Saturday, May 18, 2024

Punjab

ਭਾਜਪਾ ਚੇਤੇ ਰੱਖੇ ਕਿ ਸਾਡਾ ਇਸ ਨਾਲ ਗਠਜੋੜ ਕਰਨ ਦਾ ਕੋਈ ਇਰਾਦਾ ਨਹੀਂ, ਇਸ ਲਈ ਰੋਜ਼ਾਨਾ ਆਧਾਰ ’ਤੇ ਨੰਬਰ ਬਣਾਉਣ ਦੀ ਕੋਸ਼ਿਸ਼ ਨਾ ਕਰੇ: ਅਕਾਲੀ ਦਲ

ਅਮਰੀਕ ਸਿੰਘ  | May 23, 2023 12:55 AM
ਅਕਾਲੀ ਦਲ ਦਾ ਗਠਜੋੜ ਬਸਪਾ ਨਾਲ ਹੈ ਤੇ ਭਾਜਪਾ ਸਮੇਤ ਕਿਸੇ ਹੋਰ ਪਾਰਟੀ ਨਾਲ ਗਠਜੋੜ ਕਰਨ ਦੀ ਕੋਈ ਤਜਵੀਜ਼ ਵਿਚਾਰ ਅਧੀਨ ਨਹੀਂ ਹੈ: ਮਹੇਸ਼ਇੰਦਰ ਸਿੰਘ ਗਰੇਵਾਲ
ਚੰਡੀਗੜ੍ਹ, : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹੈਰਾਨੀ ਪ੍ਰਗਟ ਕੀਤੀ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਵਾਰ ਵਾਰ ਇਹ ਗੱਲ ਕਿਉਂ ਆਖ ਰਹੀ ਹੈ ਕਿ ਉਹ ਆਪਣੇ ਪੁਰਾਣੇ ਭਾਈਵਾਲ ਨਾਲ ਗਠਜੋੜ ਨਹੀਂ ਕਰੇਗੀ ਜਦੋਂ ਕਿ ਅਕਾਲੀ ਦਲ ਨੇ ਗਠਜੋੜ ਲਈ ਅਜਿਹੀ ਕੋਈ ਇੱਛਾ ਪ੍ਰਗਟ ਹੀ ਨਹੀਂ ਕੀਤੀ ਹੈ।
ਇਸ ਮਾਮਲੇ ’ਤੇ ਭਾਜਪਾ ਵੱਲੋਂ ਵਾਰ ਵਾਰ ਬਿਆਨ ਦੇਣ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਦਾ ਪੰਜਾਬ ਵਿਚ ਬਸਪਾ ਨਾਲ ਗਠਜੋੜ ਹੈ। ਉਹਨਾਂ ਕਿਹਾ ਕਿ ਇਹ ਗਠਜੋੜ ਚੰਗਾ ਚਲ ਰਿਹਾ ਹੈ ਤੇ ਭਾਜਪਾ ਸਮੇਤ ਕਿਸੇ ਹੋਰ ਪਾਰਟੀ ਗਠਜੋੜ ਕਰਨ ਦੀ ਕੋਈ ਤਜਵੀਜ਼ ਵਿਚਾਰ ਅਧੀਨ ਨਹੀਂ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਕਦੇ ਵੀ ਭਾਜਪਾ ਨਾਲ ਭਵਿੱਖ ਵਿਚ ਗਠਜੋੜ ਕਰਨ ਦੀ ਗੱਲ ਨਹੀਂ ਕੀਤੀ ਤੇ ਭਾਜਪਾ ਨੂੰ ਰੋਜ਼ਾਨਾ ਆਧਾਰ ’ਤੇ ਇਸ ਬਾਰੇ ਕਿਆਸ ਅਰਾਈਆਂ ਲਗਾਉਣੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।
ਸਰਦਾਰ ਗਰੇਵਾਲ ਨੇ ਭਾਜਪਾ ਨੂੰ ਇਹ ਵੀ ਚੇਤੇ ਕਰਵਾਇਆ ਕਿ ਅਕਾਲੀ ਦਲ ਨੇ  ਉਸ ਨਾਲ ਗਠਜੋੜ ਸਿਧਾਂਤਾਂ ਦੇ ਆਧਾਰ ’ਤੇ ਤੋੜਿਆ ਸੀ ਕਿਉਂਕਿ ਉਸਨੇ ਗਠਜੋੜ ਦੇ ਭਾਈਚਾਰ ਜਾਂ ਕਿਸਾਨਾਂ ਨਾਲ ਕੋਈ ਵੀ ਗੱਲਬਾਤ ਕੀਤੇ ਬਗੈਰ ਸੰਸਦ ਵਿਚ ਖੇਤੀਬਾੜੀ ਬਾਰੇ ਤਿੰਨ ਕਾਲੇ ਕਾਨੂੰਨ ਲਿਆ ਕੇ ਇਸ ਨਾਲ ਧੋਖਾ ਕੀਤਾ ਸੀ। ਉਹਨਾਂ ਕਿਹਾ ਕਿ ਇਯ ਮਗਰੋਂ ਭਾਜਪਾ ਨੇ ਪੰਜਾਬ ਅਤੇ ਸਿੱਖ ਕੌਮ ਦੇ ਖਿਲਾਫ ਇਕ ਤੋਂ ਬਾਅਦ ਇਕ ਫੈਸਲਾ ਲਿਆ ਜਿਸ ਨਾਲ ਪੰਜਾਬੀਆਂ ਵਿਚ ਨਾਖੁਸ਼ੀ ਮਹਿਸੂਸ ਕੀਤੀ ਗਈ।
ਉਹਨਾਂ ਕਿਹਾ ਕਿ ਇਹਨਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਸਥਾਪਿਤ ਕਰਨਾ ਅਤੇ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਦਖਲ ਦੇਣਾ ਵੀ ਸ਼ਾਮਲ ਹੈ। ਉਹਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 2019 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਤੋਂ ਵੀ ਭੱਜ ਗਈ। ਇਸ ਕਾਰਨ ਸਿੱਖ ਕੌਮ ਵਿਚ ਬਹੁਤ ਰੋਸ ਦੀ ਲਹਿਰ ਦੌੜ ਗਈ।
ਸਰਦਾਰ ਗਰੇਵਾਲ ਨੇ ਕਿਹਾ ਕਿ ਇਸ ਤੋਂ ਇਲਾਵਾ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਵਿਚ ਕੌਮਾਂਤਰੀ ਸਰਹੱਦ ਤੋਂ ਬਾਰਡਰ ਸਕਿਓਰਿਟੀ ਫੋਰਸ (ਬੀ ਐਸ ਐਫ) ਦਾ ਅਧਿਕਾਰ ਖੇਤਰ 15 ਤੋਂ ਵਧਾ ਕੇ 50 ਕਿਲੋਮੀਟਰ ਕਰ ਕੇ ਸੰਘੀ ਢਾਂਚੇ ਦਾ ਨੁਕਸਾਨ ਕੀਤਾ ਅਤੇ ਬੀ ਬੀ ਐਮ ਬੀ ਵਿਚ ਪੰਜਾਬ ਦੇ ਮੈਂਬਰਾਂ ਦੀ ਨਿਯੁਕਤੀ ਅਣਡਿੱਠ ਕਰ ਕੇ ਅਤੇ ਪੰਜਾਬੀ ਨੂੰ ਸੀ ਬੀ ਐਸ ਈ ਵਿਚ ਮਾਈਨਰ ਵਿਸ਼ਾ ਬਣਾ ਕੇ ਅਤੇ ਸੂਬੇ ਦੀ ਕਾਨੂੰਨ ਵਿਵਸਥਾ ਵਿਚ ਦਖਲ ਦੇ ਕੇ ਵੀ ਪੰਜਾਬ ਨਾਲ ਵਿਸ਼ਵਾਸਘਾਤ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ