Sunday, April 19, 2026

Punjab

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

ਪੰਜਾਬ ਨਿਊਜ਼ ਐਕਸਪ੍ਰੈੱਸ | April 15, 2026 05:35 PM

ਅੰਮ੍ਰਿਤਸਰ, 15 ਅਪ੍ਰੈਲ: ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ’ਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕੀਤੇ ਜਾਣ ਵਾਲੇ ਨੋਟੀਫਿਕੇਸ਼ਨ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਜਾਬੀਆਂ ਨਾਲ ਇਕ ਹੋਰ ਧੱਕਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਸਮੇਂ ਤੋਂ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਸਿੱਖ ਕੌਮ ਦੀਆਂ ਵਾਜਬ ਮੰਗਾਂ ਨੂੰ ਲਗਾਤਾਰ ਅਣਡਿੱਠ ਕੀਤਾ ਜਾ ਰਿਹਾ ਹੈ। ਪੰਜਾਬ ਨਾਲ ਸਬੰਧਤ ਪਾਣੀਆਂ ਦੀ ਵੰਡ ਦਾ ਮਾਮਲਾ, ਚੰਡੀਗੜ੍ਹ ਤੇ ਹੋਰ ਪੰਜਬੀ ਬੋਲਣ ਵਾਲੇ ਇਲਾਕਿਆਂ ਦਾ ਮਸਲਾ, ਖੇਤੀਬਾੜੀ ਅਤੇ ਆਰਥਿਕਤਾ ਨਾਲ ਜੁੜੇ ਮਾਮਲਿਆਂ ਵਿਚ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਦਰਿਆਈ ਪਾਣੀ ਜਿਨ੍ਹਾਂ ’ਤੇ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ, ਨੂੰ ਹੋਰਨਾਂ ਰਾਜਾਂ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਭੇਜੇ ਜਾਣ ਲਈ ਬੇਜ਼ਿੱਦ ਹੈ। ਇਸ ਲਈ ਨਿਯਮਾਂ ਵਿਚ ਤਬਦੀਲੀਆਂ ਕਰਕੇ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ 1974 ’ਚ ਬੀਬੀਐਮਬੀ ਦੇ ਗਠਨ ਤੋਂ ਬਾਅਦ ਇਕ ਸਥਿਰ ਪ੍ਰਣਾਲੀ ਰਹੀ ਹੈ, ਪਰ ਹੁਣ ਕੇਂਦਰ ਆਪਣੀ ਮਰਜ਼ੀ ਅਨੁਸਾਰ ਨਿਯੁਕਤੀਆਂ ਕਰਨ ਲਈ ਅਜਿਹੇ ਹੱਥਕੰਡੇ ਵਰਤ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਆਖਿਆ ਕਿ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਨੂੰ ਖੋਹਣ ਵਾਲਾ ਹੋਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਇਟਲੀ 'ਚ ਗੁਰਦੁਆਰੇ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ ਵਿਧਾਨ ਸਭਾ 'ਚ ਪਾਸ ਹੋਇਆ ਬੇਅਦਬੀ ਬਿੱਲ ਬਣਿਆ ਕਾਨੂੰਨ, ਗਵਰਨਰ ਨੇ ਕੀਤੇ ਦਸਤਖਤ

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

CM ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਪੰਜਾਬ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ, ਪੜ੍ਹੋ ਲਏ ਗਏ ਹੋਰ ਕਿਹੜੇ-ਕਿਹੜੇ ਫੈਸਲੇ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ