Friday, July 03, 2026
ਤਾਜਾ ਖਬਰਾਂ
ਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂ

Punjab

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਪੰਜਾਬ ਨਿਊਜ਼ ਐਕਸਪ੍ਰੈੱਸ | July 03, 2026 05:25 PM

- *ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ*

ਚੰਡੀਗੜ੍ਹ, ਜੁਲਾਈ 3: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
ਇਸ ਉਦੇਸ਼ ਤਹਿਤ ਬਾਗ਼ਬਾਨੀ ਵਿਭਾਗ, ਪੰਜਾਬ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਵਾਸਤੇ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਕਿਸਾਨ ਲਗਭਗ 2 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ ਜਿਸ ’ਤੇ ਬਾਗ਼ਬਾਨੀ ਵਿਭਾਗ ਵੱਲੋਂ 40 ਫੀਸਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਤੱਕ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਦੀ ਖੇਤੀ ਥੋੜ੍ਹੀ ਜ਼ਮੀਨ ਅਤੇ ਪਾਣੀ ਦੀ ਬਹੁਤ ਘੱਟ ਵਰਤੋਂ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਘੱਟ ਲਾਗਤ ਵਾਲੀ ਇਸ ਕਾਸ਼ਤਕਾਰੀ ਤੋਂ ਵਧੀਆ ਮੁਨਾਫ਼ਾ ਕਮਾਇਆ ਜਾ ਸਕਦਾ ਹੈ।

ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ ਲਗਭਗ 1800 ਵਰਗ ਫੁੱਟ ਖੇਤਰ ਵਿੱਚ ਸਥਾਪਿਤ ਕੀਤਾ ਜਾ ਸਕਦਾ ਹੈ, ਇਸ ਲਈ ਛੋਟੇ ਕਿਸਾਨ ਵੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਸਬਸਿਡੀ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਦੇ ਇੱਛੁਕ ਕਿਸਾਨ ਆਪਣੇ ਨਜ਼ਦੀਕੀ ਜ਼ਿਲ੍ਹਾ ਬਾਗ਼ਬਾਨੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਸਬੰਧੀ ਤਕਨੀਕੀ ਸਲਾਹ, ਸਿਖਲਾਈ ਅਤੇ ਹਰ ਸੰਭਵ ਜਾਣਕਾਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲੋਕ ਮਿਲਣੀ ਦੌਰਾਨ ਤਿੰਨ ਪਿੰਡਾਂ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਕੋਰਸ ਵਿੱਚ ਦਾਖਲੇ ਦੀ ਮਿਤੀ ਵਿੱਚ ਵਾਧਾ

ਟ੍ਰੈਫਿਕ ਪੁਲਿਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜਾਤੜੀ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਸਨੇਟਾ ਵਿਖੇ ਰੂਰਲ ਹੈਲਥ ਟ੍ਰੇਨਿੰਗ ਸੈਂਟਰ ਦਾ ਕੀਤਾ ਉਦਘਾਟਨ

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਾਲਾਨਾ ਬਰਸੀ ਮੌਕੇ ਬੜੂ ਸਾਹਿਬ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਰਧਾ ਅਤੇ ਰੂਹਾਨੀ ਜਜ਼ਬੇ ਨਾਲ ਸੰਪੰਨ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

ਸਾਬਕਾ CM ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ

ਸੰਸਦ ਮੈਂਬਰ ਸੰਦੀਪ ਪਾਠਕ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੇ ਫਿਰ ਸਮਾਂ ਮੰਗਿਆ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ: ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ