Saturday, April 11, 2026

Punjab

ਮਥੁਰਾ ਵਿਖੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ

April 11, 2026 04:24 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰ ਪ੍ਰਦੇਸ਼ ’ਚ ਮਥੁਰਾ ਦੇ ਵ੍ਰਿੰਦਾਵਨ ਵਿਖੇ ਕਿਸ਼ਤੀ ਪਲਟਣ ਨਾਲ ਹੋਏ ਭਿਆਨਕ ਹਾਦਸੇ ’ਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੀੜ੍ਹਤ ਪਰਿਵਾਰਾਂ ਲਈ ਬਹੁਤ ਦੁਖਦਾਈ ਹੈ, ਜਿਨ੍ਹਾਂ ਨੇ ਆਪਣਿਆਂ ਨੂੰ ਗਵਾਇਆ ਹੈ। ਉਨ੍ਹਾਂ ਹਾਦਸੇ ਵਿਚ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਚਰਨਾਂ ਵਿਚ ਨਿਵਾਸ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜ੍ਹਤ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਮਥੁਰਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਯੂ.ਪੀ. ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ ਦੀ ਡਿਊਟੀ ਲਗਾਈ ਗਈ ਹੈ, ਜੋ ਲੋੜ ਅਨੁਸਾਰ ਪੀੜਤਾਂ ਦੀ ਸਹਾਇਤਾ ਕਰਨਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ

PPCB ਨੇ ਘਰ ਖਰੀਦਣ ਵਾਲਿਆਂ ਨੂੰ ਦਿੱਤੀ ਰਾਹਤ, ਵਿਕਰੀ ਡੀਡ ਅਤੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਦਿੱਤੀ ਇਜਾਜ਼ਤ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਗ੍ਰਿਫ਼ਤਾਰ; ਹੈਰੋਇਨ, ਪਿਸਤੌਲ, ਡਰੱਗ ਮਨੀ ਬਰਾਮਦ

ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

CM ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

ਮਹਾਰਾਸ਼ਟਰ ਵਿੱਚ ਪੰਜਾਬ ਦੇ ਟਰੱਕ ਨੂੰ ਲੱਗੀ ਅੱਗ, ਡਰਾਈਵਰ ਨੇ ਪੁਲਿਸ 'ਤੇ ਲਾਏ ਗੰਭੀਰ ਦੋਸ਼

ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਵਰਿੰਦਾਵਨ ਕਿਸ਼ਤੀ ਹਾਦਸੇ 'ਚ 10 ਮੌਤਾਂ: ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ