Saturday, October 24, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਪੰਜਾਬ ਨਿਊਜ਼ ਐਕਸਪ੍ਰੈੱਸ | October 24, 2026 04:52 PM

- *ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ*
- *ਪੋਕਲੇਨ ਮਸ਼ੀਨ ਅਤੇ ਟਿੱਪਰ ਜ਼ਬਤ*
- *ਮਾਈਨਜ਼ ਐਂਡ ਮਿਨਰਲਜ਼ ਐਕਟ ਤਹਿਤ ਮਾਮਲਾ ਦਰਜ*

ਚੰਡੀਗੜ੍ਹ, 24 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਨਾਜਾਇਜ਼ ਮਾਈਨਿੰਗ ਵਿਰੁੱਧ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਹੈ। ਮਾਈਨਿੰਗ ਵਿਭਾਗ ਨੇ 23 ਅਤੇ 24 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਨੰਗਲ ਤਹਿਸੀਲ ਅਧੀਨ ਪੈਂਦੇ ਪਿੰਡ ਭੱਲਾਣ ਵਿੱਚ ਛਾਪੇਮਾਰੀ ਦੌਰਾਨ ਨਾਜਾਇਜ਼ ਮਾਈਨਿੰਗ ਲਈ ਵਰਤੀ ਜਾ ਰਹੀ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਨੂੰ ਜ਼ਬਤ ਕੀਤਾ। ਇਸ ਦੇ ਨਾਲ ਹੀ ਨਾਜਾਇਜ਼ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਵੀ ਮੌਕੇ ’ਤੇ ਕਾਬੂ ਕੀਤਾ ਗਿਆ ਹੈ।

ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਵੱਲੋਂ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਰਾਖੀ ਕਰਨ ਅਤੇ ਨਿਰਧਾਰਤ ਕਾਨੂੰਨ ਅਨੁਸਾਰ ਮਾਈਨਿੰਗ ਗਤੀਵਿਧੀਆਂ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਵਿਸ਼ੇਸ਼ ਛਾਪੇਮਾਰੀ ਖਾਸ ਤੌਰ ’ਤੇ ਖਣਿਜਾਂ ਦੇ ਨਾਜਾਇਜ਼ ਖਣਨ ਨੂੰ ਰੋਕਣ ਅਤੇ ਮਾਈਨਿੰਗ ਕਾਰਜਾਂ ਵਿੱਚ ਭਾਰੀ ਮਸ਼ੀਨਰੀ ਦੀ ਅਣਅਧਿਕਾਰਤ ਵਰਤੋਂ ਦੀ ਜਾਂਚ ਕਰਨ ਲਈ ਕੀਤੀ ਗਈ। ਮੌਕੇ ਤੋਂ ਜ਼ਬਤ ਕੀਤੀ ਮਸ਼ੀਨਰੀ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਵਿਭਾਗ ਦੀ ਉਕਤ ਕਾਰਵਾਈ ਦੀ ਸਫ਼ਲਤਾ ਦਾ ਪ੍ਰਮਾਣ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸਬੰਧਤ ਵਿਅਕਤੀ ਵਿਰੁੱਧ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਅਰੰਭੀ ਗਈ ਹੈ।

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ, ‘‘ਵਿਭਾਗ ਨਾਜਾਇਜ਼ ਮਾਈਨਿੰਗ ਵਿਰੁੱਧ ਆਪਣੀ ਸਖ਼ਤ ਕਾਰਵਾਈ ਜਾਰੀ ਰੱਖੇਗਾ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਦੇ ਨਾਲ-ਨਾਲ ਕੀਮਤੀ ਖਣਿਜ ਸਰੋਤਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਾਜਪਾ ਹਮੇਸ਼ਾ ਕਿਸਾਨ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ: ਹਰਪਾਲ ਚੀਮਾ

ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਗੁਰੂਸਰ ਸਾਹਿਬ ਮਾਦੋਕੇ ਬਰਾੜ ਵਿਖੇ ਹੋਇਆ ਗੁਰਮਤਿ ਸਮਾਗਮ

ਅਸ਼ੀਰਵਾਦ ਸਕੀਮ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਯੂਪੀਐਸਸੀ ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

ਹਰਿਆਣਾ ਦੇ ਬਿਜਲੀ ਕਰਮਚਾਰੀ ਯੂਨੀਅਨਾਂ ਵੱਲੋਂ ਹੜਤਾਲ ਵਾਪਸ ਲੈਣ ਦਾ ਐਲਾਨ, ਬਿਜਲੀ ਸਪਲਾਈ ਬਹਾਲ ਕਰਨ ਦਾ ਕੰਮ ਤੁਰੰਤ ਹੋਵੇਗਾ ਸ਼ੁਰੂ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ - ਭਗਵੰਤ ਮਾਨ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ