Tuesday, September 15, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Punjab

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਪੰਜਾਬ ਨਿਊਜ਼ ਐਕਸਪ੍ਰੈੱਸ | September 15, 2026 03:55 PM

ਅੰਮ੍ਰਿਤਸਰ, 15 ਸਤੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਲਵਿੰਦਰ ਸਿੰਘ ਅਤੇ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।

ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭੱਟ ਸਾਹਿਬਾਨ ਵੱਲੋਂ ਉਚਾਰੀ ਪਾਵਨ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਕਰਕੇ ਉਨ੍ਹਾਂ ਨੂੰ ਵੱਡਾ ਮਾਣ ਅਤੇ ਸਤਿਕਾਰ ਦਿੱਤਾ। ਉਨ੍ਹਾਂ ਕਿਹਾ ਕਿ ਭੱਟ ਸਾਹਿਬਾਨ ਵੱਲੋਂ ਉਚਾਰੇ ਗਏ ਪਾਵਨ ਸਵੱਈਏ ਗੁਰੂ ਪ੍ਰਤੀ ਅਟੁੱਟ ਸ਼ਰਧਾ, ਪ੍ਰੇਮ, ਵਿਸ਼ਵਾਸ ਅਤੇ ਸਮਰਪਣ ਦੀ ਭਾਵਨਾ ਨੂੰ ਦ੍ਰਿੜ੍ਹ ਕਰਵਾਉਂਦੇ ਹਨ। ਇਹ ਬਾਣੀ ਮਨੁੱਖ ਨੂੰ ਆਪਣੇ ਜੀਵਨ ਵਿੱਚ ਗੁਰੂ ਦੇ ਉਪਦੇਸ਼ਾਂ ਨੂੰ ਧਾਰਨ ਕਰਦਿਆਂ ਸੱਚ, ਸੇਵਾ, ਨਿਮਰਤਾ ਅਤੇ ਗੁਰਮਤਿ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ।

ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਵਿਰਾਸਤ, ਗੁਰਬਾਣੀ ਅਤੇ ਗੁਰਸਿੱਖੀ ਜੀਵਨ-ਜਾਚ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਬਾਣੀ ਪੜ੍ਹਨ, ਸੁਣਨ ਅਤੇ ਵਿਚਾਰਨ ਦੇ ਨਾਲ-ਨਾਲ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਉਹ ਗੁਰੂ ਸਾਹਿਬਾਨ ਵੱਲੋਂ ਦਰਸਾਏ ਉੱਚੇ-ਸੁੱਚੇ ਜੀਵਨ ਮਾਰਗ ਦੇ ਧਾਰਨੀ ਬਣ ਸਕਣ।

ਸਮਾਗਮ ਮੌਕੇ ਕਥਾਵਾਚਕ ਭਾਈ ਵਿਸ਼ਾਲ ਸਿੰਘ, ਭਾਈ ਨਿਸ਼ਾਨ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਹਰਪ੍ਰੀਤ ਸਿੰਘ, ਢਾਡੀ ਭਾਈ ਗੁਰਸੇਵਕ ਸਿੰਘ, ਭਾਈ ਗੁਰਭੇਜ ਸਿੰਘ ਚਵਿੰਡਾ ਦੇ ਜਥਿਆਂ ਵੱਲੋਂ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ ਗਿਆ। ਇਸੇ ਦੌਰਾਨ ਯੂਕੇ ਭਾਟ ਕਾਊਂਸਲ ਦੇ ਪ੍ਰਧਾਨ ਸ. ਅਮਰੀਕ ਸਿੰਘ ਰਠੌਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਕੀਤੇ ਜਾਂਦੇ ਸਮਾਗਮ ਲਈ ਧੰਨਵਾਦ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ

ਕੈਬਨਿਟ ਮੰਤਰੀ ਸੌਂਦ ਅਤੇ ਡਾ. ਬਲਜੀਤ ਕੌਰ ਨੇ ‘ਮਲੋਟ ਕਰਾਫਟ ਕੋਰੀਡੋਰ’ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*

CM ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ 'ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ' ਦੇ ਨਾਂ ਨਾਲ ਜਾਣੀ ਜਾਵੇਗੀ

“ਇਹ ਸਾਰੇ ਮੇਰੇ ਭਰਾ ਹਨ, ਬੈਰੀਕੇਡ ਨਹੀਂ ਲੱਗਣੇ, ਪਾਣੀ ਦੀਆਂ ਬੁਛਾੜਾਂ ਨਹੀਂ ਮਾਰਨੀਆਂ; ਮੈਂ ਖੁਦ ਬੈਠ ਕੇ ਮਸਲਾ ਹੱਲ ਕਰਾਂਗਾ” - ਅਮਨ ਅਰੋੜਾ

ਗੈਂਗਸਟਰਾਂ 'ਤੇ ਵਾਰ ਦਾ 236ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਥਾਈਂ ਛਾਪੇਮਾਰੀ; 335 ਕਾਬੂ

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ

ਅਕਾਲੀ ਦਲ ਲੰਬੇ-ਲੰਬੇ ਬਿਜਲੀ ਕੱਟਾਂ ਦੇ ਖਿਲਾਫ 16 ਸਤੰਬਰ ਨੂੰ ਹਲਕਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰੇਗਾ

ਅਕਾਲੀ ਦਲ ਵੱਲੋਂ 9 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ

ਬਠਿੰਡਾ 'ਚ ਪੰਜਾਬ ਦੀ ਸਭ ਤੋਂ ਵੱਡੀ 'ਯੂਥ ਰਨ': 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ