Friday, May 17, 2024

Punjab

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

PUNJAB NEWS EXPRESS | March 08, 2024 05:14 AM
 
- ਚੋਣ ਖਰਚੇ ਨਾ ਦੇਣ ਕਰਕੇ ਵੱਖ-ਵੱਖ ਹੁਕਮਾਂ ਰਾਹੀਂ ਮਲੇਰਕੋਟਲਾ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 2-2 ਅਤੇ ਮਾਨਸਾ ਜ਼ਿਲ੍ਹੇ ਦੇ 3 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ
ਚੰਡੀਗੜ੍ਹ, : ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 10ਏ ਅਨੁਸਾਰ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ। 
 
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ 7 ਉਮੀਦਵਾਰਾਂ ਵਿੱਚ ਮਲੇਰਕੋਟਲਾ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 2-2 ਉਮੀਦਵਾਰ ਅਤੇ ਮਾਨਸਾ ਜ਼ਿਲ੍ਹੇ ਦੇ 3 ਉਮੀਦਵਾਰ ਸ਼ਾਮਿਲ ਹਨ। 15 ਫਰਵਰੀ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਮਾਨਸਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਜੀਵਨ ਦਾਸ ਬਾਵਾ, ਤਰੁਣਵੀਰ ਸਿੰਘ ਆਹਲੂਵਾਲੀਆ ਅਤੇ ਵੈਦ ਬਲਵੰਤ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। 
 
ਇਸੇ ਤਰ੍ਹਾਂ 24 ਜਨਵਰੀ 2024 ਨੂੰ ਹੋਏ ਹੁਕਮਾਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੀ ਜਲਾਲਾਬਾਦ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਬਲਜੀਤ ਸਿੰਘ ਅਤੇ ਬੱਲੂਆਣਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰਿਥੀ ਰਾਮ ਮੇਘ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ। 
 
ਸਿਬਿਨ ਸੀ ਨੇ ਅੱਗੇ ਦੱਸਿਆ ਕਿ 29 ਜਨਵਰੀ 2024 ਦੇ ਹੁਕਮਾਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦੀ ਮਲੇਰਕੋਟਲਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਧਰਮਿੰਦਰ ਸਿੰਘ ਅਤੇ ਅਮਰਗੜ੍ਹ ਸੀਟ ਤੋਂ ਉਮੀਦਵਾਰ ਸਤਵੀਰ ਸਿੰਘ ਸ਼ੀਰਾ ਬਨਭੌਰਾ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ। 

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ