Wednesday, May 20, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਪੰਜਾਬ ਨਿਊਜ਼ ਐਕਸਪ੍ਰੈੱਸ | May 20, 2026 11:06 AM

ਲੁਧਿਆਣਾ, 20 ਮਈ – ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਮਨਪ੍ਰੀਤ ਇਆਲੀ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਮੇਤ ਪੋਸਟ ਪਾਉਂਦਿਆਂ ਕਿਹਾ ਕਿ, "2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਨੈਤਿਕ ਅਧਿਕਾਰ ਗਵਾਉਣ ਵਾਲੀ ਲੀਡਰਸ਼ਿਪ ਦਾ ਪਿੱਛੇ ਨਾ ਹੋਣਾ ਤੇ ਪੰਥਕ ਏਕਤਾ ਟੁੱਟਣ ਦੇ ਕਾਰਨਾਂ ਕਰਕੇ ਮੈਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੇ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ।

ਭਵਿੱਖ ਵਿੱਚ ਕਦੇ ਵੀ ਬੀ.ਜੇ.ਪੀ, ਬਾਦਲ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹਿੱਸਾ ਨਹੀਂ ਬਣਾਂਗਾ। ਪੰਥ, ਪੰਜਾਬ, ਪੰਜਾਬੀਅਤ ਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰ ਨਾਲ ਰਲ ਕੇ ਕੰਮ ਕਰਾਂਗਾ। ਹਾਲਾਂਕਿ, ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਭਾਵੇਂ ਕਿੰਨਾ ਵੀ ਦਬਾਅ ਕਿਉਂ ਨਾ ਹੋਵੇ, ਉਹ ਕਿਸੇ ਵੀ ਦਿੱਲੀ-ਅਧਾਰਤ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਸੋਚ ਵੀ ਨਹੀਂ ਸਕਦੇ - ਭਾਵੇਂ ਉਹ ਭਾਜਪਾ ਹੋਵੇ, ਆਮ ਆਦਮੀ ਪਾਰਟੀ ਹੋਵੇ, ਕਾਂਗਰਸ ਹੋਵੇ ਜਾਂ ਬਾਦਲ ਦਲ ਹੋਵੇ।"

ਦੱਸ ਦਈਏ ਕਿ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਅਯਾਲੀ ਲੰਬੇ ਸਮੇਂ ਤੋਂ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੀ ਰਾਜਨੀਤੀ ਨਾਲ ਜੁੜੇ ਰਹੇ ਹਨ ਅਤੇ ਪਾਰਟੀ ਦੇ ਅੰਦਰ ਇੱਕ ਮਜ਼ਬੂਤ ਚਿਹਰੇ ਵਜੋਂ ਜਾਣੇ ਜਾਂਦੇ ਹਨ। ਹਾਲਾਂਕਿ, ਪਿਛਲੇ ਕੁਝ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਅਤੇ ਅੰਦਰੂਨੀ ਮਸਲਿਆਂ ਨੂੰ ਲੈ ਕੇ ਉਨ੍ਹਾਂ ਦੀ ਨਾਰਾਜ਼ਗੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

BKI ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਜਨਗਣਨਾ 2027: SC ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ 'ਚ ਜਸਵੀਰ ਗੜ੍ਹੀ ਵਲੋਂ ਰਾਸ਼ਟਰੀ SC ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ

ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: CM ਮਾਨ

ਵੱਡੀ ਖ਼ਬਰ: 'ਆਪ' ਵਿਧਾਇਕ ਦੇ ਪਤੀ ਦੇ ਨਾਮਜ਼ਦਗੀ ਪੱਤਰ ਰੱਦ

ਭਿਆਨਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ