Saturday, May 18, 2024

Punjab

ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਚ ਸਰਕਾਰ ਤੁਰੰਤ ਲਵੇ ਫੈਸਲਾ- ਐਡਵੋਕੇਟ ਧਾਮੀ

ਅਮਰੀਕ ਸਿੰਘ  | May 04, 2023 12:09 AM
ਸੁਪਰੀਮ ਕੋਰਟ ਦੇ ਨਿਰਦੇਸ਼ ਮਗਰੋਂ ਹੁਣ ਭਾਰਤ ਸਰਕਾਰ ਨਿਭਾਵੇ ਆਪਣੀ ਜ਼ੁੰਮੇਵਾਰੀ
ਅੰਮ੍ਰਿਤਸਰ: ਪਿਛਲੇ ਲਗਭਗ 28 ਸਾਲਾਂ ਤੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹੁਣ ਕੇਂਦਰ ਸਰਕਾਰ ਦੀ ਜ਼ੁੰੰਮੇਵਾਰੀ ਹੈ ਕਿ ਉਹ ਭਾਈ ਰਾਜੋਆਣਾ ਦੀ ਸਜ਼ਾ ਤਬਦੀਲ ਕਰਦਿਆਂ ਉਸ ਨੂੰ ਰਿਹਾਅ ਕਰਨ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਭਾਈ ਰਾਜੋਆਣਾ ਦੇ ਕੇਸ ਵਿਚ ਗ੍ਰਹਿ ਮੰਤਰਾਲੇ ਨੂੰ ਫੈਸਲਾ ਲੈਣ ਲਈ ਨਿਰਦੇਸ਼ ਦਿੱਤੇ ਹਨ, ਇਸ ਲਈ ਹੁਣ ਸਰਕਾਰ ਨੇ ਕਾਰਵਾਈ ਕਰਨੀ ਹੈ।
 
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਭਾਈ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ ਪਹਿਲਾਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੋਇਆ ਹੈ, ਜਿਸ ਦੇ ਮੱਦੇਨਜ਼ਰ ਸਰਕਾਰ ਨੂੰ ਤੁਰੰਤ ਫੈਸਲਾ ਲੈਣਾ ਚਾਹੀਦਾ ਹੈ। ਸਰਕਾਰ ਆਪਣੇ 2019 ਦੇ ਇਸ ਨੋਟੀਫਿਕੇਸ਼ਨ ਨੂੰ ਲਾਗੂ ਕਰਕੇ ਇਸ ਦੇ ਨਾਲ ਹੀ ਭਾਈ ਰਾਜੋਆਣਾ ਦੀ ਰਿਹਾਈ ਦਾ ਵੀ ਫੈਸਲਾ ਲਵੇ, ਕਿਉਂਕਿ ਉਹ ਉਮਰ ਕੈਦ ਤੋਂ ਜ਼ਿਆਦਾ ਸਜ਼ਾ ਭੁਗਤ ਚੁੱਕੇ ਹਨ। ਜੇਲ੍ਹ ’ਚ ਨਜ਼ਰਬੰਦੀ ਦੌਰਾਨ ਭਾਈ ਰਾਜੋਆਣਾ ਨੂੰ ਪੈਰੋਲ ਤੋਂ ਵੀ ਵਾਂਝਿਆਂ ਰੱਖਿਆ ਗਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਸਿੱਖ ਆਗੂਆਂ ਨੂੰ ਵੀ ਭਾਈ ਰਾਜੋਆਣਾ ਦੇ ਮਾਮਲੇ ਪ੍ਰਤੀ ਸਰਕਾਰ ’ਤੇ ਦਬਾਅ ਬਣਾਉਣਾ ਚਾਹੀਦਾ ਹੈ। ਇਹ ਭਾਜਪਾ ਵਿਚ ਸ਼ਾਮਲ ਸਿੱਖ ਆਗੂਆਂ ਲਈ ਪਰਖ ਦੀ ਘੜੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਲਈ ਵੀ ਆਪਣੇ ਫ਼ਰਜ਼ ਨਿਭਾਉਣ ਦਾ ਸਮਾਂ ਹੈ। ਕਿਉਂਕਿ ਕੌਮੀ ਘਟਗਿਣਤੀ ਕਮਿਸ਼ਨ ਦੀ ਜ਼ੁੰਮੇਵਾਰੀ ਘਟਗਿਣਤੀ ਕੌਮਾਂ ਦੇ ਹੱਕਾਂ ਤੇ ਹਿੱਤਾਂ ਦੀ ਪਾਲਣਾ ਕਰਵਾਉਣਾ ਹੈ, ਇਸ ਲਈ ਸ. ਲਾਲਪੁਰਾ ਜਵਾਬਦੇਹ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੱਖਾਂ ਦੇ ਮਾਮਲਿਆਂ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ, ਜਿਸ ਕਰਕੇ ਸਿੱਖ ਕੌਮ ਅੰਦਰ ਭਾਰੀ ਰੋਸ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ