Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਭਗਵੰਤ ਮਾਨ ਨੇ ਵੱਖ ਵੱਖ ਮਾਧਿਅਮਾਂ ਰਾਹੀਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਪੰਜਾਬ ਸਰਕਾਰ ਨੂੰ ਇਜਾਜ਼ਤ ਦੇਣ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤੀ ਅਪੀਲ

PUNJAB NEWS EXPRESS | April 07, 2022 09:12 PM

ਚੰਡੀਗੜ੍ਹ, : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਸੂਬਾ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਆਧੁਨਿਕ ਪ੍ਰਸਾਰਣ/ਸੰਚਾਰ ਤਕਨੀਕਾਂ ਨੂੰ ਸਥਾਪਿਤ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ `ਸਰਬ ਸਾਂਝੀ ਗੁਰਬਾਣੀ ` ਦੇ ਦੁਨੀਆਂ ਭਰ `ਚ ਪਸਾਰ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ ਤਾਂ ਜੋ `ਸਰਬੱਤ ਦੇ ਭਲੇ` ਦੇ ਇਲਾਹੀ ਸੰਦੇਸ਼ ਨੂੰ ਦੁਨੀਆ ਭਰ ਵਿਚ ਵਸਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

ਇਹ ਉਪਰਾਲਾ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰੇ ਕਰਨ ਦੇ ਨਾਲ-ਨਾਲ ਰਸਭਿੰਨੀ ਇਲਾਹੀ ਗੁਰਬਾਣੀ ਸਰਵਣ ਕਰਨ ਦਾ ਮੌਕਾ ਵੀ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਜਾਣ ਵਾਲੀ ਹਰ ਸੇਵਾ ਨਿਭਾਉਣ ਲਈ ਤਿਆਰ ਹੈ।

ਆਪਣੇ ਵੀਡੀਓ ਸੰਦੇਸ਼ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਗੁਰਬਾਣੀ ਦੇ ਇਲਾਹੀ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਉਨ੍ਹਾਂ ਇਸ ਲਈ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਨੂੰ ਇੱਕੋ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਸੈਟੇਲਾਈਟ ਟੀ.ਵੀ ਸਮੇਤ ਸੰਚਾਰ ਦੇ ਵੱਖ-ਵੱਖ ਪਲੇਟਫਾਰਮਾਂ ਜਿਵੇਂ ਰੇਡੀਓ, ਐੱਫ.ਐੱਮ., ਸੋਸ਼ਲ ਮੀਡੀਆ ਅਤੇ ਮੋਬਾਈਲ ਐਪਸ `ਤੇ ਪ੍ਰਸਾਰਤ ਕੀਤਾ ਜਾਵੇ ।

ਮੁੱਖ ਮੰਤਰੀ ਨੇ ਇਸ ਕਾਰਜ ਲਈ ਪੰਜਾਬ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਵੀਨਤਮ ਬੁਨਿਆਦੀ ਢਾਂਚਾ/ਤਕਨਾਲੋਜੀ ਸਥਾਪਤ ਕਰਨ ਦੀ ਪੇਸ਼ਕਸ਼ ਕੀਤੀ ਜਿਸ ਵਿੱਚ ਨਵੀਨਤਮ ਕੈਮਰੇ ਅਤੇ ਪ੍ਰਸਾਰਣ ਉਪਕਰਨ ਸ਼ਾਮਲ ਹਨ।ਇਸ ਤੋਂ ਇਲਾਵਾ ਪ੍ਰਸਾਰਣ ਦੇ ਹੋਰ ਡਿਜੀਟਲ ਮਾਧਿਅਮ ਜਿਵੇਂ ਯੂ-ਟਿਊਬ, ਮੋਬਾਈਲ ਐਪਸ, ਧਾਰਮਿਕ ਚੈਨਲ ਜਾਂ ਕੋਈ ਹੋਰ ਚੈਨਲ ਜੋ ਇਕੋ ਮਾਧਿਅਮ ਦੀ ਬਜਾਏ ਵੱਖ ਵੱਖ ਤਕਨੀਕਾਂ ਵਰਤ ਕੇ ਗੁਰਬਾਣੀ ਦਾ ਪ੍ਰਸਾਰਨ ਕਰਨਾ ਚਾਹੁੰਦੇ ਹੋਣ ਉਨ੍ਹਾਂ ਲਈ ਵੀ ਸਰਕਾਰ ਲੋੜੀਂਦਾ ਸਾਜੋ ਸਮਾਨ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ ਤਾਂ ਜੋ ਸਰਬ ਸਾਂਝੀ ਬਾਣੀ ਨੂੰ ਦੁਨੀਆ ਭਰ ਵਿੱਚ ਪਹੁੰਚਾਇਆ ਜਾ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਇਸ ਦਾ ਖਰਚਾ ਚੁੱਕਣ ਲਈ ਤਿਆਰ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ