Tuesday, June 23, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ 1956 ਐਕਟ ਨੂੰ ਰੱਦ ਦਾ ਫੈਸਲਾ, SGPC ਪ੍ਰਧਾਨ ਨੇ ਚਿੰਤਾ ਪ੍ਰਗਟਾਈ

ਪੰਜਾਬ ਨਿਊਜ਼ ਐਕਸਪ੍ਰੈੱਸ | June 23, 2026 04:55 PM

- ਸਰਕਾਰਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕਰ ਰਹੀਆਂ ਹਨ ਕੋਝੇ ਯਤਨ- ਐਡਵੋਕੇਟ ਧਾਮੀ
- ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ 1956 ਐਕਟ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਨਾਉਣ ਸਬੰਧੀ ਫੈਸਲੇ ’ਤੇ ਪ੍ਰਗਟਾਈ ਚਿੰਤਾ

ਅੰਮ੍ਰਿਤਸਰ, 23 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਏ ਜਾਣ ਸਬੰਧੀ ਫੈਸਲੇ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਪੰਜ ਤਖ਼ਤਾਂ ਵਿੱਚੋਂ ਇਕ ਮਹਾਨ ਪਾਵਨ ਅਸਥਾਨ ਹੈ, ਜਿਸ ਦੀ ਮਰਯਾਦਾ, ਪ੍ਰਬੰਧ ਅਤੇ ਧਾਰਮਿਕ ਖ਼ੁਦਮੁਖਤਾਰੀ ਨਾਲ ਜੁੜੇ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਿੱਖ ਸੰਸਥਾਵਾਂ, ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਸਿੱਖਾਂ ਦੀ ਨੁਮਾਇੰਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਲਾਹ-ਮਸ਼ਵਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਅਜਿਹੇ ਕੋਝੇ ਯਤਨ ਕਰਨ ਰਹੀਆਂ ਹਨ, ਜਿਸ ਨੂੰ ਸਿੱਖ ਸੰਗਤਾਂ ਕਦੇ ਪ੍ਰਵਾਨ ਨਹੀਂ ਕਰਨਗੀਆਂ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ ਕਾਨੂੰਨ ਪੁਰਾਣਾ ਹੋਣ ਦਾ ਹਵਾਲਾ ਦੇ ਕੇ ਮਨਮਰਜ਼ੀ ਦੀ ਸੋਧ ਕਰਨ ਦਾ ਯਤਨ ਹੋ ਰਿਹਾ ਹੈ, ਜੋ ਗੁਰਦੁਆਰਾ ਪ੍ਰਬੰਧ ਵਿਚ ਸਰਕਾਰ ਦੀ ਸਿੱਧੀ ਦਖਲਅੰਦਾਜ਼ੀ ਹੈ। ਉਨ੍ਹਾਂ ਕਿਹਾ ਕਿ 2024 ਵਿਚ ਵੀ ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਬੋਰਡ ਵਿਚ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਸੰਸਥਾਵਾਂ ਦੇ ਮੈਂਬਰਾਂ ਨੂੰ ਘਟਾਉਣ ਦਾ ਫੈਸਲਾ ਕਰਨ ਦਾ ਯਤਨ ਕੀਤਾ ਗਿਆ ਸੀ, ਜਿਸ ’ਤੇ ਸਿੱਖ ਸੰਗਤਾਂ ਵੱਲੋਂ ਵੱਡਾ ਵਿਰੋਧ ਕਰਨ ਮਗਰੋਂ ਸਰਕਾਰ ਪਿੱਛੇ ਹਟੀ ਸੀ। ਐਡਵੋਕੇਟ ਧਾਮੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਗੁਰਧਾਮਾਂ ਦੇ ਪ੍ਰਬੰਧਾਂ ਵਿੱਚ ਸਰਕਾਰੀ ਪ੍ਰਭਾਵ ਵਧਾਉਣ ਵਾਲੀਆਂ ਕਾਰਵਾਈਆਂ ਨੂੰ ਤੁਰੰਤ ਬੰਦ ਕਰਨ ਅਤੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਨਾਲ ਸਬੰਧਤ ਐਕਟ 1956 ਨੂੰ ਤੋੜਨ ਦੀ ਕਾਰਵਾਈ ਨੂੰ ਤੁਰੰਤ ਰੋਕਣ।

Have something to say? Post your comment

google.com, pub-6021921192250288, DIRECT, f08c47fec0942fa0

Punjab

‘ਬ੍ਰਾਈਟ ਮਾਈਂਡਜ਼ ਪੰਜਾਬ’: 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਸਨਮਾਨ

ਵਿਜੀਲੈਂਸ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

CM ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਹਰਪਾਲ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ 'ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

ਬਹਿਬਲ ਕਲਾਂ ਗੋਲੀਕਾਂਡ: BJP ਲੀਡਰ ਵਿਜੇ ਸਾਂਪਲਾ SIT ਅੱਗੇ ਹੋਏ ਪੇਸ਼

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਹਰਜੋਤ ਬੈਂਸ ਵੱਲੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਲੁਧਿਆਣਾ ਜੇਲ੍ਹ ਤੋਂ ਫਰਾਰ ਸੀਰੀਅਲ ਰੇਪਿਸਟ ਦਾ ਯੂਪੀ 'ਚ ਐਨਕਾਊਂਟਰ