Tuesday, July 14, 2026
ਤਾਜਾ ਖਬਰਾਂ
ਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂ

Punjab

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਪੰਜਾਬ ਨਿਊਜ਼ ਐਕਸਪ੍ਰੈੱਸ | July 14, 2026 06:29 PM

• ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਸੂਬੇ ਭਰ ਵਿੱਚ ਲਾਈਆਂ ਜਾਣਗੀਆਂ 650 ਗੁਰੂ ਰਵਿਦਾਸ ਬਗੀਚੀਆਂ ਅਤੇ 6.50 ਲੱਖ ਬੂਟੇ; 4 ਰਾਜਾਂ ਤੋਂ ਕੱਢੀਆਂ ਜਾਣਗੀਆਂ ਸ਼ੋਭਾ ਯਾਤਰਾਵਾਂ ਅਤੇ ਕਰਵਾਏ ਜਾਣਗੇ ਡਰੋਨ ਸ਼ੋਅ: ਸੈਰ-ਸਪਾਟਾ ਮੰਤਰੀ
• ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ ਅਤੇ ਅਤੇ ਖੁਰਾਲਗੜ੍ਹ ਵਿਖੇ ਤਿੰਨ ਰੋਜ਼ਾ ਰਾਜ ਪੱਧਰੀ ਸਮਾਗਮ ਅਤੇ ਡਰੋਨ ਸ਼ੋਅ ਹੋਣਗੇ ਮੁੱਖ ਆਕਰਸ਼ਣ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਵਿਆਪਕ ਪੱਧਰ 'ਤੇ ਮਨਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਬਰਾਬਰਤਾ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਲਈ ਸਾਲ ਭਰ ਚੱਲਣ ਵਾਲੇ ਵਿਸ਼ੇਸ਼ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਲਈ ਪਹਿਲਾਂ ਹੀ 80 ਕਰੋੜ ਰੁਪਏ ਰਾਖਵੇਂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਰੇ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜ ਪੈਣ 'ਤੇ ਹੋਰ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ।

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਨ੍ਹਾਂ ਸ਼ਾਨਦਾਰ ਸਮਾਗਮਾਂ ਦੀ ਯੋਜਨਾ ਪੜਾਅਵਾਰ ਢੰਗ ਨਾਲ ਉਲੀਕੀ ਗਈ ਹੈ ਅਤੇ ਇਹ ਸਮਾਗਮ ਸਾਲ ਭਰ ਜਾਰੀ ਰਹਿਣਗੇ, ਜਿਨ੍ਹਾਂ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀਂ ਸਿੱਖਿਆਵਾਂ ਨੂੰ ਪੰਜਾਬ ਦੇ ਕੋਨੇ-ਕੋਨੇ ਅਤੇ ਵਿਸ਼ਵ ਪੱਧਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਧਾਰਮਿਕ, ਵਿਦਿਅਕ ਅਤੇ ਵਾਤਾਵਰਣ ਪੱਖੀ ਪਹਿਲਕਦਮੀਆਂ ਰਾਹੀਂ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਸ਼ਾਮਲ ਕਰਨ ਲਈ ਤਿਆਰ ਕੀਤੇ ਗਏ ਹਨ।
ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਸਕੂਲ ਪੱਧਰੀ ਮੁਕਾਬਲਿਆਂ ਤੋਂ ਇਲਾਵਾ 13, 000 ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੀਆਂ ਡਾਕੂਮੈਂਟਰੀ ਫਿਲਮਾਂ ਵੀ ਦਿਖਾਈਆਂ ਜਾ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਜੁਲਾਈ ਤੋਂ ਨਵੰਬਰ ਤੱਕ ਸੂਬੇ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਵਿਰਾਸਤ 'ਤੇ ਸੈਮੀਨਾਰ ਅਤੇ ਵਰਕਸ਼ਾਪਾਂ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ, ਜਦੋਂ ਕਿ ਅਗਸਤ ਤੋਂ ਨਵੰਬਰ ਦਰਮਿਆਨ ਵਿਧਾਨ ਸਭਾ ਹਲਕਿਆਂ ਵਿੱਚ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਡਰੋਨ ਸ਼ੋਅ ਕਰਵਾਏ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਭਰ ਵਿੱਚ 650 ਗੁਰੂ ਰਵਿਦਾਸ ਜੀ ਬਗੀਚੀਆਂ ਸਥਾਪਤ ਕੀਤੀਆਂ ਜਾਣਗੀਆਂ, 6.50 ਲੱਖ ਬੂਟੇ ਲਾਉਣ ਦੀ ਮੁਹਿੰਮ ਚਲਾਈ ਜਾਵੇਗੀ, ਅਗਸਤ ਮਹੀਨੇ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ "ਰਨ ਫਾਰ ਇਕੁਐਲਿਟੀ" ਮੈਰਾਥਨ ਅਤੇ ਸਤੰਬਰ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਸਾਈਕਲ ਰੈਲੀਆਂ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਅਕਤੂਬਰ ਮਹੀਨੇ ਵਿੱਚ ਸੂਬੇ ਭਰ ਵਿੱਚ 6.50 ਲੱਖ ਯਾਦਗਾਰੀ ਝੰਡੇ ਵੰਡੇ ਜਾਣਗੇ।

ਧਾਰਮਿਕ ਸਮਾਗਮਾਂ 'ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 5 ਤੋਂ 8 ਅਕਤੂਬਰ ਦਰਮਿਆਨ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ਼ੁਰੂ ਹੋ ਕੇ ਚਾਰ ਸ਼ੋਭਾ ਯਾਤਰਾਵਾਂ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੀਆਂ।
ਉਨ੍ਹਾਂ ਦੱਸਿਆ ਕਿ ਇਹ ਸਮਾਗਮ 9 ਤੋਂ 11 ਅਕਤੂਬਰ, 2026 ਤੱਕ ਖੁਰਾਲਗੜ੍ਹ ਵਿਖੇ ਤਿੰਨ ਰੋਜ਼ਾ ਸ਼ਾਨਦਾਰ ਰਾਜ ਪੱਧਰੀ ਸਮਾਗਮ ਨਾਲ ਸੰਪੰਨ ਹੋਣਗੇ।
ਪਹਿਲੇ ਦਿਨ (9 ਅਕਤੂਬਰ) ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਪ੍ਰਦਰਸ਼ਨੀ, ਕਥਾ ਤੇ ਕੀਰਤਨ ਦਰਬਾਰ, ਸੰਤ ਸੰਮੇਲਨ ਅਤੇ ਗੁਰੂ ਜੀ ਦੀ ਬਾਣੀ 'ਤੇ ਕਾਨਫਰੰਸ ਕਰਵਾਈ ਜਾਵੇਗੀ।

ਸ਼ਰਧਾਲੂਆਂ ਲਈ 10 ਅਕਤੂਬਰ ਨੂੰ ਕਥਾ ਤੇ ਕੀਰਤਨ ਦਰਬਾਰ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ 'ਤੇ ਕਾਨਫਰੰਸ, ਮੀਨਾਰ-ਏ-ਬੇਗਮਪੁਰਾ ਵਿਖੇ ਸ਼ਾਨਦਾਰ 3ਡੀ ਪ੍ਰੋਜੈਕਸ਼ਨ ਅਤੇ ਡਰੋਨ ਸ਼ੋਅ ਕਰਵਾਏ ਜਾਣਗੇ।
ਆਖਰੀ ਦਿਨ, 11 ਅਕਤੂਬਰ ਨੂੰ ਕਥਾ ਤੇ ਕੀਰਤਨ ਦਰਬਾਰ, ਬੇਗਮਪੁਰਾ ਸਮਾਗਮ, ਮੀਨਾਰ-ਏ-ਬੇਗਮਪੁਰਾ ਵਿਖੇ ਇੱਕ ਹੋਰ 3ਡੀ ਪ੍ਰੋਜੈਕਸ਼ਨ ਅਤੇ ਸ਼ਾਨਦਾਰ ਡਰੋਨ ਸ਼ੋਅ ਹੋਵੇਗਾ।
ਇਨ੍ਹਾਂ ਸਮਾਗਮਾਂ ਨੂੰ ਮੁੱਖ ਆਕਰਸ਼ਣ ਦੱਸਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਆਧੁਨਿਕ ਤਕਨਾਲੋਜੀ ਅਤੇ ਸਾਰਥਕ ਜਨਤਕ ਸ਼ਮੂਲੀਅਤ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾਵਾਦੀ ਆਦਰਸ਼ਾਂ ਅਤੇ ਅਧਿਆਤਮਿਕ ਸਿੱਖਿਆਵਾਂ ਨਾਲ ਜੁੜ ਸਕੇ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਇਨ੍ਹਾਂ ਸਮਾਗਮਾਂ ਨੂੰ ਪੂਰੀ ਸ਼ਰਧਾ ਅਤੇ ਜਾਹੋ-ਜਲਾਲ ਨਾਲ ਮਨਾਉਣ ਲਈ ਵਚਨਬੱਧ ਹੈ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੁਆਰਾ ਦਿੱਤਾ ਗਿਆ ਸਮਾਨਤਾ, ਸਮਾਜਿਕ ਸਦਭਾਵਨਾ, ਭਾਈਚਾਰੇ ਅਤੇ ਮਨੁੱਖੀ ਮਾਣ-ਸਨਮਾਨ ਦਾ ਸਰਵ-ਵਿਆਪਕ ਸੰਦੇਸ਼ ਹਰ ਘਰ ਤੱਕ ਪਹੁੰਚ ਸਕੇ।

ਇਸ ਮੌਕੇ ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੀਵ ਤਿਵਾੜੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਹਰਪਾਲ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

ਵਿਜੀਲੈਂਸ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਰਿਆਤ ਬਾਹਰਾ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਮਿਸ ਨਾਰਦਰਨ ਇੰਡੀਆ 2026 ਵਿੱਚ ਜਿੱਤੇ ਦੋ ਵੱਕਾਰੀ ਖਿਤਾਬ

ਜ਼ਰੂਰੀ ਖ਼ਬਰ: ਸੱਪ ਦੇ ਡੰਗ ਦਾ ਇਲਾਜ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਵਿੱਚ ਉਪਲਭਧ

ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 3 ਅਗਸਤ ਤੋਂ

ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ 'ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ