Friday, June 19, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਪੰਜਾਬ ਨਿਊਜ਼ ਐਕਸਪ੍ਰੈੱਸ | June 19, 2026 03:13 PM

- ਸ਼੍ਰੋਮਣੀ ਕਮੇਟੀ ਦਫ਼ਤਰ ਤੋਂ 21 ਜੂਨ ਨੂੰ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ, 19 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਮੂਲੀਅਤ ਕਰਨ ਦੇ ਨਾਲ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 290 ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਦਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 12 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਉਪਰੰਤ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਮਗਰੋਂ 30 ਜੂਨ ਨੂੰ ਵਾਪਸ ਭਾਰਤ ਪਰਤੇਗਾ।

ਉਨ੍ਹਾਂ ਕਿਹਾ ਕਿ ਸ਼ਰਧਾਲੂ ਵੀਜ਼ਾ ਲੱਗੇ ਪਾਸਪੋਰਟ 20 ਤੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ਾ ਨਹੀਂ ਲੱਗੇ ਉਨ੍ਹਾਂ ਦੇ ਸੀਰੀਅਲ ਨੰ: 33, 66, 67, 68, 76, 131, 143, 144, 145, 151, 291 ਤੇ 292 ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ GST ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ

ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ - SGPC ਪ੍ਰਧਾਨ

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ

ਪੰਜਾਬ ‘ਚ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਵੱਡੀ ਖ਼ਬਰ: ਮਲੇਸ਼ੀਆ ਤੋਂ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨ ਡਿਪੋਰਟ

ਪੰਜਾਬ ਸਰਕਾਰ ਵੱਲੋਂ ਵੱਡੇ ਫੈਸਲਿਆਂ ਦੀ ਉਮੀਦ, CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ

ਹੁਸ਼ਿਆਰਪੁਰ ਵਿੱਚ ਪ੍ਰਵਾਸੀ ਮਜ਼ਦੂਰ ਨੇ ਪਤਨੀ ਦਾ ਕੀਤਾ ਕਤਲ

ਬਠਿੰਡਾ ਦੀ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM ਮਾਨ

ਨਕਲੀ ਵੀਡੀਓ ਦੀ ਸੱਚਾਈ ਸਾਹਮਣੇ ਆਈ, ਵੀਡੀਓ 'ਚ 1191 ਫਰੇਮ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: CM ਮਾਨ