Wednesday, April 24, 2024

Punjab

ਮਾਤਰੀ ਮੌਤਾਂ ਘਟਾਉਣ ਲਈ ਹਾਈ ਰਿਸਕ ਗਰਭਵਤੀ ਔਰਤਾਂ ’ਤੇ ਖਾਸ ਧਿਆਨ ਦੇਣ ਦੀ ਜ਼ਰੂਰਤ : ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ

PUNJAB NEWS EXPRESS | January 22, 2021 05:02 PM

ਨਵਾਂਸ਼ਹਿਰ: ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਜੀ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਦੇ ਟ੍ਰੇਨਿੰਗ ਹਾਲ ਵਿਖੇ “ਮਾਤਰੀ ਮੌਤ ਨਿਗਰਾਨੀ ਅਤੇ ਕਾਰਵਾਈ” ਵਿਸ਼ੇ ਉੱਤੇ ਅੱਜ ਜ਼ਿਲ੍ਹਾ ਪੱਧਰੀ ਦੋ ਦਿਨਾ ਟ੍ਰੇਨਿੰਗ ਸਫਲਤਾਪੂਰਵਕ ਸਮਾਪਤ ਹੋ ਗਈ। ਇਸ ਟ੍ਰੇਨਿੰਗ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਮੈਡੀਕਲ ਅਫਸਰਾਂ ਅਤੇ ਸਟਾਫ ਨਰਸਾਂ ਸਮੇਤ ਏ.ਐਨ.ਐਮਜ਼ ਨੇ ਭਾਗ ਲਿਆ।

ਇਸ ਮੌਕੇ ਟ੍ਰੇਨਿੰਗ ਦੇ ਆਖਰੀ ਦਿਨ ਮਾਣਯੋਗ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਤਰੀ ਮੌਤਾਂ ਰੋਕਣ ਲਈ ਐਮ.ਡੀ.ਐਸ.ਆਰ. ਇਕ ਨਿਗਰਾਨੀ ਸਿਸਟਮ ਹੈ, ਜਿਸ ਰਾਹੀਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਠੋਸ ਕਦਮ ਉਠਾਏ ਜਾ ਸਕਦੇ ਹਨ। ਮਾਤਰੀ ਮੌਤਾਂ ਨੂੰ ਘਟਾਉਣ ਲਈ ਹਾਈ ਰਿਸਕ ਔਰਤਾਂ ਉੱਤੇ ਵਿਸ਼ੇਸ਼ ਤੌਰ ਉੱਤੇ ਧਿਆਨ ਦੇਣ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਨਿਗਰਾਨੀ ਅਤੇ ਕਾਰਵਾਈ ਟ੍ਰੇਨਿੰਗ ਦਾ ਮੁੱਖ ਉਦੇਸ਼ ਵੀ ਮਾਤਰੀ ਮੌਤ ਦਰ ਦੇ ਸਹੀ ਕਾਰਨਾਂ ਦਾ ਪਤਾ ਲਗਾ ਕੇ ਉਸ ਵਿਚ ਕਮੀ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੱਸਿਆ ਕਿ ਮਾਤਰੀ ਮੌਤ ਨਿਗਰਾਨੀ ਅਤੇ ਕਾਰਵਾਈ ਇਕ ਜਾਂਚ, ਨਿਗਰਾਨੀ ਤੇ ਮੁਲਾਂਕਣ ਪ੍ਰਣਾਲੀ ਹੈ, ਜਿਸ ਵਿਚ ਅਸੀਂ ਗਰਭਵਤੀ ਔਰਤ ਦੀ ਮੌਤ ਦੇ ਕਾਰਨਾਂ ਦੀ ਪੜਤਾਲ ਕਰਦੇ ਹਾਂ ਅਤੇ ਵਜ੍ਹਾ ਸਮਝਣ ਤੋਂ ਬਾਅਦ ਹਾਈ ਰਿਸਕ ਔਰਤਾਂ ਸਮੇਤ ਗਰਭਵਤੀ ਔਰਤਾਂ ਨੂੰ ਕੁਪੋਸ਼ਣ ਮੁਕਤ ਕਰਨ, ਸਿਹਤ ਸੇਵਾਵਾਂ ਵਿਚ ਸੁਧਾਰ ਕਰਨ ਉੱਤੇ ਵਿਸ਼ੇਸ਼ ਧਿਆਨ ਦਿੰਦੇ ਹਾਂ।

ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਾਲਾਂ ਵਿਚ ਸਿਹਤ ਵਿਭਾਗ ਨੇ ਰਿਪੋਰਟਿੰਗ, ਮੁਲਾਂਕਣ ਅਤੇ ਐਕਸ਼ਨ ਪਲਾਨ ਨਾਲ ਮਾਤਰੀ ਮੌਤ ਦੀ ਮੁਲਾਂਕਣ ਪ੍ਰਕਿਿਰਆ ਸ਼ੁਰੂ ਕੀਤੀ ਹੈ, ਜਿਸ ਤਹਿਤ ਮਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾ ਕੇ ਠੋਸ ਯੋਜਨਾ ਉਲੀਕੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਮਾਤਰੀ ਮੌਤ ਨਿਗਰਾਨੀ ਅਤੇ ਕਾਰਵਾਈ ਲਈ ਪ੍ਰਕਿਿਰਆ ਨੂੰ ਤੇਜ਼ ਅਤੇ ਪ੍ਰਬੰਧਨ ਨੂੰ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਾਤਰੀ ਮੌਤ ਦਾ ਗੁਪਤ ਮੁਲਾਂਕਣ ਕਰਵਾਉਣ ਲਈ ਇਕ ਸਿਸਟਮ ਸਥਾਪਿਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦੇ ਕਾਰਨਾਂ ਦੇ ਮੁਲਾਂਕਣ ਨਾਲ ਭਵਿੱਖ ਵਿਚ ਠੋਸ ਕਦਮ ਉਠਾਏ ਜਾ ਸਕਦੇ ਹਨ। ਇਸ ਤਹਿਤ ਹਰ ਮਾਤਰੀ ਮੌਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਂਦੀ ਹੈ।

ਇਸ ਟ੍ਰੇਨਿੰਗ ਵਿਚ ਬੱਚਿਆਂ ਦੇ ਮਾਹਰ ਡਾ. ਹਰਤੇਸ਼ ਸਿੰਘ ਪਾਹਵਾ, ਗਾਇਨੀਕੋਲੋਜਿਸਟ ਡਾ. ਮੋਨਿਕਾ ਜੈਨ ਤੇ ਸਟਾਫ ਨਰਸ ਨੇਹਾ ਨੇ ਵੀ ਟ੍ਰੇਨਿੰਗ ਵਿਚ ਸ਼ਾਮਲ ਉਮੀਦਵਾਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਕਸਟੈਨਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ