤੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ’ਚ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 29 ਅਗਸਤ - ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ’ਚ ਅਰਦਾਸ ਸਮਾਗਮ ਕਰਵਾਏ ਗਏ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਮੂਹ ਵਿਦਿਅਕ ਅਦਾਰਿਆਂ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸੇ ਤਹਿਤ ਹੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ (ਪਟਿਆਲਾ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਵਿਚ ਸ਼ਾਮਲ ਹੋਏ, ਜਦਕਿ ਜਥੇਦਾਰ ਗਿਆਨੀ ਟੇਕ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਵਿਚ ਸ਼ਮੂਲੀਅਤ ਕੀਤੀ।

ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਤੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਜਿਨ੍ਹਾਂ ਸਿੰਘਾਂ ਨੇ ਆਪਣੇ ਜੀਵਨ ਦਾ ਲੰਮਾ ਸਮਾਂ ਜ਼ੇਲ੍ਹਾਂ ਵਿਚ ਬਿਤਾਇਆ ਹੈ, ਉਨ੍ਹਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਉਹ ਬੰਦੀ ਸਿੰਘ ਹਨ, ਜਿਨ੍ਹਾਂ ਨੇ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਦੇ ਵਿਰੁੱਧ ਸੰਘਰਸ਼ ਦਾ ਰਾਹ ਚੁਣਿਆ ਸੀ। ਇਹ ਭਾਰਤੀ ਕਾਨੂੰਨ ਅਨੁਸਾਰ ਮਿਲੀਆਂ ਸਜ਼ਾਵਾਂ ਤੋਂ ਕਿਤੇ ਵਧੇਰੇ ਸਮਾਂ ਜ਼ੇਲ੍ਹਾਂ ਵਿਚ ਬਿਤਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖ ਭਾਵਨਾਵਾਂ ਨਾਲ ਜੁੜੇ ਇਹ ਅਹਿਮ ਮਾਮਲੇ ਪ੍ਰਤੀ ਹਮੇਸ਼ਾ ਹੀ ਅਵੇਸਲੀਆਂ ਹਨ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦੇ ਮਾਮਲੇ ਪ੍ਰਤੀ ਸੁਪਰੀਮ ਕੋਰਟ ਦੇ ਕਹਿਣ ਮਗਰੋਂ ਵੀ ਸਰਕਾਰ ਨੇ ਕੋਈ ਫੈਸਲਾ ਨਹੀਂ ਕੀਤਾ, ਜੋ ਕਾਨੂੰਨੀ ਅਧਿਕਾਰਾਂ ਨਾਲ ਵੀ ਬੇਇਨਸਾਫ਼ੀ ਹੈ। ਇਸੇ ਤਰ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜਦੋਂ ਕਿਤੇ ਸੁਣਵਾਈ ਨਾ ਹੋਵੇ ਤਾਂ ਸਿੱਖ ਹਮੇਸ਼ਾਂ ਗੁਰੂ ਦਾ ਸਹਾਰਾ ਲੈਂਦਾ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਸਮੂਹ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ ਹਨ। ਉਨ੍ਹਾਂ ਸਰਕਾਰ ਨੂੰ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੰਦੀ ਸਿੰਘਾਂ ਸਬੰਧੀ ਫੈਸਲਾ ਕਰਨ ਲਈ ਆਖਿਆ।

ਇਸ ਮੌਕੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਤੇ ਭਾਈ ਲਖਵਿੰਦਰ ਸਿੰਘ ਲੱਖਾ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਸ. ਕੁਲਵੰਤ ਸਿੰਘ ਪੰਡੋਰੀ, ਬੰਦੀ ਸਿੰਘਾਂ ਦੇ ਪਰਿਵਾਰਾਂ ਮੈਂਬਰਾਂ ’ਚੋਂ ਬੀਬੀ ਗੁਰਜੀਤ ਕੌਰ ਤੇ ਬੀਬੀ ਸੁਮਨ ਕੌਰ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ - ਕੈਬਨਿਟ ਮੰਤਰੀ

ਤਿੰਨ ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ’ਚ ਬੰਦ ਕੌਮੀ ਯੋਧਿਆਂ ਦੀ ਰਿਹਾਈ ਲਈ ਸਮੁੱਚਾ ਪੰਥ ਯਤਨਸ਼ੀਲ - ਜਥੇਦਾਰ ਗੜਗੱਜ

27 ਅਗਸਤ ਦੀ ਹੜਤਾਲ ਦੌਰਾਨ ਗੈਰਹਾਜ਼ਰ ਰਹੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਭੇਜਿਆ ਨੋਟਿਸ

CM ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ 'ਸਨਮਾਨ ਰਾਸ਼ੀ' ਭੇਜੀ

ਬਾਬਾ ਬਕਾਲਾ ਸਾਹਿਬ ’ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਕੀਤੀ ਗਈ ਰੈਲੀ

ਚੰਨੀ ਨੇ ਵੜਿੰਗ ਨੂੰ ਇੱਕ ਪਾਸੇ ਕਰ ਬਾਬਾ ਬਕਾਲਾ ਵਿਖੇ ਆਪਣੀ ਵੱਖਰੀ ਸਟੇਜ ਲਾਈ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਬਾਬਾ ਬਕਾਲਾ ਸਾਹਿਬ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪਹਿਲੀ ਵਾਰ ਸਜਾਈ ਵੱਖਰੀ ਸਿਆਸੀ ਸਟੇਜ