Friday, April 26, 2024

Punjab

ਭਵਾਨੀਗੜ੍ਹ ਦੀ ਜਸਮੀਤ ਕੌਰ ਨੇ ਦਸਵੀਂ ਜਮਾਤ ਵਿੱਚੋਂ ਸੂਬੇ 'ਚੋਂ ਪ੍ਰਾਪਤ ਕੀਤਾ ਚੌਥਾ ਸਥਾਨ; ਸੰਗਰੂਰ ਜ਼ਿਲ੍ਹੇ 'ਚੋਂ ਹਾਸਿਲ ਕੀਤਾ ਪਹਿਲਾ ਸਥਾਨ

ਦਲਜੀਤ ਕੌਰ  | May 26, 2023 11:32 PM
ਭਵਾਨੀਗੜ੍ਹ, :  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ 10ਵੀਂ ਦੇ ਨਤੀਜਿਆਂ ਵਿਚੋਂ ਸਥਾਨਕ ਸ਼ਹਿਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਜਸਮੀਤ ਕੌਰ ਨੇ 650 ਅੰਕਾਂ ਵਿਚੋਂ 644 (99.08 ਫੀਸਦੀ) ਅੰਕ ਲੈਂਦਿਆਂ ਪੰਜਾਬ ਵਿਚੋਂ ਚੌਥਾ ਅਤੇ ਜ਼ਿਲ੍ਹਾ ਸੰਗਰੂਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸ਼ਹਿਰ ਭਵਾਨੀਗੜ੍ਹ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਜਸਮੀਤ ਕੌਰ ਦੀ ਵੱਡੀ ਭੈਣ ਜਸ਼ਨਪ੍ਰੀਤ ਕੌਰ ਨੇ ਵੀ 2020 ਵਿੱਚ ਦਸਵੀਂ ਜਮਾਤ ਵਿੱਚੋਂ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਸੀ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਜ਼ਿਲ੍ਹਾ ਸੰਗਰੂਰ ’ਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਜਸਮੀਤ ਕੌਰ ਦੇ ਪਿਤਾ ਗੁਰਦੀਪ ਸਿੰਘ ਵਾਸੀ ਭਵਾਨੀਗੜ੍ਹ ਕੱਪੜੇ ਸਿਲਾਈ ਕਰਨ ਦਾ ਕੰਮ ਕਰਦੇ ਹਨ ਤੇ ਗੁਰਦੀਪ ਸਿੰਘ ਦੀ ਲਾਡਲੀ ਧੀ ਜਸਮੀਤ ਕੌਰ ਪੜ੍ਹਨ ਵਿਚ ਸ਼ੁਰੂ ਤੋਂ ਹੀ ਹੁਸ਼ਿਆਰ ਹੈ, ਜਿਸ ਵੱਲੋਂ ਹੁਣ ਆਪਣੀ ਅਗਲੀ ਉਚ ਪੱਧਰੀ ਸਿੱਖਿਆ ਲਈ 11ਵੀਂ ਜਮਾਤ ਵਿਚ ਮੈਡੀਕਲ ਵਿਸ਼ੇ ਦੀ ਚੋਣ ਕੀਤੀ ਗਈ ਹੈ। ਨਤੀਜੇ ਉਪਰੰਤ ਸਕੂਲ ਦੇ ਅਧਿਆਪਕਾਂ ਨੇ ਕੁੜੀ ਦੇ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਾ ਕੇ ਉਸ ਨੂੰ ਸਨਮਾਨਿਤ ਕਰਦਿਆਂ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। 
 
ਇਸ ਮੌਕੇ ਪ੍ਰਿੰਸੀਪਲ ਬਲਜਿੰਦਰ ਸਿੰਘ ਬੋਪਾਰਾਏ ਨੇ ਕਿਹਾ ਕਿ ਇਸ ਬੱਚੀ ਵੱਲੋਂ ਕੀਤੀ ਜਾ ਰਹੀ ਮਿਹਨਤ ਅਤੇ ਸਟਾਫ ਦੀ ਮਿਹਨਤ ਦਾ ਅੱਜ ਸਾਨੂੰ ਫਲ ਮਿਲਿਆ ਹੈ ਕਿ ਇਸ ਬੱਚੀ ਨੇ ਪੰਜਾਬ ਵਿੱਚੋਂ ਚੌਥਾ ਸਥਾਨ ਹਾਸਲ ਕੀਤਾ ਹੈ। ਉਹਨਾਂ ਕਿਹਾ ਕਿ ਸਾਨੂੰ ਉਮੀਦ ਸੀ ਕਿ ਇਹ ਬੱਚੀ ਟਾਪ ਕਰੇਗੀ, ਪਰ ਕੁੱਝ ਕਾਰਨਾਂ ਕਰਕੇ ਇਹ ਚੌਥੇ ਸਥਾਨ ਤੇ ਰਹੀ ਹੈ। ਇਸ ਮੌਕੇ ਹਰਵਿੰਦਰ ਪਾਲ ਮੋਤੀ, ਨਰਿੰਦਰ ਸਿੰਘ ਮੰਡੇਰ, ਅਨੀਸ ਕੁਮਾਰ, ਮਨਜੀਤ ਸਿੰਘ, ਹਰਵਿੰਦਰ ਸਿੰਘ ਟੋਨੀ, ਰਸ਼ਮੀ, ਗੀਤਾ ਰਾਣੀ ਅਤੇ ਸੰਦੀਪ ਕੌਰ ਸਮੇਤ ਸਮੂਹ ਸਟਾਫ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ