Saturday, May 18, 2024

Punjab

ਭਾਜਪਾ ਭਾਰਤੀ ਸੰਸਦ ਵਿਚ ਕਾਰਵਾਈ ਕਿਉਂ ਨਹੀਂ ਚੱਲਣ ਦੇ ਰਹੀ: ਦਿਲਜੀਤ ਸਿੰਘ ਬੇਦੀ

 ਅਮਰੀਕ ਸਿੰਘ  | March 22, 2023 06:44 AM

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਸਿੱਖ ਚਿੰਤਕ ਸ. ਦਿਲਜੀਤ ਸਿੰਘ ਬੇਦੀ ਨੇ ਕਈ ਦਿਨਾਂ ਤੋਂ ਸੰਸਦ ਦੀ ਕਾਰਵਾਈ ਠੱਪ ਹੋਣ ਤੇ ਟਿਪਣੀ ਕਰਦਿਆ ਕਿਹਾ ਕਿ ਭਾਜਪਾ ਰਾਹੁਲ ਗਾਂਧੀ ਦੇ ਉਸ ਗੁਫਤ ਗੂ ਤੋਂ ਤਰਲੋ ਮੱਛੀ ਹੋ ਰਹੀ ਜੋ ਉਸ ਨੇ ਕੈਂਬਰਿਜ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਭਾਰਤ ਵਿਚ ਜਮਹੂਰੀਅਤ ਨੂੰ ਖ਼ੋਰਾ ਲੱਗ ਰਿਹਾ ਹੈ ਅਤੇ ਇਸ ਦਾ ਅਸਰ ਹੋਰ ਦੇਸ਼ਾਂ ਵਿਚਲੀ ਜਮਹੂਰੀ ਪ੍ਰਕਿਰਿਆ `ਤੇ ਵੀ ਪਵੇਗਾ”।

ਭਾਰਤੀ ਜਨਤਾ ਪਾਰਟੀ ਨੇ ਇਨ੍ਹਾਂ ਟਿੱਪਣੀਆਂ ਦੇ ਆਧਾਰ `ਤੇ ਇਹ ਬਿਰਤਾਂਤ ਘੜਿਆ ਹੈ ਕਿ ਰਾਹੁਲ ਗਾਂਧੀ ਨੇ ਵਿਦੇਸ਼ੀ ਧਰਤੀ ਤੇ ਭਾਰਤ ਦਾ ਅਪਮਾਨ ਕੀਤਾ ਹੈ ਅਤੇ ਉਸ ਨੂੰ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਮੰਗ ਨੂੰ ਲੈ ਕੇ ਸੱਤਾਧਾਰੀ ਧਿਰ ਸੰਸਦ ਦੀ ਕਾਰਵਾਈ ਚੱਲਣ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿੰਨੇ ਅਫਸੋਸ ਦੀ ਗੱਲ ਹੈ, ਇਹ ਉਹ ਪਾਰਟੀ ਕਰ ਰਹੀ ਹੈ। ਜਿਸ ਦੇ ਲੋਕ ਸਭਾ ਵਿਚ 303 ਮੈਂਬਰ ਹਨ।

ਸ. ਬੇਦੀ ਨੇ ਕਿਹਾ ਸੰਵਿਧਾਨਕ ਮਰਿਆਦਾ ਅਨੁਸਾਰ ਸੱਤਾਧਾਰੀ ਪਾਰਟੀ ਦਾ ਫ਼ਰਜ਼ ਹੈ ਕਿ ਲੋਕ ਸਭਾ ਤੇ ਰਾਜ ਸਭਾ ਵਿਚ ਕਾਰਵਾਈ ਸੰਵਿਧਾਨਕ ਤੇ ਸੰਵਾਦਮਈ ਤੌਰ-ਤਰੀਕੇ ਨਾਲ ਚਲਾਵੇ। ਉਨ੍ਹਾਂ ਕਿਹਾ ਕਾਂਗਰਸ ਦੇ ਆਗੂ ਇਹ ਦੋਸ਼ ਲਗਾ ਰਹੇ ਹਨ ਕਿ ਕਾਰਵਾਈ ਇਸ ਲਈ ਨਹੀਂ ਚੱਲਣ ਦਿੱਤੀ ਜਾ ਰਹੀ ਕਿਉਂਕਿ ਸੱਤਾਧਾਰੀ ਧਿਰ ਲੋਕਾਂ ਦਾ ਧਿਆਨ ਅਡਾਨੀ ਦੇ ਮੁੱਦੇ ਤੋਂ ਹਟਾਉਣਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿਸੇ ਵੀ ਪਾਰਟੀ ਦੁਆਰਾ ਸੰਸਦ ਨੂੰ ਸੰਵਾਦ ਹੀਣ ਬਣਾਉਣਾ ਅਸੰਵਿਧਾਨਕ ਹੈ, ਕਿਉਂ ਕਿ ਇਹ ਲੋਕਾਂ ਦੁਆਰਾ ਆਪਣੇ ਚੁਣੇ ਹੋਏ ਨੁਮਾਇੰਦਿਆਂ ਵਿਚ ਪ੍ਰਗਟਾਏ ਗਏ ਵਿਸ਼ਵਾਸ ਦੀ ਅਵੱਗਿਆ ਹੈ। ਸੰਵਾਦ ਸੰਸਦ ਵਿਚ ਵੀ ਅਤੇ ਸੰਸਦ ਤੋਂ ਬਾਹਰ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਗੋਸ਼ਟਿ ਤੇ ਵਿਚਾਰ- ਵਟਾਂਦਰਾ ਜਮਹੂਰੀਅਤ ਦੇ ਜ਼ਾਮਨ ਹਨ। ਵਰਤਮਾਨ ਹਾਲਾਤ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਸੰਸਦ ਵਿਚ ਸੰਵਾਦ ਕਰਵਾਉਣ ਤੋਂ ਹਾਕਮ ਧਿਰ ਭੱਜ ਰਹੀ ਹੈ ਅਤੇ ਬਹਾਨਾ ਬਣਾ ਕੇ ਵਕਤ ਜਾਇਆ ਕਰ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ