Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ PTM ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਪੰਜਾਬ ਨਿਊਜ਼ ਐਕਸਪ੍ਰੈੱਸ | May 30, 2026 07:42 PM

• *20 ਲੱਖ ਤੋਂ ਵੱਧ ਮਾਪਿਆਂ ਨੇ 'ਸਿੱਖਿਆ ਦਾ ਮਹਾਂ ਜਸ਼ਨ' ਵਿੱਚ ਕੀਤੀ ਸ਼ਮੂਲੀਅਤ: ਹਰਜੋਤ ਸਿੰਘ ਬੈਂਸ*
• *ਸ਼ਾਨਦਾਰ ਸਮਾਗਮਾਂ ਦੌਰਾਨ ਅਧਿਆਪਕਾਂ, ਹੋਣਹਾਰ ਅਤੇ ਜੇਈਈ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ*
• *ਆਖਰੀ ਵਿਕਲਪ ਤੋਂ ਪਹਿਲੀ ਪਸੰਦ ਬਣੇ ਸਰਕਾਰੀ ਸਕੂਲ: ਹਰਜੋਤ ਬੈਂਸ*

ਚੰਡੀਗੜ੍ਹ, 30 ਮਈ: ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 19, 000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ, ਜਿਸ ਵਿੱਚ ਰਾਜ ਭਰ ਵਿੱਚ ਭਾਗੀਦਾਰੀ ਵਾਲੀ ਸਿੱਖਿਆ ਦਾ ਜੀਵੰਤ ਮਾਹੌਲ ਦੇਖਣ ਨੂੰ ਮਿਲਿਆ।

'ਸਿੱਖਿਆ ਦਾ ਮਹਾਂ ਜਸ਼ਨ' ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸ਼ਾਨਦਾਰ ਸਮਾਗਮ ਨੀਤੀ ਆਯੋਗ ਦੀ ਸਕੂਲ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਦੀ ਨੰਬਰ ਵਨ ਰੈਂਕਿੰਗ ਸਬੰਧੀ ਕਰਵਾਏ ਗਏ, ਜਿਸ ਵਿੱਚ ਪੰਜਾਬ ਨੇ ਬੁਨਿਆਦੀ ਸਿੱਖਿਆ ਦੇ ਮੁੱਖ ਮਾਪਦੰਡਾਂ 'ਤੇ ਕੇਰਲਾ, ਜਿਸਨੂੰ ਸਕੂਲ ਸਿੱਖਿਆ ਵਿੱਚ ਲੰਬੇ ਸਮੇਂ ਤੋਂ ਭਾਰਤ ਦੇ ਸੁਨਹਿਰੀ ਮਿਆਰ ਵਾਲਾ ਸੂਬਿਆ ਮੰਨਿਆ ਜਾਂਦਾ ਰਿਹਾ ਹੈ, ਨੂੰ ਪਛਾੜ ਦਿੱਤਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਸਾਰੀਆਂ ਸਬੰਧਤ ਧਿਰਾਂ ਦੀ ਸਾਂਝੀ ਸਫ਼ਲਤਾ ਦੇ ਸਨਮਾਨ ਵਿੱਚ ਅੱਜ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼ ਨੂੰ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਬੋਰਡ ਪ੍ਰੀਖਿਆਵਾਂ ਦੇ ਟਾਪਰ, ਇੰਗਲਿਸ਼ ਐਜ ਪ੍ਰੋਗਰਾਮ ਦੇ ਅਚੀਵਰਜ਼ ਅਤੇ ਜੇਈਈ ਕੁਆਲੀਫਾਇਰਜ਼ ਸਮੇਤ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮਾਨਤਾ ਦਿੱਤੀ ਗਈ ਅਤੇ ਸਰਟੀਫਿਕੇਟ ਵੰਡੇ ਗਏ।

ਇਸ ਸਫ਼ਲਤਾ ਨੂੰ ਬਰਕਰਾਰ ਰੱਖਣ ਵਿੱਚ ਮੁੱਖ ਭਾਗੀਦਾਰਾਂ ਵਜੋਂ ਮਾਪਿਆਂ ਦੀ ਭੂਮਿਕਾ ਨੂੰ ਮਜ਼ਬੂਤ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਗਾ ਪੀ.ਟੀ.ਐਮ. ਅਤੇ ਪੇਰੈਂਟਸ ਵਰਕਸ਼ਾਪ ਵਿੱਚ 20 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ। ਇਹ ਵਿਆਪਕ ਸਮਾਗਮ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਵਿੱਚ ਸਿੱਖਣ ਦੀ ਨਿਰੰਤਰਤਾ ਬਰਕਰਾਰ ਰੱਖਣ, ਛੁੱਟੀਆਂ ਦੇ ਹੋਮਵਰਕ ਪ੍ਰਬੰਧਨ ਅਤੇ ਸਕਾਰਾਤਮਕ ਰੁਟੀਨ ਬਣਾਉਣ 'ਤੇ ਕੇਂਦ੍ਰਿਤ ਸੀ।

ਇਸ ਵਿਆਪਕ ਸਮਾਗਮ ਦੇ ਉੱਚ-ਗੁਣਵੱਤਾ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਲਾਈਵ ਯੂਟਿਊਬ ਸੈਸ਼ਨ ਰਾਹੀਂ ਸਿਖਲਾਈ ਦਿੱਤੀ ਗਈ। ਸਿੱਖਿਆ ਮੰਤਰੀ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਸਹਿਯੋਗੀ ਸਟਾਫ਼ ਅਤੇ ਸਰਗਰਮ ਸਕੂਲ ਪ੍ਰਬੰਧਨ ਕਮੇਟੀਆਂ ਨੇ ਮਾਪਿਆਂ ਦੀ ਲਾਮਬੰਦੀ, ਤਾਲਮੇਲ ਅਤੇ ਗਤੀਵਿਧੀਆਂ ਦਾ ਜ਼ਮੀਨੀ ਪੱਧਰ 'ਤੇ ਲਾਗੂਕਰਨ ਵਿੱਚ ਭਰਪੂਰ ਸਮਰਥਨ ਦਿੱਤਾ।

ਸ. ਹਰਜੋਤ ਸਿੰਘ ਬੈਂਸ ਨੇ ਇਸ ਉਪਲਬਧੀ ਨੂੰ 'ਪੰਜਾਬ ਸਿੱਖਿਆ ਕ੍ਰਾਂਤੀ' ਦਾ ਮੀਲ ਪੱਥਰ ਕਰਾਰ ਦਿੰਦਿਆਂ ਕਿਹਾ, "ਇਹ ਨੰਬਰ 1 ਰੈਂਕ ਸਿਰਫ਼ ਸਰਕਾਰ ਦਾ ਨਹੀਂ ਹੈ, ਸਗੋਂ ਹਰ ਮਾਂ-ਬਾਪ ਦਾ ਹੈ ਜਿਸ ਨੇ ਸਰਕਾਰੀ ਸਕੂਲਾਂ ਉੱਤੇ ਵਿਸ਼ਵਾਸ ਜਤਾਇਆ, ਹਰ ਵਿਦਿਆਰਥੀ ਜਿਸ ਨੇ ਮਿਹਨਤ ਕੀਤੀ ਅਤੇ ਹਰ ਅਧਿਆਪਕ ਜਿਸ ਨੇ ਕਿਤਾਬਾਂ ਤੋਂ ਪਰ੍ਹੇ ਜਾ ਕੇ ਸਿੱਖਿਆ ਦਿੱਤੀ। ਅਸੀਂ ਸਰਕਾਰੀ ਸਕੂਲਾਂ ਨੂੰ ਆਖਰੀ ਵਿਕਲਪ ਤੋਂ ਪਹਿਲੀ ਪਸੰਦ ਵਿੱਚ ਤਬਦੀਲ ਕੀਤਾ। ਦਹਾਕਿਆਂ ਤੋਂ ਇਹ ਮੰਨਿਆ ਜਾਂਦਾ ਸੀ ਕਿ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਸੰਭਵ ਨਹੀਂ ਹੈ ਪਰ ਪੰਜਾਬ ਨੇ ਇਸ ਨੂੰ ਗਲਤ ਸਾਬਤ ਕਰਕੇ ਦਿਖਾਇਆ। ਇਹ ਰੈਂਕ ਸਾਡੇ ਕਲਾਸਰੂਮਾਂ ਤੋਂ ਉਤਪੰਨ ਹੋਈ ਸਿੱਖਿਆ ਕ੍ਰਾਂਤੀ ਨੂੰ ਦਰਸਾਉਂਦਾ ਹੈ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ, ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਵੇਰੀਫਿਕੇਸ਼ਨ ਦਾ ਨਵਾਂ ਸ਼ਡਿਊਲ ਜਾਰੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਅੰਤਿਮ ਵਿਦਾਈ ਦਾ ਹੱਕ ਵੀ ਨਹੀਂ ਮਿਲਿਆ: ਸੁਖਬੀਰ ਬਾਦਲ

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ

ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਢੀਂਡਸਾ