Monday, August 10, 2026

Punjab

ਭਗਵੰਤ ਮਾਨ ਨੂੰ ਸੁਪਨੇ ਵਿੱਚ ਵੀ ਦਿਖਾਈ ਦਿੰਦਾ ਹੈ ਹਰਿਆਣਾ ਦਾ ਮੁੱਖ ਮੰਤਰੀ - ਨਾਇਬ ਸਿੰਘ ਸੈਣੀ

ਪੰਜਾਬ ਨਿਊਜ਼ ਐਕਸਪ੍ਰੈੱਸ | August 10, 2026 03:16 PM

- ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਹਰਿਆਣਾ ਦੀ ਚਿੰਤਾ ਕਰ ਰਹੇ ਹਨ ਮਾਨ - ਮੁੱਖ ਮੰਤਰੀ
- ਪੇਪਰ ਲੀਕ ਗੈਂਗ ਦਾ ਦਾਅਵਾ ਹੈ ਤਾਂ ਪੰਜਾਬ ਸਰਕਾਰ ਆਪਣੀ ਪੁਲਿਸ ਤੋਂ ਕਾਰਵਾਈ ਕਿਉਂ ਨਹੀਂ ਕਰਵਾਉਂਦੀ?
- ਭਾਜਪਾ ਦਾ ਗਠਜੋੜ ਪੰਜਾਬ ਦੇ ਲੋਕਾਂ ਨਾਲ ਹੈ - ਨਾਇਬ ਸਿੰਘ ਸੈਣੀ

ਚੰਡੀਗੜ੍ਹ, 10 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੇ ਪੰਜਾਬ ਦੇ ਮੁੱਖ ਮੰਤਰੀ ਹੁਣ ਹਰਿਆਣਾ ਦੀ ਚਿੰਤਾ ਕਰ ਰਹੇ ਹਨ। ਹੁਣ ਤਾਂ ਭਗਵੰਤ ਮਾਨ ਨੂੰ ਸੁਪਨੇ ਵਿੱਚ ਵੀ ਹਰਿਆਣਾ ਦਾ ਮੁੱਖ ਮੰਤਰੀ ਦਿਖਾਈ ਦਿੰਦਾ ਹੈ। ਪੰਜਾਬ ਦੇ ਮੁੱਖ ਮੰਤਰੀ ਨੂੰ ਪਹਿਲਾਂ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਵਾਅਦਿਆਂ ਦਾ ਹਿਸਾਬ ਦੇਣਾ ਚਾਹੀਦਾ ਹੈ ਅਤੇ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਵਿੱਚੋਂ ਕਿੰਨੇ ਵਾਅਦੇ ਪੂਰੇ ਕੀਤੇ ਗਏ ਹਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਹਰਿਆਣਾ ਨਿਵਾਸ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸੱਤਾ ਵਿੱਚ ਆਉਣ ਤੋਂ ਪਹਿਲਾਂ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਪੰਜਾਬ ਦੇ ਲੋਕ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਚੋਣਾਂ ਨੇੜੇ ਆਉਣ 'ਤੇ ਜਨਤਾ ਨੂੰ ਫਿਰ ਤੋਂ ਗੁਮਰਾਹ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਕੁਝ ਹੀ ਮਹੀਨੇ ਬਾਕੀ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੱਡੇ-ਵੱਡੇ ਮੰਚਾਂ ਤੋਂ ਹੁਣ ਪੈਨਸ਼ਨ ਦੇ ਇੱਕ-ਦੋ ਮਹੀਨੇ ਦੇ ਪੈਸੇ ਪਾਉਣ ਦੀਆਂ ਗੱਲਾਂ ਕੀਤੀਆਂ ਜਾ ਰਹੀ ਹਨ। ਜੇਕਰ ਔਰਤਾਂ ਨੂੰ ਲਾਭ ਦੇਣਾ ਹੀ ਸੀ ਤਾਂ ਪਹਿਲੇ ਸਾਲ ਤੋਂ ਹੀ ਕਿਉਂ ਨਹੀਂ ਦਿੱਤਾ ਗਿਆ?

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਔਰਤਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਦੇ ਹੋਏ ਪਹਿਲੇ ਹੀ ਬਜਟ ਵਿੱਚ ਔਰਤਾਂ ਨੂੰ 2100 ਰੁਪਏ ਦੇਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਔਰਤਾਂ ਨਾਲ ਜੋ ਅਨਿਆਂ ਹੋਇਆ ਹੈ, ਉਸ ਦੀ ਭਰਪਾਈ ਸਿਰਫ਼ ਚੋਣਾਂ ਦੇ ਸਮੇਂ ਕੁਝ ਘੋਸ਼ਣਾਵਾਂ ਕਰਕੇ ਨਹੀਂ ਕੀਤੀ ਜਾ ਸਕਦੀ।

ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਦੇ ‘ਕੱਟਰ ਇਮਾਨਦਾਰ’ ਹੋਣ ਦੇ ਦਾਅਵੇ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਖੁਦ ਨੂੰ ਕੱਟਰ ਇਮਾਨਦਾਰ ਕਹਿੰਦੀ ਸੀ, ਪਰ ਅੱਜ ਪੰਜਾਬ ਦੀ ਹਾਲਤ ਦੇਖ ਕੇ ਸਮਝ ਨਹੀਂ ਆਉਂਦਾ ਕਿ ਆਖਿਰ ਇਹ ਕਿਹੋ ਜਿਹੀ ਇਮਾਨਦਾਰੀ ਹੈ। ਪਹਿਲਾਂ ਕਾਂਗਰਸ ਨੇ ਪੰਜਾਬ ਦੀ ਜਨਤਾ ਦਾ ਸ਼ੋਸ਼ਣ ਕੀਤਾ ਅਤੇ ਹੁਣ ਆਮ ਆਦਮੀ ਪਾਰਟੀ ਨੇ ਉਸ ਤੋਂ ਵੀ ਅੱਗੇ ਵਧ ਕੇ ਸ਼ੋਸ਼ਣ ਕੀਤਾ ਹੈ।

ਪੇਪਰ ਲੀਕ ਦਾ ਦਾਅਵਾ ਹੈ ਤਾਂ ਪੰਜਾਬ ਸਰਕਾਰ ਆਪਣੀ ਪੁਲਿਸ ਤੋਂ ਕਾਰਵਾਈ ਕਿਉਂ ਨਹੀਂ ਕਰਵਾਉਂਦੀ ?
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹਰਿਆਣਾ ਵਿੱਚ ਕਥਿਤ ਪੇਪਰ ਲੀਕ ਗੈਂਗ ਨੂੰ ਲੈ ਕੇ ਦਿੱਤੇ ਗਏ ਬਿਆਨ 'ਤੇ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਭਿਵਾਨੀ ਵਿੱਚ ਕੋਈ ਪੇਪਰ ਲੀਕ ਗੈਂਗ ਚੱਲ ਰਿਹਾ ਹੈ, ਤਾਂ ਪੰਜਾਬ ਸਰਕਾਰ ਆਪਣੀ ਪੁਲਿਸ ਤੋਂ ਕਾਰਵਾਈ ਕਿਉਂ ਨਹੀਂ ਕਰਵਾਉਂਦੀ। ਉਨ੍ਹਾਂ ਕਿਹਾ ਕਿ ਬਿਨਾਂ ਤੱਥਾਂ ਦੇ ਦੋਸ਼ ਲਗਾਉਣਾ ਅਤੇ ਰਾਜਨੀਤਿਕ ਬਿਆਨਬਾਜ਼ੀ ਕਰਨਾ ਸਹੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਭਿਵਾਨੀ ਛੋਟੀ ਕਾਸ਼ੀ ਵਜੋ ਪ੍ਰਸਿੱਧ ਹੈ। ਇਸੇ ਭਿਵਾਨੀ ਤੋਂ ਹਰਿਆਣਾ ਦੇ ਖਿਡਾਰੀਆਂ ਨੇ ਪੰਜ ਸੋਨ ਤਗਮੇ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਖਿਡਾਰੀਆਂ ਦੀ ਸਖ਼ਤ ਮਿਹਨਤ ਅਤੇ ਸੂਬਾ ਸਰਕਾਰ ਦੀ ਖੇਡ ਨੀਤੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਭਿਵਾਨੀ ਅਰਵਿੰਦ ਕੇਜਰੀਵਾਲ ਦਾ ਵੀ ਜ਼ਿਲ੍ਹਾ ਹੈ, ਇਸ ਲਈ ਇਸ ਤੱਥ 'ਤੇ ਵੀ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਉਸ ਦੇ ਨੇਤਾਵਾਂ ਨੂੰ ਝੂਠ ਬੋਲਣ ਦੀ ਆਦਤ ਹੋ ਗਈ ਹੈ, ਪਰ ਹਰਿਆਣਾ ਦੀ ਜਨਤਾ ਤੱਥਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ।

ਭਾਜਪਾ ਦਾ ਗਠਜੋੜ ਪੰਜਾਬ ਦੇ ਲੋਕਾਂ ਨਾਲ ਹੈ - ਨਾਇਬ ਸਿੰਘ ਸੈਣੀ
ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨਾਲ ਜੁੜੇ ਸਵਾਲ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਪੱਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਪੰਜਾਬ ਦੇ ਲੋਕਾਂ ਨਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਮਝ ਚੁੱਕੀ ਹੈ ਕਿ ਸੂਬੇ ਦਾ ਵਿਕਾਸ ਅਤੇ ਲੋਕਾਂ ਦੀ ਭਲਾਈ ਡਬਲ ਇੰਜਣ ਦੀ ਸਰਕਾਰ ਰਾਹੀਂ ਹੀ ਸੰਭਵ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਦੇ ਸੰਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 140 ਕਰੋੜ ਦੇਸ਼ਵਾਸੀਆਂ ਦੇ ਦਿਲ ਦੀ ਆਵਾਜ਼ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪ੍ਰਧਾਨ ਮੰਤਰੀ ਨੂੰ ਮਿਲਣਾ ਚਾਹੁੰਦਾ ਹੈ ਤਾਂ ਉਹ ਉਨ੍ਹਾਂ ਨੂੰ ਮਿਲ ਸਕਦਾ ਹੈ। ਪ੍ਰਧਾਨ ਮੰਤਰੀ ਨਾਲ ਕਿਸੇ ਦੀ ਮੁਲਾਕਾਤ ਨੂੰ ਰਾਜਨੀਤਿਕ ਚਸ਼ਮੇ ਨਾਲ ਦੇਖਣ ਦੀ ਲੋੜ ਨਹੀਂ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਭਾਜਪਾ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ ਅਤੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਸੂਬੇ ਵਿੱਚ ਅਜਿਹੀ ਸਰਕਾਰ ਹੋਣੀ ਚਾਹੀਦੀ ਹੈ ਜੋ ਵਿਕਾਸ, ਰੁਜ਼ਗਾਰ, ਸੁਰੱਖਿਆ ਅਤੇ ਜਨਭਲਾਈ ਲਈ ਠੋਸ ਕੰਮ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੇ ਪੱਖ ਵਿੱਚ ਮਾਹੌਲ ਬਣ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ।

ਕਿਸੇ ਭੈਣ ਦਾ ਕੋਈ ਲਾਭ ਨਹੀਂ ਕੱਟੇਗਾ, ਸਤੰਬਰ ਵਿੱਚ ਭਰ ਸਕਣਗੀਆਂ ਫਾਰਮ
ਔਰਤਾਂ ਨਾਲ ਜੁੜੀ ਦੀਨ ਦਿਆਲ ਲਾਡੋ ਲੱਛਮੀ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜਿਨ੍ਹਾਂ ਔਰਤਾਂ ਦੇ ਪਰਿਵਾਰਾਂ ਦੀ ਸਾਲਾਨਾ ਆਮਦਨ 1 ਲੱਖ 80 ਹਜ਼ਾਰ ਰੁਪਏ ਹੈ, ਉਨ੍ਹਾਂ ਔਰਤਾਂ ਨੂੰ ਵੀ ਹੁਣ ਸਤੰਬਰ ਮਹੀਨੇ ਵਿੱਚ ਫਾਰਮ ਭਰਨ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਭੈਣ ਨੂੰ ਪਹਿਲਾਂ ਤੋਂ ਮਿਲ ਰਿਹਾ ਕੋਈ ਲਾਭ ਨਹੀਂ ਕੱਟੇਗਾ। ਉਨ੍ਹਾਂ ਕਿਹਾ ਕਿ ਕੁਝ ਲੋਕ ਔਰਤਾਂ ਨੂੰ ਗੁਮਰਾਹ ਕਰਨ ਦਾ ਯਤਨ ਕਰ ਰਹੇ ਹਨ, ਪਰ ਸੂਬਾ ਸਰਕਾਰ ਔਰਤਾਂ ਦੇ ਹਿੱਤਾਂ ਪ੍ਰਤੀ ਪੂਰੀ ਤਰ੍ਹਾਂ ਪ੍ਰਤੀਬੱਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਪੰਜਾਬ ਵਿੱਚ ‘ਮਾਵਾਂ ਧੀਆਂ’ ਯੋਜਨਾ ਸ਼ੁਰੂ ਹੋਣ ਤੋਂ ਬਾਅਦ ਜਿਨ੍ਹਾਂ ਬਜ਼ੁਰਗਾਂ ਨੂੰ ਪਹਿਲਾਂ 1500 ਰੁਪਏ ਪੈਨਸ਼ਨ ਮਿਲ ਰਹੀ ਸੀ, ਉਸ ਨੂੰ ਬੰਦ ਕਰਕੇ ਹੁਣ ‘ਮਾਵਾਂ ਧੀਆਂ’ ਯੋਜਨਾ ਤਹਿਤ 1000 ਰੁਪਏ ਦਿੱਤੇ ਜਾ ਰਹੇ ਹਨ। ਇਸ ਦੇ ਉਲਟ, ਹਰਿਆਣਾ ਸਰਕਾਰ ਨੇ ਨਿਰਧਾਰਤ ਮਾਪਦੰਡਾਂ ਦੇ ਆਧਾਰ 'ਤੇ ਔਰਤਾਂ ਨੂੰ ਯੋਜਨਾਵਾਂ ਦਾ ਲਾਭ ਦਿੱਤਾ ਹੈ। ਉਨ੍ਹਾਂ ਦੁਹਰਾਇਆ ਕਿ ਹਰਿਆਣਾ ਵਿੱਚ ਕਿਸੇ ਵੀ ਭੈਣ ਦਾ ਕੋਈ ਲਾਭ ਨਹੀਂ ਰੋਕਿਆ ਜਾਵੇਗਾ। ਸੁਸ਼ਾਸਨ ਅਤੇ ਜਨਭਲਾਈ ਸਾਡੀ ਸਰਕਾਰ ਦੀ ਅਟੁੱਟ ਪ੍ਰਤੀਬੱਧਤਾ ਹੈ।

ਵਿਰੋਧੀ ਧਿਰ ਝੂਠ ਫੈਲਾਉਂਦੀ ਹੈ, ਨਵੀਂ ਪੀੜ੍ਹੀ ਨੂੰ ਕਾਂਗਰਸ ਦੇ ਸ਼ਾਸਨ ਦੀ ਹਕੀਕਤ ਦੱਸਣਾ ਜ਼ਰੂਰੀ
ਮੁੱਖ ਮੰਤਰੀ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਧਿਰ ਬਿਨਾਂ ਤੱਥਾਂ ਦੇ ਗੱਲਾਂ ਕਰਦੀ ਹੈ ਅਤੇ ਲਗਾਤਾਰ ਝੂਠ ਫੈਲਾਉਣ ਦਾ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਕਾਂਗਰਸ ਦੇ ਸ਼ਾਸਨਕਾਲ ਦੀ ਅਸਲ ਸਥਿਤੀ ਬਾਰੇ ਦੱਸਣਾ ਜ਼ਰੂਰੀ ਹੈ, ਕਿਉਂਕਿ ਉਸ ਦੌਰ ਦੀਆਂ ਪ੍ਰੇਸ਼ਾਨੀਆਂ ਸਾਡੇ ਬਜ਼ੁਰਗਾਂ ਨੇ ਹੰਢਾਈਆਂ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇਂ ਲੋਕਾਂ ਨੂੰ ਗੈਸ ਸਿਲੰਡਰ ਲੈਣ ਲਈ ਕੜਾਕੇ ਦੀ ਠੰਢ ਵਿੱਚ ਕਈ-ਕਈ ਦਿਨਾਂ ਤੱਕ ਲਾਈਨ ਵਿੱਚ ਖੜ੍ਹਾਂ ਹੋਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵਿਵਸਥਾ ਦੀ ਅਜਿਹੀ ਸਥਿਤੀ ਪੈਦਾ ਕਰ ਦਿੱਤੀ ਸੀ, ਜਿਸ ਨੂੰ ਅੱਜ ਦੀ ਪੀੜ੍ਹੀ ਨੇ ਦੇਖਿਆ ਨਹੀਂ ਹੈ। ਇਸ ਦੇ ਉਲਟ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਰਕਾਰੀ ਯੋਜਨਾਵਾਂ ਦਾ ਲਾਭ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਤੱਕ ਪਹੁੰਚਾਉਣ ਦਾ ਕੰਮ ਕੀਤਾ ਹੈ।

14 ਅਗਸਤ ਨੂੰ ਵੰਡ ਵਿਭੀਸ਼ਿਕਾ ਨੂੰ ਯਾਦ ਕਰੇਗਾ ਹਰਿਆਣਾ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ 14 ਅਗਸਤ ਨੂੰ ਵੰਡ ਵਿਭੀਸ਼ਿਕਾ ਸਮ੍ਰਿਤੀ ਦਿਵਸ ਵਜੋ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦੀ ਦਾ ਉਤਸਵ ਮਨਾਉਂਦੇ ਹਾਂ, ਉਸ ਲਈ ਲੱਖਾਂ ਲੋਕਾਂ ਨੇ ਆਪਣੇ ਜਾਨ ਦੀ ਕੁਰਬਾਨੀ ਦਿੱਤੀ ਅਤੇ ਵੰਡ ਦੀ ਤ੍ਰਾਸਦੀ ਵਿੱਚ ਅਸਹਿ ਪੀੜਾ ਹੰਢਾਈ।

ਉਨ੍ਹਾਂ ਕਿਹਾ ਕਿ 14 ਅਗਸਤ ਦੀ ਉਹ ਕਾਲੀ ਰਾਤ ਸੀ, ਜਦੋਂ ਲੱਖਾਂ ਔਰਤਾਂ, ਬਜ਼ੁਰਗਾਂ, ਬੱਚਿਆਂ ਅਤੇ ਬੇਟੀਆਂ ਨੂੰ ਭਿਆਨਕ ਪੀੜਾ ਦਾ ਸਾਹਮਣਾ ਕਰਨਾ ਪਿਆ। ਅਨੇਕਾਂ ਲੋਕਾਂ ਨੇ ਆਪਣਾ ਘਰ, ਕਾਰੋਬਾਰ ਅਤੇ ਪਰਿਵਾਰ ਤੱਕ ਗੁਆ ਦਿੱਤਾ। ਉਨ੍ਹਾਂ ਕਿਹਾ ਕਿ ਇਹ ਦਿਨ ਉਨ੍ਹਾਂ ਸਾਰੇ ਲੋਕਾਂ ਨੂੰ ਯਾਦ ਕਰਨ ਦਾ ਦਿਨ ਹੈ, ਜਿਨ੍ਹਾਂ ਨੇ ਵੰਡ ਦੌਰਾਨ ਆਪਣਾ ਸਭ ਕੁਝ ਗੁਆ ਦਿੱਤਾ।

ਉਨ੍ਹਾਂ ਕਿਹਾ ਕਿ ਇਸੇ ਉਦੇਸ਼ ਨਾਲ ਹਰਿਆਣਾ ਵਿੱਚ ਵੱਖ-ਵੱਖ ਥਾਵਾਂ 'ਤੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੰਡ ਦੀ ਤ੍ਰਾਸਦੀ ਅਤੇ ਉਸ ਦੌਰ ਵਿੱਚ ਲੋਕਾਂ ਵੱਲੋਂ ਹੰਢਾਈ ਗਈ ਪੀੜਾ ਬਾਰੇ ਜਾਣਕਾਰੀ ਮਿਲ ਸਕੇ।

‘ਹਰ ਘਰ ਤਿਰੰਗਾ’ ਮੁਹਿੰਮ ਬਣ ਰਹੀ ਜਨ-ਅੰਦੋਲਨ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਤਿਰੰਗਾ ਯਾਤਰਾ ਕੱਢਣ ਅਤੇ ਹਰੇਕ ਨਾਗਰਿਕ ਤੋਂ ਆਪਣੇ ਘਰ ਅਤੇ ਅਦਾਰੇ 'ਤੇ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਦੀ ਅਪੀਲ ਤੋਂ ਬਾਅਦ ਇਹ ਮੁਹਿੰਮ ਹੁਣ ਜਨ-ਅੰਦੋਲਨ ਦਾ ਰੂਪ ਲੈ ਰਹੀ ਹੈ।

ਉਨ੍ਹਾਂ ਕਿਹਾ ਕਿ 9 ਅਗਸਤ ਤੋਂ ਨਾਰਨੌਲ ਵਿੱਚ ਤਿਰੰਗਾ ਯਾਤਰਾ ਦੀ ਸ਼ੁਰੂਆਤ ਹੋਈ ਹੈ ਅਤੇ ਪੂਰੇ ਸੂਬੇ ਵਿੱਚ ਲੱਖਾਂ ਨੌਜਵਾਨ ‘ਵੰਦੇ ਮਾਤਰਮ’ ਅਤੇ ‘ਭਾਰਤ ਮਾਤਾ ਕੀ ਜੈ’ ਦੇ ਜੈਘੋਸ਼ ਨਾਲ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਕਿਸੇ ਇੱਕ ਰਾਜਨੀਤਿਕ ਦਲ ਦਾ ਮੁੱਦਾ ਨਹੀਂ, ਸਗੋਂ ਪੂਰੇ ਦੇਸ਼ ਦੀ ਮੁਹਿੰਮ ਹੈ। ਸਾਨੂੰ ਸਾਰਿਆਂ ਨੂੰ ਮਿਲ ਕੇ ਇਸ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਦੇਸ਼ ਲਈ ਆਪਣੇ ਜਾਨ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀਆਂ ਅਤੇ ਸੁਤੰਤਰਤਾ ਸੈਨਾਨੀਆਂ ਨੂੰ ਨਮਨ ਕਰਦੇ ਹੋਏ ਇਹ ਤਿਰੰਗਾ ਯਾਤਰਾ ਪੂਰੇ ਸੂਬੇ ਵਿੱਚ ਕੱਢੀ ਜਾਵੇਗੀ।

ਹਰਿਆਣਾ ਦੀ ਖੇਡ ਨੀਤੀ ਦਾ ਨਤੀਜਾ, ਦੇਸ਼-ਦੁਨੀਆ ਵਿੱਚ ਨਾਮ ਰੌਸ਼ਨ ਕਰ ਰਹੇ ਖਿਡਾਰੀ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਖੇਡ ਨੀਤੀ ਅਤੇ ਹਰਿਆਣਾ ਸਰਕਾਰ ਦੀ ਖੇਡ ਨੀਤੀ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਅੱਜ ਹਰਿਆਣਾ ਦੇ ਖਿਡਾਰੀ ਦੇਸ਼ ਅਤੇ ਵਿਦੇਸ਼ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ ਅਤੇ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਸਾਡੇ ਖਿਡਾਰੀਆਂ ਦੀ ਮਿਹਨਤ, ਉਨ੍ਹਾਂ ਦੇ ਪਰਿਵਾਰਾਂ ਦੇ ਸਹਿਯੋਗ ਅਤੇ ਸਰਕਾਰ ਵੱਲੋਂ ਉਪਲਬਧ ਕਰਾਈ ਜਾ ਰਹੀਆਂ ਸਹੂਲਤਾਂ ਦਾ ਨਤੀਜਾ ਹੈ। ਸੂਬੇ ਵਿੱਚ ਕਰੀਬ 2 ਹਜ਼ਾਰ ਖੇਡ ਨਰਸਰੀਆਂ ਹਨ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸ਼ਾਸਨਕਾਲ ਵਿੱਚ ਖੇਡਾਂ ਨੂੰ ਲੈ ਕੇ ਸਿਰਫ਼ ਘੋਸ਼ਣਾਵਾਂ ਕੀਤੀਆਂ ਜਾਂਦੀਆਂ ਸਨ, ਜਦੋਂ ਕਿ ਭਾਜਪਾ ਸਰਕਾਰ ਨੇ ਖੇਡ ਸਹੂਲਤਾਂ, ਸਿਖਲਾਈ ਅਤੇ ਖਿਡਾਰੀਆਂ ਨੂੰ ਬਿਹਤਰ ਮੌਕੇ ਉਪਲਬਧ ਕਰਾਉਣ ਲਈ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਹੈ।

ਬਿਜਲੀ ਕਰਮਚਾਰੀਆਂ ਨਾਲ ਗੱਲਬਾਤ ਜਾਰੀ
ਬਿਜਲੀ ਕਰਮਚਾਰੀਆਂ ਦੀ ਹੜਤਾਲ ਦੇ ਸੰਬੰਧ ਵਿੱਚ ਪੁੱਛੇ ਗਏ ਸਵਾਲ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਬਿਜਲੀ ਕਰਮਚਾਰੀਆਂ ਨਾਲ ਗੱਲਬਾਤ ਚੱਲ ਰਹੀ ਹੈ। ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਗੰਭੀਰ ਹੈ ਅਤੇ ਗੱਲਬਾਤ ਰਾਹੀਂ ਹੱਲ ਕੱਢਣ ਦਾ ਯਤਨ ਕੀਤਾ ਜਾ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਲਾਸ਼ ਨੂੰ ਆਪਣੇ ਮੋਢੇ 'ਤੇ ਚੁੱਕ ਕੇ 1 ਕਿਲੋਮੀਟਰ ਤੱਕ ਘੁੰਮਦਾ ਰਿਹਾ ਕਾਤਲ

ਵਿਦਿਆਰਥਣ ਨਾਲ 48 ਘੰਟਿਆਂ ਵਿੱਚ ਦੋ ਵਾਰ ਗੈਂਗਰੇਪ

ਰਿਜ਼ਲਟ ਦੇਖਣ ਲਈ ਅੰਮ੍ਰਿਤਸਰ ਗਿਆ ਨੌਜਵਾਨ ਪਿਛਲੇ 21 ਦਿਨਾਂ ਤੋਂ ਲਾਪਤਾ

ਬੇਔਲਾਦ ਜੋੜੇ ਨੇ ਕੀਤੀ ਖੁਦਕੁਸ਼ੀ: ਫਾਹੇ ਨਾਲ ਲਟਕਦੀਆਂ ਮਿਲੀਆਂ ਲਾਸ਼ਾਂ

ਭਗਵੰਤ ਮਾਨ ਦਾ ਜਗਤਾਰ ਸਿੰਘ ਹਵਾਰਾ 'ਤੇ ਯੂ-ਟਰਨ, ਮਨੁੱਖਤਾਵਾਦੀ ਇਸ਼ਾਰਾ ਨਹੀਂ ਸਗੋਂ ਇੱਕ ਰਾਜਨੀਤਿਕ ਚਾਲ?

ਗੈਂਗਸਟਰਾਂ ਤੇ ਵਾਰ ਦਾ 201ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ ; 299 ਕਾਬੂ

ਚੰਡੀਗੜ੍ਹ ਵਿਖੇ ਮੁਲਾਜਮਾਂ ਅਤੇ ਪੈਨਸ਼ਨਰਾਂ ਤੇ ਕੀਤੇ ਜਬਰ ਦਾ ਪੰਜਾਬ ਸਰਕਾਰ ਨੂੰ ਚੁਕਾਉਣਾ ਪਵੇਗਾ ਮੁੱਲ: ਮਨਜੀਤ ਧਨੇਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਮੋਹਾਲੀ 'ਚ ਤੇਜ਼ਧਾਰ ਹਥਿਆਰਾਂ ਨਾਲ ਸਰਕਾਰੀ ਸਕੂਲ ਦੇ ਹੈੱਡਮਾਸਟਰ ਦਾ ਕਤਲ

ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ 'ਚ 51 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ