Saturday, February 07, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Punjab

ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ : ਚੇਤਨ ਸਿੰਘ ਜੌੜਾਮਾਜਰਾ

PUNJAB NEWS EXPRESS | April 11, 2023 06:50 PM

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ: ਚੇਤਨ ਸਿੰਘ ਜੌੜਾਮਾਜਰਾ
ਚੇਤਨ ਸਿੰਘ ਜੌੜਾਮਾਜਰਾ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਕੇਂਦਰੀ ਸੈਨਿਕ ਬੋਰਡ ਦੀ ਮੀਟਿੰਗ ਵਿੱਚ ਸ਼ਾਮਲ ਹੋਏ
ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਦੀ ਤਰਫੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਹੋਈ ਕੇਂਦਰੀ ਸੈਨਿਕ ਬੋਰਡ ਦੀ 31ਵੀਂ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਹ ਮੀਟਿੰਗ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਖ-ਵੱਖ ਰਾਜਾਂ ਦੇ ਮੰਤਰੀਆਂ, ਰੱਖਿਆ ਮੰਤਰਾਲੇ ਦੇ ਉੱਚ ਅਧਿਕਾਰੀਆਂ ਅਤੇ ਕੇਂਦਰੀ ਸੈਨਿਕ ਬੋਰਡ, ਸਬੰਧਤ ਰਾਜ ਸੈਨਿਕ ਬੋਰਡਾਂ ਦੇ ਹੋਰ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ।
ਇਸ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕ ਸਾਡੀ ਕੌਮੀ ਸੰਪਤੀ ਹਨ। ਉਨ੍ਹਾਂ ਕਿਹਾ ਕਿ ਮਾਤ ਭੂਮੀ ਦੀ ਰੱਖਿਆ, ਰਾਸ਼ਟਰ ਨਿਰਮਾਣ ਅਤੇ ਹੋਰ ਕਈ ਕੁਦਰਤੀ ਆਫ਼ਤਾਂ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਹੈ। ਕੋਵਿਡ-19 ਦੌਰਾਨ ਉਨ੍ਹਾਂ ਦੇ ਯੋਗਦਾਨ ਤੋਂ ਹਰ ਕੋਈ ਵਾਕਫ਼ ਹੈ। ਉਨ੍ਹਾਂ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਸ਼ਲਾਘਾ ਕੀਤੀ ਜੋ ਸਾਡੀਆਂ ਸਰਹੱਦਾਂ ਦੀ ਰਾਖੀ ਲਈ ਹਮੇਸ਼ਾ ਬਹਾਦਰੀ ਨਾਲ ਲੜੇ। ਰੱਖਿਆ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ|
ਇਸ ਮੌਕੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ ਗਈ ਅਤੇ ਘੱਟ ਉਮਰ ਵਿੱਚ ਸੇਵਾਮੁਕਤ ਹੋਏ ਸਾਬਕਾ ਸੈਨਿਕਾਂ ਲਈ ਕੀਤੇ ਜਾਣ ਵਾਲੇ ਪੁਨਰਵਾਸ ਦੇ ਯਤਨਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਡੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਰੱਖਿਆ ਮੰਤਰੀ ਨੇ ਸਾਬਕਾ ਸੈਨਿਕ ਭਾਈਚਾਰੇ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਸਾਬਕਾ ਸੈਨਿਕਾਂ ਲਈ ਸਾਰੀਆਂ ਨੌਕਰੀਆਂ ਵਿੱਚ 13 ਫ਼ੀਸਦੀ ਰਾਖਵਾਂਕਰਨ ਪ੍ਰਦਾਨ ਕਰਨ ਤੋਂ ਇਲਾਵਾ ਉਨ੍ਹਾਂ ਲਈ ਵੱਖ-ਵੱਖ ਭਲਾਈ ਸਕੀਮਾਂ ਅਤੇ ਢੁੱਕਵਾਂ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਪੰਜਾਬ ਦੇ ਸਾਬਕਾ ਸੈਨਿਕਾਂ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਜੌੜਾਮਾਜਰਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੀ ਸੇਵਾ ਲਈ ਸਾਰੇ ਸਾਬਕਾ ਸੈਨਿਕਾਂ ਨੂੰ ਸਲਾਮ ਕਰਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ

ਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ

ਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆ

ਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

ਗੋਲਡੀ ਬਰਾੜ ਨੇ ਫਿਰੌਤੀ ਮਾਮਲੇ ਵਿੱਚ ਮਾਪਿਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਦਿੱਤੀ ਧਮਕੀ

ਪੰਜਾਬ ਭਾਜਪਾ ਨੇ ਹਰਸਿਮਰਤ ਦੇ 'ਵੀਰ ਬਾਲ ਦਿਵਸ' 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ