ਜਲੰਧਰ, 10 ਸਤੰਬਰ: ਭਗਤ ਪਰਿਵਾਰ ਨੂੰ ਇਕ ਦਿਨ 'ਚ ਹੀ ਦੋਹਰਾ ਸਦਮਾ ਲੱਗਿਆ ਹੈ, ਭਗਤ ਚੁੰਨੀ ਲਾਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦੇ ਜਵਾਈ ਮੋਹਨ ਲਾਲ ਭਗਤ ਦਾ ਵੀ ਦਿਹਾਂਤ ਹੋ ਗਿਆ ਹੈ।
ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਅਤੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਵੀਰਵਾਰ ਸਵੇਰੇ ਕਰੀਬ 94 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਜਲੰਧਰ ਦੇ ਬਸਤੀ ਇਲਾਕੇ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸਸਕਾਰ ਬਸਤੀ ਸ਼ੇਖ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।
ਇਸ ਦੌਰਾਨ ਮੰਤਰੀ ਮੋਹਿੰਦਰ ਭਗਤ ਦੇ ਜੀਜੇ ਮੋਹਨਲਾਲ ਭਗਤ ਦਾ ਵੀ ਦਿਹਾਂਤ ਹੋ ਗਿਆ। ਉਹ ਪਿਛਲੇ ਕਰੀਬ 15 ਦਿਨਾਂ ਤੋਂ ਬਿਮਾਰ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਬ੍ਰੇਨ ਹੈਮਰੇਜ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ ਅਤੇ ਉਹ ਕੋਮਾ ਵਿੱਚ ਚਲੇ ਗਏ ਸਨ। ਵੀਰਵਾਰ ਨੂੰ ਉਨ੍ਹਾਂ ਨੇ ਵੀ ਦਮ ਤੋੜ ਦਿੱਤਾ। ਮੋਹਨ ਲਾਲ ਭਗਤ ਦਿਲਬਾਗ ਨਗਰ, ਜਲੰਧਰ ਦੇ ਰਹਿਣ ਵਾਲੇ ਸਨ ਅਤੇ ਸਿੰਚਾਈ ਵਿਭਾਗ ਤੋਂ ਸੇਵਾਮੁਕਤ ਹੋਏ ਸਨ। ਇੱਕੋ ਦਿਨ ਪਰਿਵਾਰ ਵਿੱਚ ਹੋਈਆਂ ਦੋ ਮੌਤਾਂ ਕਾਰਨ ਸੋਗ ਦਾ ਮਾਹੌਲ ਹੈ।