Friday, April 10, 2026

Punjab

ਭਗਵੰਤ ਮਾਨ ਦਾ ਮੁਲਾਜ਼ਮ ਵਿਰੋਧੀ ਚਿਹਰਾ ਬੇਨਕਾਬ, 7 ਲੱਖ ਮੁਲਾਜ਼ਮਾਂ ਦਾ ਰੋਕਿਆ ਮਹਿੰਗਾਈ ਭੱਤਾ - ਭਾਜਪਾ

April 10, 2026 04:43 PM

- ਮਹਿੰਗਾਈ ਭੱਤਾ ਮੁਲਾਜ਼ਮਾਂ ਦਾ ਹੱਕ, ਸੁਗਾਤ ਜਾਂ ਤੋਫ਼ਤਾ ਨਹੀਂ :- ਭਾਜਪਾ
- ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਖਿਲਾਫ਼ ਭਾਜਪਾ ਵਿੱਢੇਗੀ ਅੰਦੋਲਨ- ਜੋਸ਼ੀ

ਚੰਡੀਗੜ੍ਹ: ਸੱਤ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪੈਡਿੰਗ ਮਹਿੰਗਾਈ ਭੱਤੇ (DA) ਨੂੰ 1 ਜਨਵਰੀ 2023 ਤੋਂ ਟਾਲਾ ਵਟ ਰਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਹੁਣ ਮੁਲਾਜਮਾਂ ਤੋਂ ਇਸ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਚ ਕੇਸ ਹਾਰਨ ਤੋਂ ਬਾਦ ਇਸ ਫੈਸਲੇ ਦੇ ਖਿਲਾਫ ਡਬਲਬੈਂਚ ਵਿੱਚ ਚੁਣੌਤੀ ਦੇਣ ਦੀ ਤਿਆਰੀ ਨੇ ਉਸਦਾ ਮੁਲਾਜ਼ਮ ਵਿਰੋਧੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਇਹ ਕਹਣਾ ਹੈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂ ਵਿਨੀਤ ਜੋਸ਼ੀ ਦਾ ।

ਜੋਸ਼ੀ ਨੇ ਦੱਸਿਆ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਮੁਲਾਜ਼ਮਾਂ/ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਦੀਆਂ 5 ਕਿਸ਼ਤਾਂ ਬਕਾਇਆ ਪਈਆਂ ਹਨ। ਮਹਿੰਗਾਈ ਭੱਤਾ ਮੁਲਾਜ਼ਮਾਂ ਦਾ ਹੱਕ ਹੈ, ਇਹ ਹਰ ਸਾਲ ਮਹਿੰਗਾਈ ਵਧਣ ਨਾਲ ਵਧ ਕੇ ਮਿਲਦਾ ਹੈ, ਪਰ ਸਿਤਮ-ਜ਼ਰੀਫੀ ਇਹ ਹੈ ਕਿ ਪੰਜਾਬ ਵਿੱਚ ਇਹ 1 ਜੁਲਾਈ 2023 ਤੋਂ 1 ਜੁਲਾਈ 2025 ਤੱਕ ਬਕਾਇਆ ਪਿਆ ਹੈ।


ਮਹਿੰਗਾਈ ਭੱਤਾ ਦੇ ਕੇ ਸਰਕਾਰ ਨੇ ਕੋਈ ਸੁਗਾਤ ਜਾਂ ਤੋਫ਼ਤਾ ਨਹੀਂ ਦੇਣਾ ਸਗੋਂ ਮੁਲਾਜ਼ਮਾਂ ਦਾ ਹੱਕ ਅਦਾ ਕਰਨਾ ਹੈ, ਪਰ ਸਰਕਾਰ ਇਹ ਅਦਾਇਗੀ ਟਾਲ ਕੇ ਲੱਖਾਂ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ।

ਆਪਣੀ ਗੱਲ ਨੂੰ ਜਾਰੀ ਰੱਖਦਿਆਂ ਜੋਸ਼ੀ ਨੇ ਕਿਹਾ ਕਿ ਪੰਜਾਬ ਵਿੱਚ 1967 ਤੋਂ ਹੀ ਮਹਿੰਗਾਈ ਭੱਤਾ ਕੇਂਦਰੀ ਪੈਟਰਨ ਉੱਤੇ ਮਿਲਦਾ ਆ ਰਿਹਾ ਹੈ। ਹੁਣ ਜਿਵੇਂ ਸਰਕਾਰ ਨੇ ਇਹ ਦੇਣਾ ਬੰਦ ਕੀਤਾ ਹੋਇਆ ਹੈ, ਉਸ ਤੋਂ ਖ਼ਦਸ਼ਾ ਇਸ ਗੱਲ ਦਾ ਹੈ ਕਿ ਭਗਵੰਤ ਮਾਨ ਸਰਕਾਰ ਇਸ ਨੂੰ ਕੇਂਦਰੀ ਪੈਟਰਨ ਤੋਂ ਡੀ ਲਿੰਕ ਕਰਨ ਦੀ ਕੋਸ਼ਿਸ਼ ਵਿੱਚ ਲੱਗੀ ਹੋਈ ਹੈ।

ਜੋਸ਼ੀ ਨੇ ਕਿਹਾ ਕਿ ਪੰਜਾਬ ਵਿੱਚ ਜਿੰਨੇ ਵੀ ਤਨਖ਼ਾਹ ਕਮਿਸ਼ਨ ਬੈਠੇ ਸਾਰਿਆਂ ਨੇ ਇਸ ਗੱਲ ਦੀ ਵਕਾਲਤ ਕੀਤੀ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਕੇਂਦਰੀ ਪੈਟਰਨ ਉੱਤੇ ਹੀ ਮਿਲਣਾ ਚਾਹੀਦਾ ਹੈ, ਛੇਵੇਂ ਤਨਖ਼ਾਹ ਕਮਿਸ਼ਨ ਨੇ ਵੀ ਇਹੀ ਸਿਫ਼ਾਰਿਸ਼ ਕੀਤੀ ਸੀ। ਪਰ ਪੰਜਾਬ ਸਰਕਾਰ ਨੇ ਇਨ੍ਹਾਂ ਸਾਰੀਆਂ ਸਿਫ਼ਾਰਿਸ਼ਾਂ ਨੂੰ ਛਿੱਕੇ ਟੰਗ ਦਿੱਤਾ ਹੈ।

ਕੇਂਦਰ ਦੀ ਭਾਜਪਾ ਸਰਕਾਰ ਨੇ 8 ਵਾਂ ਤਨਖ਼ਾਹ ਕਮਿਸ਼ਨ ਬਨਾ ਦਿੱਤਾ ਹੈ ਤੇ ਪੰਜਾਬ ਦੀ ਆਪ ਸਰਕਾਰ 1 ਜਨਵਰੀ 2026 ਤੋਂ 7 ਵੇਂ ਤਨਖ਼ਾਹ ਕਮਿਸ਼ਨ ਦਾ ਗਠਨ ਭੀ ਨਹੀਂ ਕੀਤਾ ।

ਜੋਸ਼ੀ ਨੇ ਕਿਹਾ ਭਾਰਤੀ ਜਨਤਾ ਪਾਰਟੀ ਭਗਵੰਤ ਮਾਨ ਸਰਕਾਰ ਦੀ ਇਸ ਮੁਲਾਜ਼ਮ ਮਾਰੂ ਨੀਤੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੇਗੀ, ਜੇਕਰ ਸਰਕਾਰ ਨੇ ਹਾਈਕੋਰਟ ਦੇ ਫੈਸਲੇ ਮੁਤਾਬਕ 30 ਜੂਨ 2026 ਤੱਕ ਮੁਲਾਜ਼ਮਾਂ ਦਾ ਬਕਾਇਆ ਮਹਿੰਗਾਈ ਭੱਤਾ ਦੇਣ ਦੀ ਪ੍ਰਕਿਰਿਆ ਨੂੰ ਟਾਲ਼ਣ ਦੀ ਕੋਸ਼ਿਸ ਕੀਤੀ ਤਾਂ ਇਸ ਖਿਲਾਫ਼ ਅੰਦੋਲਨ ਵਿੱਢਿਆ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

PSEB ਨੇ 8ਵੀਂ ਜਮਾਤ ਦਾ ਨਤੀਜਾ ਐਲਾਨਿਆ: ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਕਾਬਜ਼

ਹਰਦੀਪ ਮੁੰਡੀਆਂ ਵਾਇਰਲ ਵੀਡੀਓ ਮਾਮਲੇ ਦੀ ਨਿਰਪੱਖ਼ ਜਾਂਚ ਹੋਵੇ - ਭਾਜਪਾ

ਪੰਜਾਬ ਸਰਕਾਰ 13 ਅਪ੍ਰੈਲ ਦੇ ਵਿਸ਼ੇਸ ਵਿਧਾਨ ਸਭਾ ਸੈਸ਼ਨ ਵਿਚ ਫਸਲ ਬੀਮਾ ਯੋਜਨਾ ਲਾਗੂ ਕਰਨ ਦਾ ਐਲਾਨ ਕਰੇ - ਸੁਨੀਲ ਜਾਖੜ

ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਵੱਡੀ ਖ਼ਬਰ: ਸੁਪਰੀਮ ਕੋਰਟ ਨੇ ਸਸਪੈਂਡ DIG ਭੁੱਲਰ ਨੂੰ ਜ਼ਮਾਨਤ ਦੇਣ ਤੋਂ ਕੀਤੀ ਨਾਂਹ

NRI ਜਗਜੀਤ ਬਰਾੜ ਨੇ ਸਰਕਾਰੀ ਪ੍ਰਾਇਮਰੀ ਸਕੂਲ ਚਮਿੰਡਾ ਦੇ ਬੱਚਿਆਂ ਨੂੰ ਵੰਡੀਆਂ ਵਰਦੀਆਂ ਅਤੇ ਹੋਰ ਸਮਾਨ

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ