Thursday, July 23, 2026
ਤਾਜਾ ਖਬਰਾਂ
ਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗਐਫਬੀਆਈ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਨਿਤੀਸ਼ ਕੌਸ਼ਲ ਨੂੰ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆਬਰਨਾਲਾ ਵਿੱਚ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗਬਰਨਾਲਾ ਘਟਨਾ 'ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ, ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਰਿਪੋਰਟ ਤਲਬ

Punjab

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | July 23, 2026 04:09 PM

- *ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ*
- *ਸੂਬੇ ਭਰ ਦੇ 35.90 ਲੱਖ ਲਾਭਪਾਤਰੀਆਂ ਨੂੰ ਮਿਲ ਰਹੀ ਹੈ ਸਮੇਂ ਸਿਰ ਵਿੱਤੀ ਸਹਾਇਤਾ*
- *ਸਾਲ 2026-27 ਲਈ 6, 131.91 ਕਰੋੜ ਰੁਪਏ ਦੇ ਬਜਟ ਨਾਲ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਨਿਰਵਿਘਨ ਵੰਡ ਯਕੀਨੀ*
- *ਮੁੱਖ ਮੰਤਰੀ ਦੀ ਜਨ-ਹਿੱਤੂ ਸੋਚ 'ਰੰਗਲੇ ਪੰਜਾਬ' ਦੇ ਸੁਪਨੇ ਨੂੰ ਕਰ ਰਹੀ ਹੈ ਸਾਕਾਰ*

ਚੰਡੀਗੜ੍ਹ, 23 ਜੁਲਾਈ: ਸੂਬੇ ਦੇ ਆਰਥਿਕ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਜੂਨ 2026 ਤੱਕ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2, 150.73 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਇਹ ਯਕੀਨੀ ਬਣਾ ਰਹੀਆਂ ਹਨ ਕਿ ਹਰ ਯੋਗ ਲਾਭਪਾਤਰੀ ਤੱਕ ਵਿੱਤੀ ਸਹਾਇਤਾ ਸਮੇਂ ਸਿਰ ਪਹੁੰਚੇ, ਤਾਂ ਜੋ ਉਹ ਸਨਮਾਨਜਨਕ ਜੀਵਨ ਬਤੀਤ ਕਰ ਸਕਣ।

ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ 35.90 ਲੱਖ ਲਾਭਪਾਤਰੀ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈ ਰਹੇ ਹਨ। ਵਿੱਤੀ ਸਾਲ 2026-27 ਦੌਰਾਨ ਇਹ ਵਿੱਤੀ ਸਹਾਇਤਾ ਬਿਨਾਂ ਕਿਸੇ ਰੁਕਾਵਟ ਦੇ ਲਗਾਤਾਰ ਜਾਰੀ ਰੱਖਣ ਲਈ ਸਰਕਾਰ ਨੇ 6, 131.91 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ, ਜੋ ਸਰਬਪੱਖੀ ਵਿਕਾਸ ਅਤੇ ਸਮਾਜਿਕ ਇਨਸਾਫ਼ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜੂਨ 2026 ਤੱਕ ਬੁਢਾਪਾ ਪੈਨਸ਼ਨ ਸਕੀਮ ਤਹਿਤ 1, 423.33 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਸੂਬੇ ਦੇ ਲਗਭਗ 23.77 ਲੱਖ ਬਜ਼ੁਰਗਾਂ ਨੂੰ ਲਾਭ ਮਿਲਿਆ ਹੈ। ਇਸ ਤੋਂ ਇਲਾਵਾ, ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 727.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਦਾ ਲਾਭ ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਦੇ ਲਗਭਗ 12.13 ਲੱਖ ਲਾਭਪਾਤਰੀਆਂ ਨੂੰ ਪਹੁੰਚਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੈਨਸ਼ਨਾਂ ਅਤੇ ਹੋਰ ਵਿੱਤੀ ਲਾਭਾਂ ਦੀ ਸਮੇਂ ਸਿਰ ਵੰਡ ਬਜ਼ੁਰਗਾਂ ਅਤੇ ਲੋੜਵੰਦਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਹ ਉਪਰਾਲੇ ਲੱਖਾਂ ਪਰਿਵਾਰਾਂ ਲਈ ਵੱਡਾ ਸਹਾਰਾ ਬਣ ਰਹੇ ਹਨ ਅਤੇ ਸੂਬੇ ਦੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਕੋਈ ਵੀ ਯੋਗ ਲਾਭਪਾਤਰੀ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਵੇਂ ਆਏ ਬਿਨੈ-ਪੱਤਰਾਂ ਦੀ ਪੜਤਾਲ ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਪਾਰਦਰਸ਼ੀ ਬਣਾਇਆ ਜਾਵੇ, ਤਾਂ ਜੋ ਹਰੇਕ ਲੋੜਵੰਦ ਵਿਅਕਤੀ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਦੇਰੀ ਤੋਂ ਪਹੁੰਚ ਸਕੇ।

ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜਿਕ ਸੁਰੱਖਿਆ ਦੇ ਘੇਰੇ ਨੂੰ ਹੋਰ ਵਿਸ਼ਾਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ, ਤਾਂ ਜੋ ਹਰੇਕ ਯੋਗ ਨਾਗਰਿਕ ਨੂੰ ਆਸ ਅਤੇ ਸੁਰੱਖਿਆ ਨਾਲ ਜਿਊਣ ਦਾ ਹੱਕ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹੁੰਚ 'ਰੰਗਲੇ ਪੰਜਾਬ' ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪ

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗ

ਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆ

ਬਰਨਾਲਾ ਵਿੱਚ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗ

ਬਰਨਾਲਾ ਘਟਨਾ 'ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ, ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਰਿਪੋਰਟ ਤਲਬ

ਗੈਂਗਸਟਰਾਂ 'ਤੇ ਵਾਰ ਦਾ 183ਵਾਂ ਦਿਨ: ਪੰਜਾਬ ਪੁਲਿਸ ਵੱਲੋਂ 718 ਥਾਈਂ ਛਾਪੇਮਾਰੀ; 446 ਕਾਬੂ

ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ 'ਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ, 94 ਪਿੰਡਾਂ ਦੇ ਖੇਤੀ ਹੇਠਲੇ ਰਕਬੇ ਨੂੰ ਮਿਲੇਗਾ ਲਾਭ