Sunday, March 29, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Punjab

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪੰਜਾਬ ਦੇ 14 ਜ਼ਿਲਿਆ ਦੇ ਪਿੰਡਾਂ 'ਚ ਪੰਜਾਬ ਸਰਕਾਰ ਦੇ ਪੁਤਲੇ ਫੂਕ ਪ੍ਰਦਰਸ਼ਨ

ਦਲਜੀਤ ਕੌਰ  | March 20, 2025 07:45 PM

ਮੀਟਿੰਗ ਲਈ ਬੁਲਾ ਕੇ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨਾ ਵਿਸ਼ਵਾਸਘਾਤ: ਮਨਜੀਤ ਧਨੇਰ
ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨ ਆਗੂਆਂ ਨੂੰ ਮੀਟਿੰਗ ਲਈ ਬੁਲਾ ਕੇ ਗਿਰਫਤਾਰ ਕਰਨ ਅਤੇ ਸ਼ੰਭੂ ਖਨੌਰੀ ਬਾਰਡਰਾਂ ਤੇ ਕਿਸਾਨਾਂ ਦੇ ਧਰਨੇ ਧੱਕੇ ਨਾਲ ਉਠਾਉਣ ਦੇ ਖਿਲਾਫ ਅੱਜ ਪੰਜਾਬ ਦੇ 14 ਜ਼ਿਲਿਆਂ ਦੇ ਦਰਜਨਾਂ ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਅਤੇ ਨਾਹਰੇਬਾਜੀ ਕੀਤੀ।

ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਸਾਰੇ ਸੰਸਾਰ ਵਿੱਚ ਇਹ ਸਰਬ ਪ੍ਰਵਾਨਤ ਨਿਯਮ ਹੈ ਕਿ ਕਿਸੇ ਨੂੰ ਵੀ ਮੀਟਿੰਗ ਜਾਂ ਗੱਲਬਾਤ ਲਈ ਬੁਲਾ ਕੇ ਗਿਰਫਤਾਰ ਨਹੀਂ ਕੀਤਾ ਜਾਂਦਾ। ਪੰਜਾਬ ਸਰਕਾਰ ਨੇ ਮੀਟਿੰਗ ਕਰਨ ਲਈ ਆਏ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਇਖਲਾਕ ਤੋਂ ਗਿਰੀ ਹੋਈ ਹਰਕਤ ਕੀਤੀ ਹੈ। ਇਹ ਕਾਰਵਾਈ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ਤੇ ਕੀਤੀ ਗਈ ਅਤਿ ਨਿੰਦਣਯੋਗ ਕਾਰਵਾਈ ਹੈ।

ਜਥੇਬੰਦੀ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਕੇਂਦਰ ਸਰਕਾਰ 13 ਮਹੀਨੇ ਤੋਂ ਜਿਹੜੇ ਕਿਸਾਨਾਂ ਨਾਲ ਸੱਤ ਮੀਟਿੰਗਾਂ ਕਰ ਚੁੱਕੀ ਹੈ, ਉਹਨਾਂ ਨਾਲ ਕਿਸੇ ਸਹਿਮਤੀ ਤੇ ਪਹੁੰਚੇ ਬਿਨਾਂ ਕਿਸਾਨਾਂ ਨੂੰ ਗਿਰਫਤਾਰ ਕਰਕੇ ਧੱਕੇ ਨਾਲ ਉਹਨਾਂ ਦੇ ਧਰਨੇ ਉਠਾਉਣੇ ਕਿਸਾਨਾਂ ਦੇ ਸੰਘਰਸ਼ ਕਰਨ ਦੇ ਅਧਿਕਾਰ ਦੀ ਉਲੰਘਣਾ ਹੈ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਪਹਿਲਾਂ ਹੀ ਕਹਿੰਦੀ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਹੀ ਟੀਮ ਹੈ ਅਤੇ ਉਹਨਾਂ ਵਾਲੀਆਂ ਹੀ ਨੀਤੀਆਂ ਲਾਗੂ ਕਰ ਰਹੀ ਹੈ। ਪੰਜ ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਜਾਣ ਵਾਲੇ ਕਿਸਾਨਾਂ ਤੇ ਜ਼ੁਲਮ ਅਤੇ ਹੁਣ ਇਹਨਾਂ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਅਤੇ ਧੱਕੇ ਨਾਲ ਮੋਰਚੇ ਉਠਾਉਣ ਦੀ ਕਾਰਵਾਈ ਨੇ ਇਸ ਗੱਲ ਤੇ ਮੋਹਰ ਲਗਾ ਦਿੱਤੀ ਹੈ। ਆਗੂਆਂ ਨੇ ਕਿਹਾ ਕਿ ਬਹੁ-ਕੌਮੀ ਸਾਮਰਾਜੀ ਕੰਪਨੀਆਂ ਦੇ ਮੁਨਾਫਿਆਂ ਦੀ ਹਾਬੜੀ ਭੁੱਖ ਨੂੰ ਸ਼ਾਂਤ ਕਰਨ ਲਈ ਦੁਨੀਆਂ ਭਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਲੁੱਟ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਕੜੀ ਵਿੱਚ ਸਾਮਰਾਜੀ ਕੰਪਨੀਆਂ ਅੱਗੇ ਝੁਕਦਿਆਂ ਭਾਰਤ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਤੇ ਜਬਰ ਕਰਨ ਲਈ ਉਤਾਰੂ ਹੈ। ਕੇਂਦਰ ਸਰਕਾਰ ਮੁਕਤ ਵਪਾਰ ਸਮਝੌਤਿਆਂ ਰਾਹੀਂ ਭਾਰਤ ਦੇ ਖੇਤੀ ਖੇਤਰ ਨੂੰ ਸਾਮਰਾਜੀ ਕੰਪਨੀਆਂ ਦੇ ਹਵਾਲੇ ਕਰਨਾ ਚਾਹ ਰਹੀ ਹੈ ਅਤੇ ਆਮ ਆਦਮੀ ਪਾਰਟੀ ਵੀ ਆਪਣੇ ਮਾਲਕਾਂ ਦੀ ਸੇਵਾ ਵਿੱਚ ਪੂਰੀ ਤਰਾਂ ਹਾਜ਼ਰ ਹੈ ਪਰ ਦੇਸ਼ ਦੇ ਲੋਕ ਇਸਦੀ ਬਿਲਕੁਲ ਵੀ ਇਜਾਜ਼ਤ ਨਹੀਂ ਦੇਣਗੇ। ਇਸੇ ਕਰਕੇ ਅੱਜ ਸਾਡੀ ਜਥੇਬੰਦੀ ਨੇ ਪੰਜਾਬ ਦੇ 14 ਜਿਲਿਆਂ ਵਿੱਚ ਦਰਜਨਾਂ ਥਾਵਾਂ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਇਸ ਧੱਕੇਸ਼ਾਹੀ ਦਾ ਵਿਰੋਧ ਕੀਤਾ ਹੈ।

ਆਗੂਆਂ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਕਿਸਾਨ ਜਥੇਬੰਦੀਆਂ ਇਸ ਦੇ ਖਿਲਾਫ ਤਕੜੀ ਲੜਾਈ ਦੇਣਗੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ

ਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ

ਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆ

ਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

ਗੋਲਡੀ ਬਰਾੜ ਨੇ ਫਿਰੌਤੀ ਮਾਮਲੇ ਵਿੱਚ ਮਾਪਿਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਦਿੱਤੀ ਧਮਕੀ

ਪੰਜਾਬ ਭਾਜਪਾ ਨੇ ਹਰਸਿਮਰਤ ਦੇ 'ਵੀਰ ਬਾਲ ਦਿਵਸ' 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ