Wednesday, October 28, 2026
ਤਾਜਾ ਖਬਰਾਂ
• ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ • ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ

Punjab

ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਪੰਜਾਬ ਨਿਊਜ਼ ਐਕਸਪ੍ਰੈੱਸ | October 28, 2026 05:36 PM

- *ਤਰਸ ਦੇ ਆਧਾਰ 'ਤੇ ਕੀਤੀਆਂ ਗਈਆਂ ਨਿਯੁਕਤੀਆਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਪ੍ਰਦਾਨ ਕਰਨਗੀਆਂ: ਹਰਪਾਲ ਸਿੰਘ ਚੀਮਾ*
- *ਭਗਵੰਤ ਮਾਨ ਸਰਕਾਰ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਸਾਥ ਦੇਣ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ*
- *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੰਟਰੈਕਟ ਅਤੇ ਆਊਟਸੋਰਸਡ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼*

ਚੰਡੀਗੜ੍ਹ, 28 ਅਕਤੂਬਰ : ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਟਰਾਂਸਪੋਰਟ ਵਿਭਾਗ, ਪੰਜਾਬ ਵਿੱਚ ਤਰਸ ਦੇ ਆਧਾਰ 'ਤੇ ਗਰੁੱਪ ਸੀ ਦੀਆਂ ਵੱਖ-ਵੱਖ ਅਸਾਮੀਆਂ ਲਈ ਚੁਣੇ ਗਏ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹ ਪੱਤਰ ਕੈਬਨਿਟ ਮੰਤਰੀ ਵੱਲੋਂ ਟਰਾਂਸਪੋਰਟ ਡਾਇਰੈਕਟਰ ਰਾਜੀਵ ਕੁਮਾਰ ਗੁਪਤਾ ਅਤੇ ਪੀ.ਆਰ.ਟੀ.ਸੀ. ਪਟਿਆਲਾ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਦੀ ਹਾਜ਼ਰੀ ਵਿੱਚ ਸੌਂਪੇ ਗਏ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਜਨਤਾ ਦੀ ਬਿਹਤਰ ਸੇਵਾ ਲਈ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦਿੰਦਿਆਂ ਕਿਹਾ, "ਤਰਸ ਦੇ ਆਧਾਰ 'ਤੇ ਨਿਯੁਕਤੀਆਂ ਕਰਨ ਦੀ ਇਸ ਪਹਿਲਕਦਮੀ ਦਾ ਮਕਸਦ ਵਿਭਾਗ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤੁਰੰਤ ਵਿੱਤੀ ਸਹਾਇਤਾ ਅਤੇ ਸਥਿਰਤਾ ਪ੍ਰਦਾਨ ਕਰਨਾ ਹੈ।"

ਨਵ-ਨਿਯੁਕਤ ਉਮੀਦਵਾਰਾਂ ਨੇ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੋਜ਼ੀ-ਰੋਟੀ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ।

ਇਸ ਦੌਰਾਨ, ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਰਮਚਾਰੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਪੰਜਾਬ ਦੇ ਆਗੂਆਂ ਬਲਿਹਾਰ ਸਿੰਘ, ਰੇਸ਼ਮ ਸਿੰਘ, ਸ਼ੇਰ ਸਿੰਘ, ਜਗਰੂਪ ਸਿੰਘ ਅਤੇ ਗੁਰਵਿੰਦਰ ਸਿੰਘ ਪੰਨੂੰ ਸਮੇਤ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ ਨਾਲ ਮੀਟਿੰਗ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ, "ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ।" ਉਨ੍ਹਾਂ ਨੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਮਸਲਿਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਦੇ ਐੱਸਐੱਸਪੀ ਨੂੰ ਬਰਖ਼ਾਸਤ ਕੀਤਾ ਜਾਵੇ, ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਅਸਤੀਫ਼ਾ ਦੇਣ: ਪਰਗਟ ਸਿੰਘ

ਮੰਤਰੀ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ-ਚੰਡੀਗੜ੍ਹ ’ਚ ਮੁੜ ਬਦਲੇਗਾ ਮੌਸਮ, ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਦੀ ਸੰਭਾਲ ਲਈ ਸਤੰਬਰ ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਮੈਰਾਥਨ ਦੌੜ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਾਨਸਾ ਵਿਚ ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ

ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ 

ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ