Wednesday, September 23, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Punjab

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਪੰਜਾਬ ਨਿਊਜ਼ ਐਕਸਪ੍ਰੈੱਸ | September 23, 2026 03:02 PM

ਅੰਮ੍ਰਿਤਸਰ 23 ਸਤੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਮੁੱਖ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਗਿਆਨੀ ਵਿਸ਼ਾਲ ਸਿੰਘ ਨੇ ਲਿਆ।

ਇਸ ਮੌਕੇ ਗਿਆਨੀ ਵਿਸ਼ਾਲ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕਰਕੇ ਵੱਡਾ ਸਤਿਕਾਰ ਦਿੱਤਾ ਹੈ। ਉਨ੍ਹਾਂ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੀਤ ਮੈਨੇਜਰ ਦਿਲਬਾਗ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, DA ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਹਰਚੰਦ ਬਰਸਟ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਨਵੇਂ ਕੈਫੇਟੇਰੀਆ “ਕੌਫੀਆ” ਦਾ ਉਦਘਾਟਨ

ਝਿੰਜਰ ਨੇ ਮਨਘੜਤ ਦੋਸ਼ਾਂ ਨੂੰ ਲੈ ਕੇ 'ਆਪ' 'ਤੇ ਕੀਤਾ ਤਿੱਖਾ ਹਮਲਾ, ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

AAP ਵਿਧਾਇਕ ਤੇ ਸਾਬਕਾ ਮੰਤਰੀ ਵਿਚਾਲੇ ਤਕਰਾਰ, ਹਾਜ਼ਰੀ ਰਜਿਸਟਰ ਬਣਿਆ ਵਿਵਾਦ ਦਾ ਕਾਰਨ

ਖ਼ਾਲਸਾ ਮਾਰਚ ’ਚ ਲੱਖਾਂ ਸੰਗਤਾਂ ਦੀ ਸ਼ਮੂਲੀਅਤ ਨੇ ਪੰਥ ਦੀ ਤਾਕਤ ਅਤੇ ਗੁਰੂ ਪ੍ਰਤੀ ਸਮਰਪਣ ਦਾ ਕੀਤਾ ਪ੍ਰਗਟਾਵਾ - ਜਥੇਦਾਰ ਗੜਗੱਜ

ਸਾਬਕਾ ED ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੇ ਸਾਬਕਾ DSP ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ

ਪੰਜਾਬ ਦੇ ਮੁਲਾਜ਼ਮਾਂ ਦੇ DA ਵਿੱਚ 8 ਫੀਸਦੀ ਵਾਧਾ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਖੇਤੀਬਾੜੀ ਵਿਭਾਗ ਪੰਜਾਬ ਦੇ ਪਹਿਲੇ ਪਲਾਂਟ ਹੈਲਥ ਕਲੀਨਿਕ ਦਾ ਖੇਤੀਬਾੜੀ ਮੰਤਰੀ ਵੱਲੋਂ ਉਦਘਾਟਨ

ਗੈਂਗਸਟਰਾਂ ਲੱਭਿਆ ਰੇਕੀ ਕਰਨ ਦਾ ਨਵਾਂ ਢੰਗ !