Wednesday, April 22, 2026

Punjab

ਮਾਨ ਸਰਕਾਰ ਨੇ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ਼ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਚੀਮਾ

ਪੰਜਾਬ ਨਿਊਜ਼ ਐਕਸਪ੍ਰੈੱਸ | April 22, 2026 05:17 PM

- *ਪ੍ਰਤੀ ਮੁਲਾਜ਼ਮ 10, 340 ਰੁਪਏ, 15 ਕਰੋੜ ਰੁਪਏ ਅਲਾਟ; ਵਿੱਤੀ ਬੋਝ ਘਟਾਉਣ ਲਈ ਵਾਪਸੀ ਆਸਾਨ ਕਿਸ਼ਤਾਂ ਵਿੱਚ ਤੈਅ: ਹਰਪਾਲ ਸਿੰਘ ਚੀਮਾ*
- *ਮੁਲਾਜ਼ਮਾਂ ਨੂੰ 29 ਮਈ ਤੱਕ ਕਰਜ਼ੇ ਦੀ ਰਕਮ ਕਢਵਾਉਣ ਦਾ ਅਧਿਕਾਰ*

ਚੰਡੀਗੜ੍ਹ; 22 ਅਪ੍ਰੈਲ: ਮੁਲਾਜ਼ਮਾਂ ਦੀ ਭਲਾਈ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਭਰ ਦੇ ਗਰੁੱਪ-ਡੀ ਮੁਲਾਜ਼ਮਾਂ ਲਈ ਕਣਕ ਦੀ ਖਰੀਦ ਵਾਸਤੇ ਵਿਆਜ ਮੁਕਤ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਤਾਂ ਜੋ ਘਰੇਲੂ ਖਪਤ ਦੀਆਂ ਜ਼ਰੂਰੀ ਲੋੜਾਂ ਲਈ ਵਿੱਤੀ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਇਸ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਯੋਗ ਗਰੁੱਪ-ਡੀ ਮੁਲਾਜ਼ਮਾਂ ਨੂੰ ਖਾਸ ਤੌਰ 'ਤੇ ਕਣਕ ਦੀ ਖਰੀਦ ਲਈ ਘੱਟੋ-ਘੱਟ 10, 340 ਰੁਪਏ ਦੀ ਵਿਆਜ ਮੁਕਤ ਕਰਜ਼ਾ ਰਾਸ਼ੀ ਪ੍ਰਦਾਨ ਕਰਨਾ ਉਚਿਤ ਹੈ। ਇਸ ਵਿੱਤੀ ਸਹਾਇਤਾ ਦੀ ਗਣਨਾ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਔਸਤਨ ਚਾਰ ਕੁਇੰਟਲ ਕਣਕ ਦੀ ਖਪਤ ਦੇ ਤੈਅ ਮਾਪਦੰਡ 'ਤੇ ਆਧਾਰਿਤ ਹੈ।"

ਲਾਗੂ ਕਰਨ ਦੀ ਸਮਾਂ ਸੀਮਾ ਅਤੇ ਬਜਟ ਸਹਾਇਤਾ ਬਾਰੇ ਚਾਨਣਾ ਪਾਉਂਦਿਆਂ, ਵਿੱਤ ਮੰਤਰੀ ਨੇ ਅੱਗੇ ਕਿਹਾ, "ਇਹ ਮੁਲਾਜ਼ਮ 29 ਮਈ, 2026 ਤੱਕ ਸਰਕਾਰੀ ਖਜ਼ਾਨੇ ਵਿੱਚੋਂ ਕਰਜ਼ੇ ਦੀ ਇਸ ਰਕਮ ਨੂੰ ਕਢਵਾਉਣ ਦੇ ਅਧਿਕਾਰਤ ਹੋਣਗੇ। ਇਸ ਭਲਾਈ ਉਪਰਾਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ, ਵਿੱਤੀ ਸਾਲ 2026-27 ਲਈ 15 ਕਰੋੜ ਰੁਪਏ ਦੇ ਵਿਸ਼ੇਸ਼ ਬਜਟ ਦੀ ਵਿਵਸਥਾ ਕੀਤੀ ਗਈ ਹੈ।"

ਕਰਜ਼ੇ ਦੀ ਵਾਪਸੀ ਵਿਧੀ ਬਾਰੇ ਵਿਸਥਾਰ ਨਾਲ ਦੱਸਦਿਆਂ, ਉਨ੍ਹਾਂ ਜ਼ੋਰ ਦਿੱਤਾ ਕਿ ਇਸ ਢਾਂਚੇ ਨੂੰ ਇਸ ਤਰ੍ਹਾਂ ਉਲੀਕਿਆ ਗਿਆ ਹੈ ਤਾਂ ਜੋ ਮੁਲਾਜ਼ਮਾਂ 'ਤੇ ਵਿੱਤੀ ਬੋਝ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ, "ਕਰਜ਼ੇ ਦੀ ਵਸੂਲੀ ਪ੍ਰਕਿਰਿਆ ਨੂੰ ਮੁਲਾਜ਼ਮਾਂ 'ਤੇ ਵਿੱਤੀ ਬੋਝ ਘਟਾਉਣ ਲਈ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਕਟੌਤੀ ਅੱਠ ਮਹੀਨਾਵਾਰ ਕਿਸ਼ਤਾਂ ਰਾਹੀਂ ਕੀਤੀ ਜਾਵੇਗੀ। ਇਹ ਕਿਸ਼ਤਾਂ ਜੂਨ ਮਹੀਨੇ ਦੀ ਤਨਖਾਹ, ਜੋ ਜੁਲਾਈ ਵਿੱਚ ਅਦਾ ਕੀਤੀ ਜਾਂਦੀ ਹੈ, ਤੋਂ ਸ਼ੁਰੂ ਹੋਣਗੀਆਂ, ਜਿਸ ਨਾਲ ਇਹ ਯਕੀਨੀ ਬਣੇਗਾ ਕਿ ਚਾਲੂ ਵਿੱਤੀ ਸਾਲ ਦੇ ਮੁਕੰਮਲ ਹੋਣ ਤੋਂ ਪਹਿਲਾਂ ਕਰਜ਼ੇ ਦੀ ਪੂਰੀ ਵਸੂਲੀ ਹੋ ਜਾਵੇ।"

ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਦੀ ਮੁੜ ਪੁਸ਼ਟੀ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਸ਼ਾਸਨ ਦੀ ਵਿਆਪਕ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਅੱਗੇ ਕਿਹਾ, "ਸਾਡੇ ਮੁਲਾਜ਼ਮਾਂ ਦੀ ਭਲਾਈ ਸਾਡੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ, ਅਤੇ ਅਸੀਂ ਉਨ੍ਹਾਂ ਦੀ ਸਹਾਇਤਾ ਅਤੇ ਵਿੱਤੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਵਾਲੇ ਉਪਰਾਲਿਆਂ ਨੂੰ ਬਰਕਰਾਰ ਰੱਖਣ ਲਈ ਨਿਰੰਤਰ ਯਤਨਸ਼ੀਲ ਰਹਾਂਗੇ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’ - CM ਮਾਨ

ਆਪ MLA ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਕਾਬੂ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ - ਡਾ. ਬਲਬੀਰ ਸਿੰਘ

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਬਣਾਏ ਗਏ ਨਵੇਂ ਬੇਅਦਬੀ ਕਾਨੂੰਨ ਨੂੰ ਹਾਈ ਕੋਰਟ 'ਚ ਚੁਣੌਤੀ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ