Friday, May 17, 2024

Punjab

ਭਗਵੰਤ ਮਾਨ ਸਰਕਾਰ ਦੇ ਫੈਸਲੇ ਹਵਾ ਹਵਾਈ :-ਅਵਿਨਾਸ਼ ਰਾਏ ਖੰਨਾ,

PUNJAB NEWS EXPRESS | February 10, 2024 09:40 PM

ਚੰਡੀਗੜ: ਭਾਜਪਾ ਦੇ ਰਾਸ਼ਟਰੀ ਆਗੂ , ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਦੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਕਹਿਣੀ ਤੇ ਕਰਨੀ ਇੱਕ ਨਹੀਂ ਹੈ , ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ ਜ਼ਮੀਨੀ ਪੱਧਰ ਤੇ ਲਾਗੂ ਨਹੀ ਹੁੰਦੇ ਹਨ , ਜਿਸ ਕਰਕੇ ਪੰਜਾਬੀਆਂ ਨੂੰ ਯਕੀਨ ਨਹੀ ਰਿਹਾ ਹੈ ।ਇਸ ਦੀ ਤਾਜ਼ਾ ਉਦਾਹਰਨ ਰਜਿਸਟਰੀਆਂ ਲਈ ਐਨਓਸੀ ਦੀ ਸ਼ਰਤ ਖਤਮ ਕਰਨ ਵਾਲਾ ਮੁੱਖ ਮੰਤਰੀ ਦਾ ਬਿਆਨ ਹੈ ।

ਉਹਨਾ ਕਿਹਾ ਮੁੱਖ ਮੰਤਰੀ ਦੇ ਐਲਾਨ ਕਰਨ ਤੋਂ ਬਾਅਦ ਵੀ ਅਜੇ ਤੱਕ ਵੀ ਨੋਟੀਫਿਕੇਸਨ ਜਾਰੀ ਨਹੀਂ ਕੀਤਾ ਗਿਆ ।ਇਹ ਲੋਕਾ ਦੀਆ ਭਾਵਨਾਵਾ ਨਾਲ ਖਿਲਵਾੜ ਹੈ ਇਸ ਨਾਲ ਸਰਕਾਰ ਤੇ ਰਾਜਨੀਤਿਕ ਲੋਕਾਂ ਦਾ ਅਕਸ਼ ਖਰਾਬ ਹੁੰਦਾ ਹੈ ।ਖੰਨਾ ਨੇ ਕਿਹਾ ਕਿ ਲੋਕਾਂ ਦੀਆਂ ਰਜਿਸਟਰੀਆਂ ਬਿਨਾਂ ਐਨਓਸੀ ਤੋ ਨਹੀ ਹੋ ਰਹੀਆਂ ਹਨ।

ਰਜਿਸਟਰੀਆਂ ਦਾ ਕੰਮ ਠੱਪ ਪਿਆ ਹੈ ।ਉਹਨਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦੀ ਅਪੀਲ ਕੀਤੀ ।ਉਹਨਾ ਕਿਹਾ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਮੁੱਖ ਮੰਤਰੀ ਨੇ ਪਹਿਲਾਂ ਵੀ ਕੁਝ ਐਲਾਨ ਕੀਤੇ ਸਨ ਜੋ ਹਵਾ ਹਵਾਈ ਹੋ ਗਏ ਹਨ ।ਮੁੱਖ ਮੰਤਰੀ ਨੇ ਕਿਹਾ ਸੀ ਕਿ ਹੜ ਪੀੜਤਾਂ ਨੂੰ ਮਰੀ ਹੋਈ ਮੁਰਗੀ ਤੱਕ ਦਾ ਮੁਆਵਜ਼ਾ ਦਿੱਤਾ ਜਾਵੇਗਾ ਪਰ ਅਜੇ ਤੱਕ ਲੋਕਾਂ ਨੂੰ ਮੁਰਗੀ ਤਾਂ ਦੂਰ ਉਹਨਾਂ ਦੇ ਨੁਕਸਾਨੇ ਘਰਾਂ ਤੇ ਖਰਾਬ ਹੋਈਆਂ ਫ਼ਸਲਾਂ ਦਾ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ ।ਪੰਜਾਬ ਦੇ ਕਿੰਨੂ ਉਤਪਾਦਕ ਫ਼ਸਲ ਦਾ ਉਚਿਤ ਮੁੱਲ ਤੇ ਬੁਨਿਆਦੀ ਸਹੂਲਤਾਂ ਨਾ ਮਿਲਣ ਕਾਰਨ ਆਪਣੇ ਬਾਗ ਪੁੱਟਣ ਲਈ ਮਜਬੂਰ ਹੋ ਰਹੇ ਹਨ ।ਖੰਨਾ ਨੇ ਕਿਹਾ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਹਿ ਕੇ ਮੂੰਗੀ ਦੀ ਫ਼ਸਲ ਬਿਜਵਾਈ ਪਰ ਭਗਵੰਤ ਸਰਕਾਰ ਨੇ ਮੂੰਗੀ ਦੀ ਫ਼ਸਲ ਦਾ ਕਿਸਾਨਾਂ ਨੂੰ ਉਚਿਤ ਮੁੱਲ ਨਹੀ ਦਿੱਤਾ ਕਿਸਾਨਾਂ ਦੀ ਫ਼ਸਲ ਘੱਟੋ ਘੱਟ ਸਮਰਥਨ ਮੁੱਲ ਤੇ ਨਹੀ ਖਰੀਦੀ ।ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵੱਡੇ ਵੱਡੇ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ , ਹੁਣ ਲੋਕਾਂ ਦੇ ਵਾਅਦੇ ਪੂਰੇ ਨਹੀ ਕਰ ਰਹੀ ਹੈ ।ਖੰਨਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਤੇ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਲਈ ਉਤਾਵਲੇ ਹਨ ।ਉਹਨਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ ਮੋਕਾਂ ਭਾਜਪਾ ਨੂੰ ਦੇਣ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ