Saturday, April 11, 2026

Punjab

ਭਗਵੰਤ ਮਾਨ ਸਰਕਾਰ ਦਾ ਕਾਰਜਕਾਲ ਜੀਰੋ, ਲੋਕ ਹੋ ਰਹੇ ਬੇਹਾਲ — ਹਰਦੇਵ ਉੱਭਾ

April 11, 2026 09:05 PM

- ਭਗਵੰਤ ਮਾਨ ਸਰਕਾਰ ਨੇ ਕਰਜੇ ਦੀ ਦਲਦਲ ਵਿੱਚ ਫਸਾਇਆ ਪੰਜਾਬ :- ਹਰਦੇਵ ਉੱਭਾ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਪਣੇ ਕਾਰਜਕਾਲ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਜੀਰੋ ਰਹੀ ਹੈ ਅਤੇ ਆਮ ਲੋਕ ਅੱਜ ਮਹਿੰਗਾਈ, ਬੇਰੁਜ਼ਗਾਰੀ, ਕਾਨੂੰਨ-ਵਿਵਸਥਾ ਦੀ ਖ਼ਰਾਬ ਹਾਲਤ ਅਤੇ ਵਿਕਾਸ ਦੀ ਘਾਟ ਕਾਰਨ ਬੇਹਾਲ ਹਨ।

ਉੱਭਾ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਨਾ ਤਾਂ ਕੋਈ ਵੱਡਾ ਵਿਕਾਸੀ ਪ੍ਰੋਜੈਕਟ ਸ਼ੁਰੂ ਹੋਇਆ ਹੈ ਅਤੇ ਨਾ ਹੀ ਲੋਕਾਂ ਨੂੰ ਦਿੱਤੇ ਗਏ ਵਾਅਦੇ ਪੂਰੇ ਕੀਤੇ ਗਏ ਹਨ। ਸਰਕਾਰ ਸਿਰਫ਼ ਪ੍ਰਚਾਰ ਤੱਕ ਸੀਮਿਤ ਰਹਿ ਗਈ ਹੈ, ਜਦਕਿ ਜਮੀਨੀ ਹਕੀਕਤ ਬਿਲਕੁਲ ਵੱਖਰੀ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਦੀ ਦਲਦਲ ਵਿੱਚ ਫਸਾ ਦਿੱਤਾ ਹੈ, ਜਿਸ ਕਾਰਨ ਆਉਣ ਵਾਲੀਆਂ ਪੀੜ੍ਹੀਆਂ ’ਤੇ ਭਾਰੀ ਆਰਥਿਕ ਬੋਝ ਪੈ ਰਿਹਾ ਹੈ। ਬੇਤਹਾਸਾ ਕਰਜ਼ਾ ਲੈ ਕੇ ਵੀ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਦੇਣ ਵਿੱਚ ਅਸਫਲ ਰਹੀ ਹੈ।

ਉੱਭਾ ਨੇ ਕਿਸਾਨਾਂ ਦੇ ਮਸਲੇ ਉਠਾਉਂਦੇ ਹੋਏ ਕਿਹਾ ਕਿ ਪੰਜਾਬ ਦਾ ਕਿਸਾਨ ਵੀ ਇਸ ਸਰਕਾਰ ਤੋਂ ਨਾਰਾਜ਼ ਹੈ। ਬਰਬਾਦ ਹੋਈਆਂ ਫਸਲਾਂ ਦਾ ਅਜੇ ਤੱਕ ਯੋਗ ਮੁਆਵਜ਼ਾ ਨਹੀਂ ਮਿਲਿਆ ਅਤੇ ਨਾ ਹੀ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਗਏ ਹਨ। ਇਸ ਕਾਰਨ ਕਿਸਾਨ ਵਰਗ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਆਮ ਆਦਮੀ ਪਾਰਟੀ ਦੀ ਹਕੀਕਤ ਨੂੰ ਸਮਝ ਚੁੱਕੀ ਹੈ ਅਤੇ ਬਦਲਾਅ ਲਈ ਤਿਆਰ ਹੈ। ਲੋਕ ਭਾਜਪਾ ਦੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਤੇ ਭਰੋਸਾ ਜਤਾਉਂਦੇ ਹੋਏ ਆਉਣ ਵਾਲੇ ਸਮੇਂ ਵਿੱਚ ਭਾਜਪਾ ਨੂੰ ਸੱਤਾ ਸੌਂਪਣ ਲਈ ਤਿਆਰ ਹਨ।
ਮੌਕੇ ’ਤੇ ਸਾਬਕਾ ਕੌਂਸਲਰ ਸਾਹਿਬੀ ਆਨੰਦ, ਅਸ਼ੋਕ ਝਾਅ, ਬੋਬੀ ਕੰਬੋਜ, ਆਰੁਣ ਸਈ ਸ਼ਰਮਾ, ਸੁਰਿੰਦਰ ਆਨੰਦ ਆਦਿ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੁਰਾਤਨ ਹੱਥ-ਲਿਖਤ ਖਰੜਿਆਂ ਸਬੰਧੀ ਗਿਆਨ ਭਾਰਤਮ ਮੋਬਾਈਲ ਐਪਲੀਕੇਸ਼ਨ 'ਤੇ ਰਜਿਸਟ੍ਰੇਸ਼ਨ ਕਰਨ ਦੀ ਅਪੀਲ

ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਐਕਟ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਦੁਬਿਧਾ ਵਾਲਾ- ਐਡਵੋਕੇਟ ਧਾਮੀ

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

CM ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ

PPCB ਨੇ ਘਰ ਖਰੀਦਣ ਵਾਲਿਆਂ ਨੂੰ ਦਿੱਤੀ ਰਾਹਤ, ਵਿਕਰੀ ਡੀਡ ਅਤੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਦਿੱਤੀ ਇਜਾਜ਼ਤ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਗ੍ਰਿਫ਼ਤਾਰ; ਹੈਰੋਇਨ, ਪਿਸਤੌਲ, ਡਰੱਗ ਮਨੀ ਬਰਾਮਦ

ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

CM ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ