Thursday, May 16, 2024

Punjab

ਭਗਵੰਤ ਸਿਆਂ ਇਹ ਪੰਜਾਬ ਹੈ ਦੱਬਦਾ ਕਿੱਥੇ ਹੈ, ਪੰਜਾਬ ਵਿੱਚ ਅਣ ਐਲਾਨੀ ਐਮਰਜੈਸੀ ,ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ :-ਉੱਭਾ

PUNJAB NEWS EXPRESS | February 04, 2024 08:34 PM

ਚੰਡੀਗੜ:  ਪੰਜਾਬ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋ ਉਸਦੀਆਂ ਕਮਜ਼ੋਰੀਆਂ ਤੇ ਗਲਤ ਨੀਤੀਆ ਨੂੰ ਉਜਾਗਰ ਕਰਨ ਤੇ ਅਲੋਚਨਾ ਕਰਨ ਵਾਲਿਆਂ ਦੀ ਅਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ, ਉਹਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ।ਲੋਕਤੰਤਰ ਦੇ ਚੋਥੇ ਥੰਮ ਮੀਡੀਆ ਦਾ ਗਲਾ ਘੁੱਟਿਆ ਜਾ ਰਿਹਾ ਹੈ |

ਪੰਜਾਬੀਆਂ ਨੂੰ ਘਰਾਂ ਵਿੱਚੋਂ ਚੁੱਕ ਕੇ ਥਾਣਿਆਂ ਵਿੱਚ ਲਜਾਇਆ ਜਾ ਰਿਹਾ ਹੈ, ਘਰਾਂ ਵਿੱਚ ਨਜ਼ਰਬੰਦ ਕੀਤੇ ਜਾ ਰਹੇ ਹਨ, ਗਿਰਫਤਾਰ ਕੀਤੇ ਜਾ ਰਹੇ ਹਨ, ਘਰਾਂ ਤੋਂ ਬਾਹਰ ਨਹੀ ਨਿਕਲਣ ਦਿੱਤਾ ਜਾ ਰਿਹਾ ਹੈ , ਇਹ ਲੋਕਤੰਤਰ ਦਾ ਘਾਣ ਭਗਵੰਤ ਮਾਨ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।ਉੱਭਾ ਨੇ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਲੋਕ ਸਭਾ ਮੈਂਬਰ ਸਿਮਰਨਜੀਤ ਮਾਨ ਨੂੰ ਘਰ ਵਿੱਚ ਨਜ਼ਰਬੰਦ ਕਰਨਾ ਬਹੁਤ ਮੰਦਭਾਗਾ ਤੇ ਨਿੰਦਨਯੋਗ ਹੈ ।ਉੱਭਾ ਨੇ ਪੰਜਾਬ ਸਮੇਤ ਹੋਰਨਾ ਸੂਬੇ ਦੇ ਲੋਕਾਂ ਨੂੰ ਅਪੀਲ ਆਮ ਆਦਮੀ ਪਾਰਟੀ ਤੋ ਬਚਕੇ ਰਹੋ , ਸੁਚੇਤ ਰਹੋ ਇਸ ਪਾਰਟੀ ਨੂੰ ਮੂੰਹ ਨਾ ਲਾਓ । ਆਮ ਆਦਮੀ ਪਾਰਟੀ ਵੱਲੋ ਪੰਜਾਬ ਨੂੰ ਅਸੁਰੱਖਿਅਤ ਕੀਤਾ ਜਾ ਰਿਹਾ ਹੈ , ਪੰਜਾਬ ਦੀ ਆਨ ਸ਼ਾਨ ਨੂੰ ਮੱਦਮ ਕੀਤਾ ਰਿਹਾ ਹੈ ।ਉੱਭਾ ਨੇ ਕਿਹਾ ਕਿ ਕੇਜਰੀਵਾਲ ਤੇ ਭਗਵੰਤ ਮਾਨ ਸਮਝ ਲੈਣ ਕਿ ਇਹ ਪੰਜਾਬੀ ਹਨ ਦੱਬਦੇ ਕਿੱਥੇ ਐ ।ਇਹ ਦੁਨੀਆ ਦੀ ਸਭ ਤੋਂ ਬਹਾਦਰ ਕੌਮ ਹੈ , ਡਰਨ ਤੇ ਦੱਬਣ ਵਾਲੀ ਨਹੀ ਹੈ ।ਉੱਭਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਦੀ ਅਵਾਜ਼ ਨੂੰ ਸੁਣਨ , ਲੋਕਾਂ ਨੂੰ ਬੋਲਣ ਦੇਣ , ਮੀਡੀਆ ਨੂੰ ਆਪਣਾ ਕੰਮ ਕਰਨ ਦੇਣ , ਧੱਕੇਸ਼ਾਹੀ ਬੰਦ ਕਰਨ ਤੇ ਆਪਣੀ ਸਰਕਾਰ ਦੀ ਅਲੋਚਨਾ ਸੁਣਨ ਦੀ ਹਿੰਮਤ ਰੱਖਣ ।ਉੱਭਾ ਨੇ ਐਵਾਰਡ ਵਾਪਸੀ ਕਰਨ ਵਾਲੇ ਤੇ ਬੁੱਧੀਜੀਵੀਆਂ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪ੍ਰਤੀ ਚੁੱਪੀ ਤੇ ਵੀ ਹੈਰਾਨੀ ਪਰਗਟ ਕੀਤੀ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ