Thursday, May 16, 2024

Punjab

ਭਾਕਿਯੂ ਡਕੌਂਦਾ ਨੇ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਜ਼ਬਰ ਵਿਰੁੱਧ ਮਹਿਲਕਲਾਂ ਟੋਲ ਪਲਾਜ਼ਾ ਤਿੰਨ ਘੰਟੇ ਲਈ ਫ੍ਰੀ ਕਰਕੇ ਪ੍ਰਗਟਾਇਆ ਰੋਸ 

ਦਲਜੀਤ ਕੌਰ  | January 28, 2024 09:38 PM
ਮਹਿਲਕਲਾਂ:  ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਜ਼ਬਰ ਵਿਰੁੱਧ ਮਹਿਲਕਲਾਂ ਟੋਲ ਪਲਾਜ਼ਾ 11 ਵਜੇ ਤੋਂ 2 ਵਜੇ ਤੱਕ ਫ੍ਰੀ ਕਰਕੇ ਜ਼ਬਰਦਸਤ ਰੋਸ ਪ੍ਰਗਟ ਕੀਤਾ ਗਿਆ। 
 
ਇਸ ਸਮੇਂ ਸੰਬੋਧਨ ਕਰਦਿਆਂ ਬਲਾਕ ਮਹਿਲਕਲਾਂ ਦੇ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ, ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ ਠੁੱਲੀਵਾਲ, ਬਲਾਕ ਦੇ ਜਨਰਲ ਸਕੱਤਰ ਸਤਨਾਮ ਸਿੰਘ ਮੂੰਮ ਨੇ ਕਿਹਾ ਕਿ ਪਿਛਲੇ ਸਮੇਂ ਇਨਕਲਾਬ ਲਿਆਉਣ ਦੇ ਨਾਹਰੇ ਨਾਲ ਸਤਾ ਉੱਪਰ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੰਗੀ ਚਿੱਟੀ ਗੁੰਡਾਗਰਦੀ ਉੱਪਰ ਉੱਤਰ ਆਈ ਹੈ। ਯੂ ਟਿਊਬਰ ਭਾਨਾ ਸਿੱਧੂ ਨੂੰ ਇੱਕ ਤੋਂ ਬਾਅਦ ਦੂਜੇ ਝੂਠੇ ਪੁਲਿਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਇਸ ਤੋਂ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਵਾਲੇ ਪਰਮਿੰਦਰ ਝੋਟਾ ਮਾਨਸਾ ਨੂੰ ਪੁਲਿਸ ਨੇ ਝੂਠੇ ਕੇਸ ਵਿੱਚ ਫਸਾ ਕੇ ਲੰਬਾ ਸਮਾਂ ਜੇਲ੍ਹ ਵਿੱਚ ਬੰਦ ਰੱਖਿਆ। ਇਸੇ ਹੀ ਤਰਾਂ ਕੁੱਲਰੀਆਂ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਦੀ ਰਾਖੀ ਲਈ ਚੱਲ ਰਹੇ ਸੰਘਰਸ਼ ਦੀ ਅਗਵਾਈ ਕਰਨ ਵਾਲੇ ਭਾਕਿਯੂ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਧਨੇਰ ਸਮੇਤ ਦਰਜਣਾਂ ਆਗੂਆਂ/ਅਬਾਦਕਾਰ ਕਿਸਾਨਾਂ ਖਿਲਾਫ਼ ਝੂਠਾ ਦਰਜ਼ ਕੀਤਾ। ਬਰਨਾਲਾ ਪੁਲਿਸ ਨੇ ਇਨਕਲਾਬੀ ਕੇਂਦਰ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਪਾਲ ਉੱਪਰ ਸਿਆਸੀ ਸ਼ਹਿ ਤੇ ਝੂਠਾ ਪਰਚਾ ਦਰਜ ਕੀਤਾ, ਕਾਲੋਨਾਈਜ਼ਰਾਂ ਦੀਆਂ ਮਨਮਾਨੀਆਂ ਖਿਲਾਫ਼ ਆਵਾਜ਼ ਉਠਾਉਣ ਵਾਲੇ ਭਾਕਿਯੂ ਏਕਤਾ ਡਕੌਂਦਾ ਦੇ ਆਗੂ ਵਾਹਿਗੁਰੂ ਸਿੰਘ ਖਿਲਾਫ਼ ਨਜਾਇਜ਼ ਪਰਚਾ ਦਰਜ਼ ਕੀਤਾ, ਆਰਟੀਆਈ ਕਾਰਕੁਨ ਭਗਵੰਤ ਰਾਏ ਖਿਲਾਫ਼ ਝੂਠਾ ਬਲਾਤਕਾਰ ਦਾ ਮੁਕੱਦਮਾ ਦਰਜ਼ ਕਰਕੇ ਜੇਲ੍ਹ ਦੀਆਂ ਸੀਖਾਂ ਪਿੱਛੇ ਬੰਦ ਕੀਤਾ, ਕਬੱਡੀ ਖਿਡਾਰੀਆਂ ਖਿਲਾਫ਼ ਨਜਾਇਜ਼ ਪਰਚਾ ਹੀ ਦਰਜ ਨਹੀਂ ਕੀਤਾ ਸਗੋਂ ਕਬੱਡੀ ਖਿਡਾਰੀ ਪਰਮਜੀਤ ਸਿੰਘ ਪੰਮਾ ਠੀਕਰੀਵਾਲਾ ਦਾ ਮੁਕਾਬਲਾ ਬਨਾਉਣ ਦਾ ਮੁਕੱਦਮਾ ਦਰਜ਼ ਕਰਕੇ ਸਲਾਖਾਂ ਪਿੱਛੇ ਕੈਦ ਕੀਤਾ ਹੋਇਆ ਹੈ। ਆਗੂਆਂ ਕਿਹਾ ਕਿ ਇੱਕ ਪਾਸੇ ਝੂਠੇ ਮੁਕੱਦਮੇ ਦਰਜ਼ ਕਰਕੇ ਜੇਲ੍ਹਾਂ ਵਿੱਚ ਡੱਕਕੇ ਦਹਿਸ਼ਤ ਪਾਈ ਜਾ ਰਹੀ ਹੈ ਦੂਜੇ ਪਾਸੇ ਕੁੱਲਰੀਆਂ ਸਮੇਤ ਹੋਰਨਾਂ ਥਾਵਾਂ 'ਤੇ ਆਮ ਆਦਮੀ ਪਾਰਟੀ ਦੀ ਸਿਆਸੀ ਸ਼ਹਿ ਤੇ ਕਾਤਲੀ ਹਮਲੇ ਕਰ ਰਹੇ ਹਨ, ਪੁਲਿਸ ਅਜਿਹੀਆਂ ਗੁੰਡਾ ਢਾਣੀਆਂ ਨੂੰ ਸਿਆਸੀ ਸਰਪ੍ਰਸਤੀ ਹੋਣ ਕਰਕੇ ਮੂਕ ਦਰਸ਼ਕ ਬਣੀ ਹੋਈ ਹੈ।
 
ਇਸ ਮੌਕੇ ਆਗੂਆਂ ਜਗਰੂਪ ਸਿੰਘ ਗਹਿਲ, ਮੁਕੰਦ ਸਿੰਘ ਹਰਦਾਸਪੁਰਾ, ਜੱਗਾ ਸਿੰਘ ਮਹਿਲਕਲਾਂ, ਭਿੰਦਰ ਸਿੰਘ ਮੂੰਮ, ਸੱਤਪਾਲ ਸਿੰਘ ਸਹਿਜੜਾ, ਗੁਰਪ੍ਰੀਤ ਸਿੰਘ ਸਹਿਜੜਾ ਆਦਿ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਫੌਰੀ ਤੌਰ 'ਤੇ ਤਿੰਨ ਘੰਟਿਆਂ ਲਈ ਟੋਲ ਪਲਾਜ਼ਾ ਫ੍ਰੀ ਕਰਵਾ ਕੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਅਜਿਹੀਆਂ ਹਰਕਤਾਂ ਤੋਂ ਬਾਜ਼ ਆਵੇ। ਆਉਣ ਵਾਲੇ ਸਮੇਂ ਵਿੱਚ ਗੁੰਡਾ-ਪੁਲਿਸ-ਸਿਆਸੀ ਗੱਠਜੋੜ ਖਿਲਾਫ਼ ਤਿੱਖੇ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ। ਆਗੂਆਂ ਨੇ ਕੁੱਲਰੀਆਂ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਦੀ ਰਾਖੀ ਲਈ ਚੱਲ ਰਹੇ ਪੱਕੇ ਮੋਰਚੇ ਵਿੱਚ ਸ਼ਾਮਲ ਹੋਣ ਲਈ 31 ਜਨਵਰੀ ਨੂੰ ਵੱਡੀ ਗਿਣਤੀ ਵਿੱਚ ਬੁਢਲਾਡਾ ਪਹੁੰਚਣ ਦੀ ਅਪੀਲ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ