Thursday, June 04, 2026

Punjab

ਭਾਰਤਮਾਲਾ ਸੰਘਰਸ਼ ਮੋਰਚੇ ਦੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਨਾਲ ਹੋਈ ਅਹਿਮ ਮੀਟਿੰਗ, ਡੀ.ਸੀ. ਵੱਲੋਂ ਹੱਲ ਦਾ ਭਰੋਸਾ

ਪੰਜਾਬ ਨਿਊਜ਼ ਐਕਸਪ੍ਰੈੱਸ | June 04, 2026 07:50 PM

ਮਕੌਰ ਸਾਹਿਬ: ਭਾਰਤਮਾਲਾ ਹਾਈਵੇ ਸੰਘਰਸ਼ ਮੋਰਚੇ ਵੱਲੋਂ ਕਿਸਾਨਾਂ ਦੀਆਂ ਮੰਗਾਂ ਅਤੇ ਹਾਈਵੇਅ ਨਿਰਮਾਣ ਕਾਰਨ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਚਲਾਇਆ ਜਾ ਰਿਹਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸਬੰਧ ਵਿੱਚ ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਅਦਿਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਐਸ.ਡੀ.ਐਮ. ਚਮਕੌਰ ਸਾਹਿਬ ਦੇ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਮੋਰਚੇ ਦੇ ਆਗੂਆਂ, ਕਿਸਾਨ ਜਥੇਬੰਦੀਆਂ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਮੀਟਿੰਗ ਦੌਰਾਨ ਭਾਰਤਮਾਲਾ ਸੰਘਰਸ਼ ਮੋਰਚੇ ਦੇ ਆਗੂ ਜਸਪ੍ਰੀਤ ਸਿੰਘ ਗਧਰਾਮ ਅਤੇ ਦਰਸ਼ਨ ਸਿੰਘ ਸੰਧੂ ਯੂਐਸਏ ਵੱਲੋਂ ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਨੂੰ ਆ ਰਹੀਆਂ ਮੁੱਖ ਸਮੱਸਿਆਵਾਂ ਅਤੇ ਮੰਗਾਂ ਨੂੰ ਡਿਪਟੀ ਕਮਿਸ਼ਨਰ ਸਾਹਮਣੇ ਪ੍ਰਮੁੱਖਤਾ ਨਾਲ ਉਭਾਰਿਆ ਗਿਆ। ਇਹਨਾਂ ਮੰਗਾਂ 'ਤੇ ਗੰਭੀਰਤਾ ਨਾਲ ਚਰਚਾ ਕਰਦਿਆਂ, ਡਿਪਟੀ ਕਮਿਸ਼ਨਰ ਸ਼੍ਰੀ ਅਦਿਤਿਆ ਡੇਚਲਵਾਲ ਨੇ ਨੈਸ਼ਨਲ ਹਾਈਵੇ ਅਥਾਰਟੀ (NHAI) ਅਤੇ ਸੀਗਲ ਕੰਪਨੀ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸਰਵਿਸ ਰੋਡ ਅਤੇ ਅੰਡਰਪਾਸ (ਲੰਘਿਆਂ) ਦੇ ਕੰਮਾਂ ਨੂੰ ਨਿਰਧਾਰਿਤ ਮਿਆਰਾਂ ਅਨੁਸਾਰ ਅਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਦੋ-ਫਾੜ ਹੋਈ ਜ਼ਮੀਨ ਤੱਕ ਪਹੁੰਚਣ ਵਿੱਚ ਕੋਈ ਦਿੱਕਤ ਨਾ ਆਵੇ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਰਚੇ ਦੇ ਆਗੂ ਜਸਪ੍ਰੀਤ ਸਿੰਘ ਗਧਰਾਮ ਨੇ ਦੱਸਿਆ ਕਿ ਇਹ ਧਰਨਾ 13 ਮਈ ਤੋਂ ਲਗਾਤਾਰ ਦਿਨ-ਰਾਤ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪਹਿਲਾਂ 30 ਤਾਰੀਖ਼ ਦਾ ਸਮਾਂ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਡੀ.ਸੀ. ਸਾਹਿਬ ਨੇ ਮੌਕਾ ਦੇਖ ਕੇ ਲਿਖਤੀ ਰੂਪ ਵਿੱਚ ਭਰੋਸਾ ਦਿੱਤਾ ਹੈ ਕਿ ਨੈਸ਼ਨਲ ਹਾਈਵੇ ਦੇ ਮੌਜੂਦਾ ਡਿਜ਼ਾਈਨ ਨੂੰ ਹਟਾ ਕੇ ਸਾਈਡ ਰੋਡ (ਸਰਵਿਸ ਰੋਡ) ਨੂੰ ਪੂਰਨ ਤੌਰ 'ਤੇ ਲਗਾਇਆ ਜਾਵੇਗਾ, ਤਾਂ ਜੋ ਜ਼ਿਮੀਂਦਾਰਾਂ ਦੀ ਟੁੱਟੀ ਹੋਈ ਕਨੈਕਟੀਵਿਟੀ ਬਹਾਲ ਹੋ ਸਕੇ। ਗਧਰਾਮ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਰੋਪੜ ਜ਼ਿਲ੍ਹੇ ਦੇ ਸਾਰੇ ਨਿਸ਼ਾਨਦੇਹੀ ਕੀਤੇ ਗਏ ਕੰਮ ਅਤੇ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਇਹ ਸੰਘਰਸ਼ ਸਮਾਪਤ ਨਹੀਂ ਹੋਵੇਗਾ ਅਤੇ ਲਗਾਤਾਰ ਜਾਰੀ ਰਹੇਗਾ।

ਇਸ ਮੌਕੇ ਪ੍ਰਸ਼ਾਸਨ ਵੱਲੋਂ ਐਸ.ਡੀ.ਐਮ. ਸ੍ਰੀ ਪ੍ਰਦੀਪ ਸਿੰਘ ਬੈਂਸ, ਡੀ.ਐਸ.ਪੀ. ਮਨਜੀਤ ਸਿੰਘ ਔਲਖ ਸਮੇਤ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ। ਇਸ ਤੋ ਇਲਾਵਾ ਦਰਸ਼ਨ ਸਿੰਘ ਸੰਧੂ (ਯੂ.ਐੱਸ.ਏ.), ਗੁਰਮੁੱਖ ਸਿੰਘ ਬੋਪਰਾਏ, ਸੁਖਵਿੰਦਰ ਸਿੰਘ ਗੱਗੋ, ਸਾਬਕਾ ਸਰਪੰਚ ਬਲਜੀਤ ਸਿੰਘ ਗਿੱਲ, ਮਨਿੰਦਰ ਸਿੰਘ ਗੱਗੋਂ, ਹਰਜਿੰਦਰ ਸਿੰਘ ਦੁੱਗਰੀ, ਗੁਰਜੀਤ ਸਿੰਘ ਤਾਲਾਪੁਰ, ਗੁਰਪ੍ਰੀਤ ਸਿੰਘ ਦੁੱਗਰੀ, ਬਲਵਿੰਦਰ ਸਿੰਘ ਝੱਲੀਆਂ ਕਲਾਂ, ਸਾਬਕਾ ਸਰਪੰਚ ਦਿਲਬਾਗ ਸਿੰਘ, ਰਾਜਿੰਦਰ ਸਿੰਘ, ਜਥੇਦਾਰ ਰੁਲਦਾ ਸਿੰਘ, ਗੱਜਣ ਸਿੰਘ ਸਮੇਤ ਮੋਰਚੇ ਦੀ ਕਮੇਟੀ ਦੇ ਮੈਂਬਰ, ਵੱਖ-ਵੱਖ ਪਿੰਡਾਂ ਦੇ ਸਰਪੰਚ, ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਇਲਾਕੇ ਦੀ ਸੰਗਤ ਵੱਡੀ ਗਿਣਤੀ ਵਿੱਚ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਵੱਲੋਂ ਪੰਜਾਬ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੀ ਪ੍ਰਗਤੀ ਦੀ ਸਮੀਖਿਆ

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਨੂੰ ਮੁੜ ਕੀਤਾ ਤਲਬ

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ